ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ, ਫੇਸ-1, ਦੁੱਗਰੀ ਵਿਖੇ ਚਾਰ ਸਾਹਿਬਜ਼ਾਦੇ ਤੇ ਸ਼ਹੀਦਾਂ ਦੀ ਯਾਦ ਸਮਰਪਿਤ ਕੀਰਤਨ

48

ਲੁਧਿਆਣਾ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ, ਫੇਸ-1, ਦੁੱਗਰੀ ਵਿਖੇ ਚਾਰ ਸਾਹਿਬਜ਼ਾਦੇ ਤੇ ਸ਼ਹੀਦ ਸਿੰਘਾਂ ਸਿੰਘਣੀਆਂ ਦੀ ਯਾਦ ਨੂੰ ਸਮਰਪਿਤ ਕੀਰਤਨ ਦੀ ਲੜੀ ਜੋ ਕਿ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਇਸਤ੍ਰੀ ਸਤਿਸੰਗ ਸਭਾ ਦੇ ਸਹਿਯੋਗ ਸਦਕਾ ਸ਼ੁਰੂ ਕੀਤੀ ਗਈ ਹੈ ਇਹ ਲੜੀ 18 ਦਸੰਬਰ ਤੋਂ ਸ਼ੁਰੂ ਹੋ ਕੇ 28 ਦਸੰਬਰ ਚੱਲੇਗੀ। ਅੱਜ ਇਸ ਲੜੀ ਵਿੱਚ ਇਸਤ੍ਰੀ ਸਤਿਸੰਗ ਸਭਾ ਦੀਆਂ ਬੀਬੀਆਂ ਨੇ ਜਪੁਜੀ ਸਾਹਿਬ ਦੇ ਪਾਠ ਨਾਲ ਆਰੰਭਤਾ ਕੀਤੀ ਅਤੇ ਬਾਅਦ ਵਿੱਚ ਬੀਬੀ ਜਸਲੀਨ ਕੌਰ ਦੇ ਜੱਥੇ ਨੇ ਇਲਾਹੀ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਭਾਰੀ ਗਿਣਤੀ ਵਿੱਚ ਸੰਗਤਾਂ ਨੇ ਸਮੂਲੀਅਤ ਕੀਤੀ।

ਉਨ੍ਹਾਂ ਤੋਂ ਬਾਅਦ ਸਰਾਭਾ ਨਗਰ ਦੀ ਇਸਤ੍ਰੀ ਸਤਿਸੰਗ ਸਭਾ ਵਾਲੀਆਂ ਬੀਬੀਆਂ ਨੇ ਕੀਰਤਨ ਵਿੱਚ ਹਾਜ਼ਰੀ ਭਰੀ ਅਤੇ ਸੰਗਤਾਂ ਨੂੰ ਨਿਹਾਲ ਕੀਤਾ। ਅਰਦਾਸ, ਹੁਕਮਨਾਮੇ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ । ਸੰਗਤਾਂ ਵਿੱਚ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਬੀਬੀ ਮਨਜੀਤ ਕੌਰ, ਬੀਬੀ ਰਵਿੰਦਰ ਕੌਰ, ਬੀਬੀ ਦਵਿੰਦਰ ਕੌਰ, ਬੀਬੀ ਕਰਮਜੀਤ ਕੌਰ, ਬੀਬੀ ਪਰਮਜੀਤ ਕੌਰ, ਬੀਬੀ ਕੁਲਜੀਤ ਕੌਰ, ਬੀਬੀ ਸਿਮਰਨ ਕੌਰ, ਬੀਬੀ ਅੰਮ੍ਰਿਤਪਾਲ ਕੌਰ, ਬੀਬੀ ਜਸਲੀਨ ਕੌਰ, ਬੀਬੀ ਹਰਸਿਮਰਨ ਕੌਰ ਬੀਬੀ ਪਰਮਿੰਦਰ ਕਰ, ਬੀਬੀ ਪਰਮਜੀਤ ਕੌਰ ਹਾਜ਼ਰ ਸਨ ।