ਗੁਰਮੀਤ ਸਿੰਘ ਖੁੱਡੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

26

ਗੁਰਮੀਤ ਸਿੰਘ ਖੁੱਡੀਆਂ ਕੈਬਿਨਟ ਮੰਤਰੀ ਪੰਜਾਬ ਨੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਨੇ ਪਰਿਵਾਰ ਸਮੇਤ ਹਰਿਮੰਦਰ ‘ਚ ਮੱਥਾ ਟੇਕਿਆ ਅਤੇ ਸਭ ਕੁਝ ਦੇਣ ਲਈ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਅਤੇ ਅਸੀਸਾਂ ਵੀ ਲਈਆਂ।