ਕਰਤਾਰਪੁਰ:ਸੰਤ ਬਾਬਾ ਨਿਧਾਨ ਸਿੰਘ ਪਬਲਿਕ ਸਕੂਲ ਵਿਖੇ ਚਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਪ੍ਰੋਗਰਾਮ ਦਾ ਆਰੰਭ ਕੀਤਾ ਗਿਆ ਪ੍ਰੋਗਰਾਮ ਦੀ ਸ਼ੁਰੂਆਤ ਸ਼ਬਦ ਗਾਇਨ ਅਤੇ ਪੰਜ ਪਾਉੜੀਆਂ ਜਪਜੀ ਸਾਹਿਬ ਦੇ ਪਾਠ ਨਾਲ ਹੋਈ। ਵਿਦਿਆਰਥੀਆਂ ਨੇ ਸਾਹਿਬਜ਼ਾਦਿਆਂ ਦੇ ਜੀਵਨ ਅਤੇ ਉਨ੍ਹਾਂ ਦੀ ਅਡੋਲ ਵਫ਼ਾਦਾਰੀ ਨੂੰ ਯਾਦ ਕਰਨ ਵਾਲੀਆਂ ਕਵਿਤਾਵਾਂ ਪੇਸ਼ ਕੀਤੀਆਂ ਅਤੇ ਵਿਦਿਆਰਥਣ ਏਕਮਜੋਤ ਕੌਰ ਨੇ ਵਿਦਿਆਰਥੀਆਂ ਨੂੰ ਚਾਰੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਸਾਰੇ ਬੱਚਿਆਂ ਨੇ ਮਿਲ ਕੇ ਚੌਪਈ ਸਾਹਿਬ, ਛੇ ਪਾਉੜੀਆਂ ਅਨੰਦ ਸਾਹਿਬ ਦਾ ਪਾਠ ਕੀਤਾ ਉਪਰੰਤ ਅਰਦਾਸ ਕੀਤੀ ਗਈ।
ਪ੍ਰਿੰਸੀਪਲ ਕਮਲਜੀਤ ਕੌਰ ਨੇ ਬੱਚਿਆਂ ਨੂੰ ਕਿਹਾ ਕਿ ਸਾਨੂੰ ਚਾਰੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਯਾਦ ਕਰਦੇ ਹੋਏ ਉਹਨਾਂ ਦਾ ਸਨਮਾਨ ਕਰਨਾ ਚਾਹੀਦਾ ਹੈ ਤੇ ਬੱਚਿਆਂ ਨੂੰ ਸਿੱਖਿਆ ਦਿੱਤੀ ਕਿ ਸਾਨੂੰ ਜੀਵਨ ਵਿੱਚ ਆਉਣ ਵਾਲੀ ਹਰ ਚੁਣੌਤੀ ਦਾ ਨਿਡਰਤਾ ਨਾਲ ਸਾਹਮਣਾ ਕਰਨਾ ਚਾਹੀਦਾ ਹੈ। ਇਸ ਮੌਕੇ ਚੇਅਰਪਰਸਨ ਸੁਰਿੰਦਰ ਕੌਰ, ਡਾ ਚਰਨ ਸਿੰਘ ਡਾ.ਪਿਆਰਾਸਿੰਘ, ਮਨਦੀਪ ਕੌਰ, ਸਤਨਾਮ ਸਿੰਘ, ਪਲਵਿੰਦਰ ਕੌਰ ਅਤੇ ਪ੍ਰਿੰਸੀਪਲ ਕੰਵਲਜੀਤ ਕੌਰ ਅਧਿਆਪਕ ਅਤੇ ਵਿਦਿਆਰਥੀ ਸ਼ਾਮਿਲ ਸਨ
