ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ‘ਵੀਰ ਬਾਲ ਦਿਵਸ’ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ : ਪਰਮਜੀਤ ਸਿੰਘ ਗਿੱਲ

40

ਹਿਮਾਲਿਆ ਪਰਿਵਾਰ ਸੰਗਠਨ ਦੇ ਕੌਮੀ ਮੀਤ ਪ੍ਰਧਾਨ ਅਤੇ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਗਿੱਲ ਨੇ ਦੱਸਿਆ ਕਿ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਵੀਰ ਬਾਲ ਦਿਵਸ ਧਾਰਮਿਕ ਸਮਾਗਮ ਇਸ ਵਾਰ 26 ਦਸੰਬਰ ਨੂੰ ਕਰਵਾਇਆ ਜਾ ਰਿਹਾ ਹੈ।ਉਹਨਾਂ ਦੱਸਿਆ ਕਿ ਵੀਰ ਬਾਲ ਦਿਵਸ ਨੂੰ ਸਮਰਪਿਤ ਇਹ ਧਾਰਮਿਕ ਸਮਾਗਮ ਦੌਰਾਨ 26 ਦਸੰਬਰ ਨੂੰ ਸਵੇਰੇ 11 ਵਜੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਆਰੰਭ ਹੋਣਗੇ ਉਪਰੰਤ ਗੁਰਦੁਆਰਾ ਕੰਧ ਸਾਹਿਬ ਦੇ ਹਜੂਰੀ ਰਾਗੀ ਅਤੇ ਮਹਾਨ ਕੀਰਤਨੀਏ ਭਾਈ ਬਲਿਹਾਰ ਸਿੰਘ ਜੀ ਦੇ ਜਥੇ ਵੱਲੋਂ ਗੁਰਬਾਣੀ ਦਾ ਰਸ ਭਿੰਨਾ ਕੀਰਤਨ ਕੀਤਾ ਜਾਵੇਗਾ । ਉਪਰੰਤ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਜਾਵੇਗਾ।

ਉਹਨਾਂ ਨੇ ਕਿਹਾ ਕਿ ਇਹ ਧਾਰਮਿਕ ਸਮਾਗਮ ਵਨਵਾਸੀ ਕਲਿਆਣ ਆਸ਼ਰਮ ਪੰਜਾਬ ਇਕਾਈ ਦੇ ਸਹਿਯੋਗ ਨਾਲ ਸੂਰਜ ਫਾਉਂਡਰੀ ਅਤੇ ਇੰਜੀਨੀਅਰਿੰਗ ਵਰਕਸ ਇੰਡਸਟਰੀ ਅਸਟੇਟ ਵਿਖੇ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਵੱਡੀ ਪੱਧਰ ਤੇ ਸੰਗਤਾਂ ਪਹੁੰਚਣਗੀਆਂ ਤੇ ਇਸ ਮੌਕੇ ਪਹੁੰਚਣ ਵਾਲੇ ਬੁਲਾਰੇ ਛੋਟੇ ਸਾਹਿਬਜ਼ਾਦਿਆਂ ਦੀ ਆਲੌਕਿਕ ਸ਼ਹਾਦਤ ਤੇ ਆਪਣੇ ਵਡਮੁੱਲੇ ਵਿਚਾਰ ਵੀ ਰੱਖਣਗੇ।