ਜਾਰਜੀਆ ਦੇ ਗੁਡੌਰੀ ਸਕੀ ਰਿਜੋਰਟ ਨਾਮ ਦੇ ਇੱਕ ਭਾਰਤੀ ਰੈਸਟੋਰੈਂਟ ਵਿੱਚ 12 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਮਰਨ ਵਾਲਿਆਂ ਵਿੱਚ 11 ਵਿਦੇਸ਼ੀ ਅਤੇ ਇੱਕ ਜਾਰਜੀਅਨ ਨਾਗਰਿਕ ਸ਼ਾਮਲ ਹੈ। ਰਿਪੋਰਟਾਂ ਮੁਤਾਬਕ ਮ੍ਰਿਤਕਾਂ ਦੀਆਂ ਲਾਸ਼ਾਂ ਰੈਸਟੋਰੈਂਟ ਦੇ ਉਸ ਕਮਰੇ ‘ਚੋਂ ਮਿਲੀਆਂ, ਜਿੱਥੇ ਕਰਮਚਾਰੀ ਸੌਂਦੇ ਸਨ। ਮ੍ਰਿਤਕਾਂ ‘ਚ 11 ਲੋਕ ਪੰਜਾਬੀ ਦੱਸੇ ਜਾ ਰਹੇ ਹਨ।
ਜਾਰਜੀਆ ਤੋਂ ਇੱਕ ਦਿਲ ਦਹਿਲਾਉਣ ਵਾਲੀ ਖਬਰ ਸਾਹਮਣੇ ਆਈ ਹੈ। ਇੱਥੇ ਗੁਡੌਰੀ ਸਕੀ ਰਿਜੋਰਟ ਨਾਮ ਦੇ ਇੱਕ ਭਾਰਤੀ ਰੈਸਟੋਰੈਂਟ ਵਿੱਚ 12 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਮਰਨ ਵਾਲਿਆਂ ਵਿੱਚ 11 ਵਿਦੇਸ਼ੀ ਅਤੇ ਇੱਕ ਜਾਰਜੀਅਨ ਨਾਗਰਿਕ ਸ਼ਾਮਲ ਹੈ। ਰਿਪੋਰਟਾਂ ਮੁਤਾਬਕ ਮ੍ਰਿਤਕਾਂ ਦੀਆਂ ਲਾਸ਼ਾਂ ਰੈਸਟੋਰੈਂਟ ਦੇ ਉਸ ਕਮਰੇ ‘ਚੋਂ ਮਿਲੀਆਂ, ਜਿੱਥੇ ਕਰਮਚਾਰੀ ਸੌਂਦੇ ਸਨ। ਮ੍ਰਿਤਕਾਂ ‘ਚ 11 ਲੋਕ ਪੰਜਾਬੀ ਦੱਸੇ ਜਾ ਰਹੇ ਹਨ।
ਮਰਨ ਵਾਲਿਆਂ ਵਿੱਚ ਰੈਸਟੋਰੈਂਟ ਦੇ ਸਟਾਫ ਮੈਂਬਰ ਵੀ ਸ਼ਾਮਲ
ਅਧਿਕਾਰਤ ਰਿਪੋਰਟ ਮੁਤਾਬਕ ਮਰਨ ਵਾਲਿਆਂ ‘ਚ ਰੈਸਟੋਰੈਂਟ ਦੇ ਸਟਾਫ ਮੈਂਬਰ ਵੀ ਸ਼ਾਮਲ ਹਨ। ਮ੍ਰਿਤਕਾਂ ਦੇ ਸਰੀਰ ‘ਤੇ ਕੋਈ ਸੱਟ ਦੇ ਨਿਸ਼ਾਨ ਨਹੀਂ ਮਿਲੇ ਹਨ, ਜਿਸ ਤੋਂ ਲੱਗਦਾ ਹੈ ਕਿ ਉਨ੍ਹਾਂ ਦੀ ਮੌਤ ਕਿਸੇ ਹਾਦਸੇ ਕਾਰਨ ਹੋਈ ਹੈ। ਮੁੱਢਲੀ ਜਾਂਚ ਵਿੱਚ ਮੌਤ ਦਾ ਕਾਰਨ ਲਾਈਟ ਨਾ ਹੋਣ ’ਤੇ ਬੰਦ ਕਮਰੇ ਵਿੱਚ ਜਨਰੇਟਰ ਦੀ ਵਰਤੋਂ ਦੱਸਿਆ ਗਿਆ ਹੈ। ਮੌਕੇ ‘ਤੇ ਪਹੁੰਚੇ ਲੋਕਾਂ ਨੇ ਦੇਖਿਆ ਕਿ ਬੈੱਡਾਂ ਕੋਲ ਜਨਰੇਟਰ ਰੱਖਿਆ ਹੋਇਆ ਸੀ।
ਜਾਰੀ ਹੈ ਜਾਂਚ
ਇਹ ਘਟਨਾ ਕਿਵੇਂ ਵਾਪਰੀ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਫੋਰੈਂਸਿਕ ਟੀਮ ਨੇ ਮੌਕੇ ‘ਤੇ ਪਹੁੰਚ ਕੇ ਸੈਂਪਲ ਲੈ ਕੇ ਜਾਂਚ ਲਈ ਭੇਜ ਦਿੱਤੇ ਹਨ। ਪੁਲਿਸ ਨੇ ਲਾਪਰਵਾਹੀ ਨਾਲ ਮੌਤ ਦਾ ਕਾਰਨ ਬਣਨ ਲਈ ਜਾਰਜੀਆ ਦੇ ਫੌਜਦਾਰੀ ਜ਼ਾਬਤੇ ਦੀ ਧਾਰਾ 116 ਦੇ ਤਹਿਤ ਅਪਰਾਧਿਕ ਮਾਮਲਾ ਦਰਜ ਕੀਤਾ ਹੈ। ਪੁਲਿਸ ਵੱਲੋਂ ਘਟਨਾ ਦੇ ਚਸ਼ਮਦੀਦ ਗਵਾਹਾਂ ਤੋਂ ਪੁੱਛਗਿੱਛ ਜਾਰੀ ਹੈ, ਫੋਰੈਂਸਿਕ ਮੈਡੀਕਲ ਰਿਪੋਰਟ ਦਾ ਅਧਿਐਨ ਕੀਤਾ ਜਾ ਰਿਹਾ ਹੈ ਅਤੇ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।
ਮੌਤ ਦੇ ਕਾਰਨਾਂ ਦਾ ਅਜੇ ਨਹੀਂ ਲੱਗ ਸਕਿਆ ਪਤਾ
ਰੈਸਟੋਰੈਂਟ ਵਿੱਚ ਹੋਈਆਂ ਮੌਤਾਂ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਹਾਲਾਂਕਿ, ਸ਼ੁਰੂਆਤੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਜਨਰੇਟਰ ਦੀ ਵਰਤੋਂ ਛੋਟੇ ਕਮਰੇ ਵਿੱਚ ਕੀਤੀ ਜਾ ਰਹੀ ਹੈ। ਮੌਤ ਜਨਰੇਟਰ ਤੋਂ ਕਾਰਬਨ ਮੋਨੋਆਕਸਾਈਡ ਫੈਲਣ ਕਾਰਨ ਸਾਹ ਲੈਣ ਵਿਚ ਰੁਕਾਵਟ ਆਉਣ ਕਾਰਨ ਹੋਈ ਹੋ ਸਕਦੀ ਹੈ। ਇਸ ਘਟਨਾ ਨੇ ਰਿਜ਼ੋਰਟ ਦੀਆਂ ਸੁਰੱਖਿਆ ਸਹੂਲਤਾਂ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।
