ਅੱਜ ਲੁਧਿਆਣਾ ਦੇ ਬੱਚਤਭਵਨ ‘ਚਦਿੱਤੀਰੈਵੇਨਿਊ ਪਟਵਾਰ ਯੂਨੀਅਨ ਦੇ ਮੈਂਬਰਾਂ ਦੀ ਇਕ ਵਿਸ਼ੇਸ਼ ਮੀਟਿੰਗ ਹੋਈ।
ਮੀਟਿੰਗ ਦੀ ਅਗਵਾਈ ਪੰਜਾਬ ਪ੍ਰਧਾਨ ਬਲਰਾਜ ਸਿੰਘ ਔਜਲਾ ਅਤੇ ਜ਼ਿਲਾ ਪ੍ਰਧਾਨ ਵਰਿੰਦਰ ਸ਼ਰਮਾ ਵੱਲੋਂ ਕੀਤੀ ਗਈ, ਜਿਨ੍ਹਾਂ ਨੇ ਦੱਸਿਆ ਕਿ 12 ਦਸੰਬਰ ਨੂੰ ਯੂਨੀਅਨ ਵੱਲੋਂ ਸਾਲਾਨਾ ਪ੍ਰੋਗਰਾਮ ਸਦਭਾਵਨਾ ਦਿਵਸ ਕਰਵਾਇਆ ਜਾ ਰਿਹਾ ਹੈ, ਜਿਸ ਬਾਰੇ ਅੱਜ ਉਨ੍ਹਾਂ ਨੇ ਯੂਨੀਅਨ ਦੇ ਮੈਂਬਰਾਂ ਦੀਆਂ ਸਮਾਗਮ ਬਾਰੇ ਡਿਊਟੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ 10 ਦਸੰਬਰ ਨੂੰ ਸ੍ਰੀਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦਾ ਭੋਗ ਸ਼ੁਰੂ ਕਰਵਾਏ ਜਾਣਗੇ ਅਤੇ ਉਸ ਤੋਂ ਬਾਅਦ ਇਕ ਖੂਨ ਦਾਨ ਕੈਂਪ ਲਗਾਇਆ ਜਾਵੇਗਾ, ਜਿਸ ਵਿਚ ਮੁੱਖ ਮਹਿਮਾਨਡਿਪਟੀਕਮਿਸ਼ਨਰਲੁਧਿਆਣਾਵਿਸ਼ੇਸ਼ ਤੌਰ ‘ਤੇ ਪੁੱਜਣਗੇ ਅਤੇ 12 ਦਸੰਬਰ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ।ਇਸ ਤੋਂ ਬਾਅਦ ਯੂਨੀਅਨ ਦਾ ਇਜਲਾਸ ਸ਼ੁਰੂ ਹੋਵੇਗਾ।
ਮੀਟਿੰਗਦੌਰਾਨਜਨਰਲਸਕੱਤਰਪਟਵਾਰੀ ਨਰਿੰਦਰ ਸਿੰਘ, ਕਰਨ ਜਸਪਾਲ ਵਿਰਕ, ਨੋਬਲਜੀਤ ਸਿੰਘ, ਨਰੇਸ਼ ਕੁਮਾਰ, ਵਿਪਨ ਢਡ, ਗੁਰਪ੍ਰੀਤ ਸਿੰਘ, ਸੁਖਜਿੰਦਰ ਸਿੰਘ ਭੁੱਲਰ, ਮਨਦੀਪਸਿੰਘਥਿੰਡ,ਨਵਦੀਪ ਸਿੰਘ, ਕੁਲਦੀਪ ਸਿੰਘ, ਜੁਗਰਾਜ ਸਿੰਘ, ਪਰਮਿੰਦਰ ਸਿੰਘ, ਸੁਖਪ੍ਰੀਤ ਸਿੰਘ ਆਦਿ ਪਟਵਾਰੀ ਮੀਟਿੰਗ ਦੇ ਦੌਰਾਨ ਮੌਜੂਦ ਸਨ।