ਬੀ.ਸੀ.ਐਮ, ਸਕੂਲ, ਫੋਕਲ ਪੁਆਇੰਟ ਵਿਖੇ ਭਾਰਤ ਵਿਕਾਸ ਪ੍ਰੀਸਦ ਵੱਲੋਂ ਗੁਰੂ ਵੰਦਨ ਛਾਤਰ ਅਭਿਨੰਦਨ ਪ੍ਰੋਗਰਾਮ ਕਰਵਾਇਆ

32

ਲੁਧਿਆਣਾ:ਬੀ.ਸੀ.ਐਮ.ਸਕੂਲ, ਫੋਕਲ ਪੁਆਇੰਟ, ਲੁਧਿਆਣਾ ਵਿਖੇ ਭਾਰਤ ਵਿਕਾਸ ਪ੍ਰੀਸ਼ਦ (ਸ਼ਹੀਦ ਸੁਖਦੇਵ ਸ਼ਾਖਾ ਲੁਧਿਆਣਾ) ਵੱਲੋਂ ਗੁਰੂ ਵੰਦਨ ਛਾਤਰ ਅਭਿਨੰਦਨ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਉਦੇਸ਼ ਗੁਰੂ ਅਤੇ ਚੇਲੇ ਦੀ ਪਰੰਪਰਾ ਨੂੰ ਅੱਗੇ ਵਧਾਉਣਾ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨਾ ਅਤੇ ਉਨ੍ਹਾਂ ਦੇ ਮਨੋਬਲ ਨੂੰ ਉੱਚਾ ਚੁੱਕਣਾ ਹੈ। ਗੁਰੂ ਵੰਦਨ ਛਾਤਰ ਅਭਿਨੰਦਨ ਪ੍ਰੋਗਰਾਮ ਵਿਦਿਆਰਥੀਆਂ ਦੇ ਚਰਿੱਤਰ ਨਿਰਮਾਣ ਵਿੱਚ ਸਹਾਈ ਸਿੱਧ ਹੁੰਦਾ ਹੈ। ਭਾਰਤ ਵਿਕਾਸ ਪ੍ਰੀਸ਼ਦ (ਸ਼ਹੀਦ ਸੁਖਦੇਵ ਸ਼ਾਖਾ ਲੁਧਿਆਣਾ) ਵੱਲੋਂ ਬੱਚਿਆਂ ਵਿੱਚ ਕਦਰਾਂ-ਕੀਮਤਾਂ ਅਤੇ ਚਰਿੱਤਰ ਨਿਰਮਾਣ ਦਾ ਵਿਕਾਸ ਕਰਨ ਹਿੱਤ ਇਹ ਪ੍ਰੋਗਰਾਮ ਕਰਵਾਇਆ ਗਿਆ। ਭਾਰਤ ਵਿਕਾਸ ਪ੍ਰੀਸ਼ਦ ਦੇ ਮਾਨਯੋਗ ਮੈਂਬਰਾਂ ਅਤੇ ਸਕੂਲ ਦੇ ਅਧਿਆਪਕਾਂ ਨੇ ਦੀਪ ਜਗਾ ਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਪ੍ਰਿੰਸੀਪਲ ਸ੍ਰੀਮਤੀ ਨੀਰੂ ਕੌੜਾ ਜੀ, ਹੈੱਡ ਅਕਾਦਮਿਕ ਸ੍ਰੀਮਤੀ ਸਿੰਪਲ ਵਰਮਾ ਜੀ ਅਤੇ ਅੱਠ ਅਧਿਆਪਕਾਂ ਨੂੰ ਯਾਦਗਾਰੀ ਚਿੰਨ੍ਹ ਅਤੇ ਸ਼ਾਲ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਨਾਲ ਹੀ ਸਕੂਲ ਦੇ 22 ਹੋਣਹਾਰ ਅਤੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ । ਗੈਸਟ ਸਪੀਕਰ ਸੁਧੀਰ ਜੈਨ (ਕਾਰਡੀਨੇਟਰ ਭਾਰਤ ਵਿਕਾਸ ਪ੍ਰੀਸ਼ਦ) ਨੇ ਕਿਹਾ ਕਿ ਭਾਰਤੀ ਵਿਕਾਸ ਪ੍ਰੀਸ਼ਦ ਦੇ ਪੰਜ ਸੂਤਰ ਸੰਪਰਕ ਸਹਿਯੋਗ, ਸੰਸਕਾਰ ਸੇਵਾ ਤੇ ਸਮਰਪਣ ਹਨ । ਗੁਰੂ ਅਤੇ ਸ਼ਿਸ਼ ਨੂੰ ਸਨਮਾਨਿਤ ਕਰਨ ਦੀ ਇਹ ਪਰੰਪਰਾ ਇਸ ਤਰ੍ਹਾਂ ਹੀ ਚੱਲਦੀ ਰਹਿਣੀ ਚਾਹੀਦੀ ਹੈ ਤਾਂ ਜੋ ਇਹਨਾਂ ਦਾ ਮਨੋਬਲ ਉੱਚਾ ਹੋਵੇ । ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਨੀਰੂ ਕੌੜਾ ਜੀ ਅਤੇ ਹੈੱਡ ਅਕਾਦਮਿਕ ਸ੍ਰੀਮਤੀ ਸਿੰਪਲ ਵਰਮਾ ਜੀ ਨੇ ਭਾਰਤ ਵਿਕਾਸ ਪ੍ਰੀਸ਼ਦ ਦੇ ਸਾਰੇ ਮੈਂਬਰਾਂ ਨੂੰ ਟੋਕਨ ਆਫ਼ ਗਰੈਟੀਟਿਊਡ ਦੇ ਕੇ ਸਨਮਾਨਿਤ ਕੀਤਾ ਅਤੇ ਆਏ ਹੋਏ ਸਾਰੇ ਮੈਬਰਾਂ ਦਾ ਦਿਲੋਂ ਧੰਨਵਾਦ ਕੀਤਾ।