ਮਾਈਨਿੰਗ ਵਿਭਾਗ ਦੀ ਟੀਮ ਨੇ ਤਲਵੰਡੀ ਕਲਾਂ ‘ਚ ਰੇਤ ਦੇ ਨਾਜਾਇਜ਼ ਕਾਰੋਬਾਰ ‘ਤੇ ਮਾਰਿਆ ਛਾਪਾ

57

ਲੁਧਿਆਣਾ:ਬੀਤੀ ਸਵੇਰ ਮਾਈਨਿੰਗ ਵਿਭਾਗ ਦੀ ਟੀਮ ਨੇ ਥਾਣਾ ਲਾਡੋਵਾਲ ਅਧੀਨ ਪੈਂਦੇ ਪਿੰਡ ਤਲਵੰਡੀ ਕਲਾਂ ‘ਚ ਰੇਤ ਦੇ ਨਾਜਾਇਜ਼ ਕਾਰੋਬਾਰ ‘ਤੇ ਛਾਪੇਮਾਰੀ ਕੀਤੀ।

ਥਾਣੇਦਾਰ ਮੇਜਰ ਸਿੰਘ ਨੇ ਦੱਸਿਆ ਕਿ ਮਾਈਨਿੰਗ ਵਿਭਾਗ ਦੇ ਅਧਿਕਾਰੀ ਸੰਦੀਪ ਪ੍ਰਸਾਦ ਨੇ ਪੁਲਸ ‘ ਕੋਲ ਸ਼ਿਕਾਇਤ ਦਰਜ ਕਰਾਉਂਦੇ ਹੋਏ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਤਲਵੰਡੀ ਕਲਾਂ ‘ਚ ਚੈਕਿੰਗ ਦੌਰਾਨ ਰੇਤ ਦਾ ਨਾਜਾਇਜ਼ ਕਾਰੋਬਾਰ ਕਰ ਰਹੇ ਮਾਫੀਆ ਤੇ ਛਾਪੇਮਾਰੀ ਕੀਤੀ, ਜਿਥੋਂ ਇਕ ਜੇ. ਸੀ. ਬੀ. ਮਸ਼ੀਨ ਜ਼ਬਤ ਕੀਤੀ, ਜੋ ਜਾਂਚ ਅਧਿਕਾਰੀ ਨੇ ਦੱਸਿਆ ਕਿ ਇਸ ਤੋਂ ਬਾਅਦ ਮਾਈਨਿੰਗ ਵਿਭਾਗ ਦੀ ਟੀਮ ਨੇ ਮੌਕੇ ‘ਤੇ ਪੁਲਸ ਨੂੰ ਬੁਲਾ ਕੇ ਜੇ. ਸੀ. ਬੀ. ਮਸ਼ੀਨ ਪੁਲਸ ਦੇ ਹਵਾਲੇ ਕਰ ਦਿੱਤਾ ਹੈ।

ਪੁਲਸ ਨੇ ਮੁਲਜ਼ਮਾਂ ਦੀ ਪਛਾਣ ਕਰਨ ਲਈ ਡੀ. ਟੀ. ਓ. ਦਫਤਰ ਤੋਂ ਜੇ. ਸੀ. ਬੀ. ਮਸ਼ੀਨ ਦਾ ਰਿਕਾਰਡ ਹਾਸਲ ਕਰੇਗੀ, ਜਿਸ ਤੋਂ ਬਾਅਦ ਉਕਤ ਵਿਅਕਤੀਆਂ ਨੂੰ ਮਾਮਲੇ ‘ਚ ਨਾਮਜ਼ਦ ਕਰ ਕੇ ਗ੍ਰਿਫਤਾਰ ਕੀਤਾ ਜਾਵੇਗਾ।ਥਾਣਾਲਾਡੋਵਾਲ ਦੀ ਪੁਲਸ ਵੱਲੋਂ ਮਸ਼ੀਨ ਜ਼ਬਤ ਕਰ ਕੇ ਅਣਪਛਾਤੇ ਮੁਲਜ਼ਮਾਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ।