ਸਫ਼ਰ-ਏ-ਸ਼ਹਾਦਤ ਕੀਰਤਨ ਸਮਾਗਮ ਆਯੋਜਿਤ

78

ਲੁਧਿਆਣਾ: ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ, ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵੱਲੋਂ ਦਸ਼ਮੇਸ਼ ਪਿਤਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਲਾਲਾਂ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ, ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਜੀ,ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਤੇ ਤ ਸਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਜੀਤੇ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀਸ਼ਹਾਦਤ ਨੂੰ ਸਮਰਪਿਤ ਕੀਰਤਨ ਤ ਸਮਾਗਮ ਸਫ਼ਰ-ਏ-ਸ਼ਹਾਦਤ * ਆਯੋਜਿਤ ਕੀਤਾ ਗਿਆ। ਜਿਸ  ਵਿੱਚ ਵਿਸ਼ੇਸ਼ ਤੌਰ ਤੇ ਆਪਣੇ ਕੀਰਤਨੀ ਜੱਥੇ ਸਮੇਤ ਹਾਜ਼ਰੀ ਭਰਨ ਲਈ ਪੁੱਜੇ ਭਾਈ ਅਮਰਜੀਤ ਸਿੰਘ ਪਟਿਆਲੇ ਵਾਲੇ ਤੇ ਭਾਈ ਬਲਪ੍ਰੀਤ ਸਿੰਘ ਲੁਧਿਆਣੇ ਵਾਲਿਆਂ ਦੇਕੀਰਤਨੀ ਜੱਥਿਆਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਜਿੱਥੇ ਸੰਗਤਾਂ ਨੂੰ ਨਿਹਾਲ ਕੀਤਾ, ਉੱਥੇ ਨਾਲ ਹੀ ਸੰਗਤਾਂ ਦੇ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਦਸ਼ਮੇਸ਼ ਪਿਤਾ ਦੇ ਲਾਲਾਂ ਦੀ ਲਾਸਾਨੀ ਕੁਰਬਾਨੀ ਸਾਡੇ ਸਾਰਿਆਂ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਸ਼ਹੀਦੀ ਦਿਹਾੜੇ ਨੂੰਸਮਰਪਿਤ ਆਯੋਜਿਤ ਕੀਤੇ ਗਏ ਸਫ਼ਰ-ਏ-ਸ਼ਹਾਦਤ ਕੀਰਤਨ ਸਮਾਗਮ ਨੂੰ ਇੱਕ ਉਪਦੇਸ਼ਕ ਸਮਾਗਮ ਦੱਸਦਿਆਂ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰਧਰਮ ਦੇ ਮਾਰਗ ਉੱਪਰ ਚੱਲਣ, ਬਾਣੀ ਤੇ ਬਾਣੇ ਦੇ ਧਾਰਨੀ ਬਣਨ ਤਾਕੀਦ ਵੀ ਕੀਤੀ । ਉਨਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਵਿਰਸੇ ਵਿੱਚੋਂ ਮਿਲੀ ਸਿੱਖੀ ਦੀ ਗੁੜਤੀ ਸਦਕਾ ਗੁਰੂ ਜੀ ਦੇ ਸਾਹਿਬਜ਼ਾਦੇ ਆਪਣੇ ਧਰਮ ਵਿੱਚ ਪ੍ਰਪੱਕ ਰਹੇ ਅਤੇ ਸਮਾਗਮ ਅੰਦਰ ਦਸ਼ਮੇਸ਼ ਸੇਵਾ ਭਾਟੀਆ, ਮਹਿੰਦਰ ਸਿੰਘ ਡੰਗ,ਸਿੱਖੀ ਸਿਦਕ, ਅਣਖ ਤੇ ਗੈਰਤ ਨੂੰ ਬਹਾਲ ਰੱਖਦਿਆਂ ਜ਼ਬਰ ਦਾ ਮੁਕਾਬਲਾ ਪੂਰੀ ਦਲੇਰੀ ਨਾਲ ਕਰਕੇ ਆਪਣੀ ਸ਼ਹਾਦਤ ਦੇ ਕੇ ਸਿੱਖੀ ਝੰਡੇ ਨੂੰ ਬੁਲੰਦ ਕੀਤਾ। ਜਿਸ ਸਦਕਾ ਸਮੁੱਚੀ ਲੋਕਾਈ ਗੁਰੂ ਸਾਹਿਬ ਜੀ ਦੇ ਚਾਰਾਂ ਲਾਲਾਂ ਨੂੰ ਅਰਪਿਤ ਕਰਦੀ ਹੈ।