ਸਫ਼ਰ-ਏ-ਸ਼ਹਾਦਤ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ

57

ਲੁਧਿਆਣਾ: ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ, ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਬੀਤੀ ਰਾਤ ਦਸ਼ਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਫਰ-ਏ-ਸ਼ਹਾਦਤ ਕੀਰਤਨ ਸਮਾਗਮ ਆਯੋਜਿਤ ਕੀਤਾ ਗਿਆ।ਜਿਸ ਵਿੱਚ ਵਿਸ਼ੇਸ਼ ਤੌਰ ਤੇ ਆਪਣੇ ਕੀਰਤਨੀ ਜੱਥੇ ਸਮੇਤ ਹਾਜ਼ਰੀ ਭਰਨ ਲਈ ਪੁੱਜੇ ਭਾਈ ਸਰਵਨ ਸਿੰਘ ਖਾਲਸਾ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਕੀਤੇ ਗਏ ਕੀਰਤਨ ਸਮਾਗਮ ਨੂੰ ਇੱਕ ਉਪਦੇਸ਼ਕ ਸਮਾਗਮ ਦੱਸਦਿਆਂ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਧਰਮ ਦੇ ਮਾਰਗ ਉਪਰ ਚੱਲਣ, ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਤਾਕੀਦ ਵੀ ਕੀਤੀ। ਕੀਰਤਨ ਸਮਾਗਮ ਅੰਦਰ ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਮੁੱਖ ਮੈਂਬਰ ਇੰਦਰਬੀਰ ਸਿੰਘ ਬੱਤਰਾ, ਹਰਪਾਲ ਸਿੰਘ ਬੱਤਰਾ, ਰਵਿੰਦਰਦਰਪਾਲ ਸਿੰਘ ਡੰਗ, ਗੁਰਦੀਪ ਸਿੰਘ ਡੀਮਾਰਟੇ, ਨਰਿੰਦਰਪਾਲ ਸਿੰਘ ਕਥੂਰੀਆ, ਰਜਿੰਦਰ ਸਿੰਘ ਡੰਗ, ਭੁਪਿੰਦਰ ਸਿੰਘ ਜੁਨੇਜਾ, ਸਰਬਜੀਤ ਸਿੰਘ ਦਸ਼ਮੇਸ਼ ਪੰਪ ਵਾਲੇ, ਮਨਜੀਤ ਸਿੰਘ ਨਾਟੀ, ਬਲਬੀਰ ਸਿੰਘ ਭਾਟੀਆ, ਮਹਿੰਦਰ ਸਿੰਘ ਡੰਗ, ਬਲਜੀਤ ਸਿੰਘ ਬਾਵਾ, ਹਰਮੀਤ ਸਿੰਘ ਡੰਗ, ਗੁਰਬਚਨ ਸਿੰਘ, ਅੱਤਰ ਸਿੰਘ ਮੱਕੜ, ਅਵਤਾਰ ਸਿੰਘ ਮਿੱਢਾ, ਹਰਪ੍ਰੀਤ ਸਿੰਘ ਨੀਟਾ, ਦਵਿੰਦਰ ਸਿੰਘ ਬਿੱਟੂ, ਹਰਚਰਨ ਸਿੰਘ ਕਾਲੜਾ, ਕੰਵਲਪ੍ਰੀਤ ਸਿੰਘ ਸੋਢੀ, ਚਰਨਜੀਤ ਸਿੰਘ ਚੰਨਾ, ਇੰਦਰਜੀਤ ਸਿੰਘ ਛਾਬੜਾ, ਵਿਜੈ ਕੁਮਾਰ ਸੂਦ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।