ਸੁਖਬੀਰ ਬਾਦਲ ‘ਤੇ ਹੋਏ ਹਮਲੇ ‘ਤੇ CM ਭਗਵੰਤ ਮਾਨ ਦਾ ਪਹਿਲਾ ਬਿਆਨ…

69

ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਇਸ ਮਾਮਲੇ ਨੂੰ ਲੈ ਕੇ ਉਨ੍ਹਾਂ ਵੱਲੋਂ ਟਵੀਟ ਕੀਤਾ ਗਿਆ ਹੈ।

ਉਨ੍ਹਾਂ ਟਵੀਟ ਕਰਕੇ ਲਿਖਿਆ ਹੈ ਕਿ… ਪੰਜਾਬ ਪੁਲਿਸ ਨੇ ਅੱਜ ਇੱਕ ਵੱਡੀ ਵਾਰਦਾਤ ਹੋਣ ਤੋਂ ਰੋਕਿਆ ਹੈ।ਪੰਜਾਬ ਪੁਲਿਸ ਦੀ ਮੁਸਤੈਦੀ ਦਾ ਨਤੀਜਾ ਹੈ ਜੋ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਨਾਕਾਮ ਹੋਈ ਹੈ। ਪੁਲਿਸ ਨੇ ਆਪਣੀ ਮੁਸਤੈਦੀ ਨਾਲ ਮੌਕੇ ‘ਤੇ ਹੀ ਹਮਲਾਵਰ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ।ਮੈਂ ਪੁਲਿਸ ਦੀ ਮੁਸਤੈਦੀ ਦੀ ਸ਼ਲਾਘਾ ਕਰਦਾ ਹਾਂ, ਸੁਖਬੀਰ ਬਾਦਲ ਜੀ ‘ਤੇ ਹੋਏ ਹਮਲੇ ਦੀ ਮੈਂ ਸਖ਼ਤ ਨਿੰਦਾ ਕਰਦਾ ਹਾਂ। ਮੈਂ ਪੁਲਿਸ ਨੂੰ ਸਖ਼ਤ ਨਿਰਦੇਸ਼ ਜਾਰੀ ਕਰ ਦਿੱਤੇ ਹਨ ਕਿ ਇਸ ਘਟਨਾ ਦੀ ਤੁਰੰਤ ਜਾਂਚ ਕਰਕੇ ਰਿਪੋਰਟ ਸੌਂਪੀ ਜਾਵੇ।