ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਦਾ ਤੀਜਾ ਦਿਨ

5

ਸ੍ਰੀ ਮੁਕਤਸਰ ਸਾਹਿਬ, 01 ਜੂਨ

ਕ੍ਰਿਸ਼ੀ ਵਿਗਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਦੇ ਤੀਜੇ ਦਿਨ ਤਹਿਤ ਪਿੰਡ ਬੂੜਾ ਗੁੱਜਰ, ਬਰਕੰਦੀ, ਥਾਂਦੇਵਾਲਾ, ਮਿੱਡਾ, ਰੱਤਾਖੇੜਾ, ਵਿਰਕਖੇੜਾ, ਭਾਰੂ, ਗੁਰੂਸਰ, ਲੁੰਡੇਵਾਲ ਵਿਖੇ ਵੱਖ-ਵੱਖ ਗਤੀਵਿਧੀਆਂ ਕੀਤੀਆ ਗਈਆ, ਜਿੰਨ੍ਹਾਂ ਵਿੱਚ ਸੂਝਵਾਨ ਕਿਸਾਨ ਵੀਰਾਂ ਅਤੇ ਕਿਸਾਨ ਬੀਬੀਆਂ ਨੇ ਭਾਗ ਲਿਆ।

ਇਸ ਮੌਕੇ ਕਿਸਾਨਾਂ ਨਾਲ ਸਾਉਣੀ ਦੀਆਂ ਫਸਲਾਂ ਵਿੱਚ ਖਾਦ ਪ੍ਰਬੰਧਨ, ਨਰਮੇ ਦੀ ਫਸਲ ਵਿੱਚ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਤੋਂ ਬਚਾਉਣ, ਮਿੱਟੀ ਅਤੇ ਪਾਣੀ ਪਰਖ ਦੀ ਮਹੱਤਤਾ, ਮਾੜੇ ਪਾਣੀਆਂ ਦੀ ਯੋਗ ਵਰਤੋ, ਗਰਮੀਆਂ ਵਿੱਚ ਪਸ਼ੂਆਂ ਦੀ ਸਾਂਭ ਸੰਭਾਲ, ਘਰੇਲੂ ਬਗੀਚੀ ਲਗਾਉਣ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ।

ਇੰਨ੍ਹਾਂ ਗਤੀਵਿਧੀਆਂ ਵਿੱਚ ਕ੍ਰਿਸ਼ੀ ਵਿਗਆਨ ਕੇਂਦਰ ਦੇ ਮਾਹਿਰਾਂ ਤੋਂ ਇਲਾਵਾ ਸ੍ਰੀ ਮੁਕਤਸਰ ਜ਼ਿਲ੍ਹੇ ਦੇ ਭੂਮੀ ਸੁਧਾਰ ਅਫ਼ਸਰ ਅਤੇ ਇਫਕੋ ਤੋਂ ਵੀ ਅਫ਼ਸਰ ਸ਼ਾਮਿਲ ਸਨ।