ਚੋਰੀ ਦੇ ਸੱਤ ਮੋਟਰਸਾਈਕਲ ਕਾਬੂ

57

ਅੰਮ੍ਰਿਤਸਰ, 7 ਦਸੰਬਰ-ਥਾਣਾ ਰਣਜੀਤ ਐਵੀਨਿਊ ਦੀ ਪੁਲਿਸ ਨੇ ਸ਼ੁੱਕਰਵਾਰ ਸਵੇਰੇ ਵਾਹਨ ਚੋਰੀ ਕਰਨ ਵਾਲੇ ਗਰੋਹ ਦੇ ਇਕ ਮੈਂਬਰ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੇ ਕਬਜ਼ੇ ’ਚੋਂ ਚੋਰੀ ਦੇ ਸੱਤ ਮੋਟਰਸਾਈਕਲ ਬਰਾਮਦ ਕਰਕੇ ਕੇਸ ਦਰਜ ਕਰ ਲਿਆ ਗਿਆ ਹੈ। ਇੰਸਪੈਕਟਰ ਰੌਬਿਨ ਹੰਸ ਨੇ ਫੜੇ ਗਏ ਮੁਲਜ਼ਮ ਦੀ ਪਛਾਣ ਥਾਣਾ ਅਜਨਾਲਾ ਅਧੀਨ ਪੈਂਦੇ ਪਿੰਡ ਕੁਕੇਵਾਲੀ ਦੇ ਰਹਿਣ ਵਾਲੇ ਹਰਨੇਕ ਸਿੰਘ ਉਰਫ਼ ਨੇਕਾ ਵਜੋਂ ਕੀਤੀ ਹੈ। ਨਾਕਾਬੰਦੀ ਦੌਰਾਨ ਪੁਲਿਸ ਨੇ ਮੁਲਜ਼ਮ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ। ਪੁੱਛਗਿੱਛ ਦੌਰਾਨ ਮੁਲਜ਼ਮ ਮੋਟਰਸਾਇਕਲ ਦੀ ਮਾਲਕੀ ਸਾਬਤ ਨਹੀਂ ਕਰ ਸਕਿਆ। ਇਸ ਤੋਂ ਬਾਅਦ 6 ਹੋਰ ਚੋਰੀ ਦੇ ਮੋਟਰਸਾਇਕਲ ਬਰਾਮਦ ਕੀਤੇ ਗਏ।