ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਬੀਜ ਡੀਲਰਾਂ ਦੀ ਅਚਨਚੇਤ ਚੈਕਿੰਗ

19

ਮਾਨਸਾ, 14 ਮਈ 2025 Aj DI Awaaj
ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਪਾਲ ਕੌਰ ਦੀ ਪ੍ਰਧਾਨਗੀ ਹੇਠ ਜਿ਼ਲ੍ਹਾ ਪੱਧਰੀ ਟੀਮ ਵੱਲੋਂ ਅਣ—ਅਧਿਕਾਰਿਤ ਬੀਜਾਂ ਦੀ ਵਿਕਰੀ ਨੂੰ ਠੱਲ੍ਹ ਪਾਉਣ ਲਈ ਬੀਜ ਦੀਆਂ ਫਰਮਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਨੇ ਬੋਹਾ ਮੰਡੀ ਦੀਆਂ ਵੱਖ—ਵੱਖ ਦੁਕਾਨਾਂ ਦੀ ਚੈਕਿੰਗ ਕੀਤੀ ਅਤੇ  ਡੀਲਰ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਕਿ ਮਾਨਸਾ ਜਿ਼ਲ੍ਹੇ ਵਿੱਚ ਕਿਸੇ ਵੀ ਪ੍ਰਕਾਰ ਦਾ ਅਣ ਅਧਿਕਾਰਿਤ/ਹਾਈਬ੍ਰਿਡ ਬੀਜ ਨਾ ਵੇਚਿਆ ਜਾਵੇ ਅਤੇ ਸਟਾਕ ਬੋਰਡ, ਸਟਾਕ ਰਜਿਸਟਰ, ਬਿੱਲ ਬੁੱਕ ਆਦਿ ਰਿਕਾਰਡ ਪੂਰਾ ਰੱਖਿਆ ਜਾਵੇ।
ਉਨ੍ਹਾਂ ਕਿਹਾ ਕਿ ਬੀਜ ਵਿਕਰੇਤਾ ਕਿਸਾਨਾਂ ਨੂੰ ਬੀਜ ਵੇਚਣ ਵੇਲੇ ਪੱਕਾ ਬਿੱਲ, ਲਾਟ ਨੰਬਰ ਆਦਿ ਪਾ ਕੇ ਦੇਣ, ਤਾਂ ਜੋ ਭਵਿੱਖ ਵਿੱਚ ਕੋਈ ਮੁਸ਼ਕਿਲ ਨਾ ਆ ਸਕੇ। ਉਨ੍ਹਾਂ ਇਸ ਮੌਕੇ ਦੱਸਿਆ ਕਿ ਮਾਨਸਾ ਜਿ਼ਲ੍ਹੇ ਵਿੱਚ ਹੁਣ ਤੱਕ ਬੀਜਾਂ ਦੇ 180 ਸੈਂਪਲ ਲਏ ਜਾ ਚੁੱਕੇ ਹਨ ਅਤੇ ਇਹ ਸੈਂਪਲ ਪਰਖ ਲਈ ਵੱਖ—ਵੱਖ ਲੈਬਾਂ ਵਿੱਚ ਭੇਜੇ ਜਾ ਚੁੱਕੇ ਹਨ। ਉਨ੍ਹਾਂ ਅਪੀਲ ਕੀਤੀ ਕਿ ਅਗਰ ਕੋਈ ਵਿਅਕਤੀ ਪਿੰਡ ਵਿੱਚ ਅਣ—ਅਧਿਕਾਰਿਤ ਬੀਜ ਵੇਚਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਖੇਤੀਬਾੜੀ ਦਫ਼ਤਰ ਮਾਨਸਾ ਨੂੰ ਦਿੱਤੀ ਜਾਵੇ ਤਾਂ ਜੋ ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।
ਇਸ ਤੋਂ ਇਲਾਵਾ ਅੱਜ ਵਿਭਾਗ ਦੀਆਂ ਵੱਖ—ਵੱਖ ਟੀਮਾਂ ਨੇ ਮਾਨਸਾ, ਬੁਢਲਾਡਾ, ਭੀਖੀ, ਝੁਨੀਰ ਅਤੇ ਸਰਦੂਲਗੜ੍ਹ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਅਤੇ ਬੀਜਾਂ ਦੇ ਸੈਂਪਲ ਲਏ। ਬੋਹਾ ਚੈਕਿੰਗ ਦੌਰਾਨ ਸ੍ਰੀ ਗੁਰਪ੍ਰੀਤ ਸਿੰਘ, ਖੇਤੀਬਾੜੀ ਵਿਕਾਸ ਅਫਸਰ (ਪੀ.ਪੀ.), ਸ਼ਗਨਦੀਪ ਕੌਰ, ਖੇਤੀਬਾੜੀ ਵਿਕਾਸ ਅਫ਼ਸਰ (ਇਨਫੋਂ), ਜਸਲੀਨ ਕੌਰ ਧਾਲੀਵਾਲ, ਖੇਤੀਬਾੜੀ ਵਿਕਾਸ ਅਫਸਰ (ਟੀ.ਏ.) ਮੌਜੂਦ ਸਨ।