ਨਸ਼ਿਆਂ ਸਬੰਧੀ 02 ਕੇਸ ਦਰਜ; 02 ਮੁਲਜ਼ਮ ਗ੍ਰਿਫਤਾਰ; 29.20 ਗ੍ਰਾਮ ਹੈਰੋਇਨ ਬਰਾਮਦ

42

ਸੰਗਰੂਰ, 12 ਮਈ 2026 AJ DI Awaaj

Punjab Desk :  ਡਾ. ਰਵਜੋਤ ਗਰੇਵਾਲ, ਐਸ.ਐਸ.ਪੀ., ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਬ ਡਵੀਜ਼ਨ ਸੰਗਰੂਰ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਅਤੇ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ ਲੰਘੇ ਹਫਤੇ ਮਿਤੀ 06.05.2026 ਤੋਂ 11.05.2026 ਦੌਰਾਨ ਡਰੱਗ ਦੇ 02 ਕੇਸ ਦਰਜ ਕਰਕੇ 02 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਉਪਰੰਤ 29.20 ਗ੍ਰਾਮ ਹੈਰੋਇਨ/ਚਿੱਟਾ ਅਤੇ ਆਬਕਾਰੀ ਐਕਟ ਤਹਿਤ 01 ਮੁਕੱਦਮਾ ਦਰਜ ਕਰਕੇ 01 ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 17 ਬੋਤਲਾਂ ਸ਼ਰਾਬ ਠੇਕਾ ਦੇਸੀ ਰਾਜਧਾਨੀ ਅਤੇ 09 ਬੋਤਲਾਂ ONE WHISKY ਕੁੱਲ 24 ਬੋਤਲਾਂ ਬ੍ਰਾਮਦ ਕੀਤੀਆਂ ਗਈਆਂ।

ਇਸ ਤੋਂ ਇਲਾਵਾ ਹੀਨੀਅਸ ਕ੍ਰਾਈਮ ਵਾ ਹੋਰ ਜੁਰਮਾਂ ਤਹਿਤ ਵੀ 11 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਨਸ਼ੇ ਦੀ ਦਲਦਲ ਵਿੱਚ ਫਸੇ 05 ਵਿਅਕਤੀਆਂ ਨੂੰ ਨਸ਼ੇ ਤੋਂ ਨਿਜਾਤ ਦਿਵਾਉਣ ਲਈ ਦਵਾਈ ਦਿਵਾਈ ਗਈ ਹੈ।

ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਹੀਕਲਾਂ ਦੇ ਵੱਖ-ਵੱਖ ਜੁਰਮਾਂ ਤਹਿਤ ਕਰੀਬ 102 ਟਰੈਫਿਕ ਚਲਾਣ ਕੀਤੇ ਗਏ ਹਨ। ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਕੇ 75 ਵਿਅਕਤੀਆਂ ਵਿਰੁੱਧ 172 BNSS ਤਹਿਤ ਕਾਰਵਾਈ ਕੀਤੀ ਗਈ ਅਤੇ 03 ਵਿਅਕਤੀਆਂ ਵਿਰੁੱਧ ਰੋਕੂ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।

ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ।