ਅਮਰੀਕਾ ਤੋਂ 100 ਹੋਰ ਭਾਰਤੀ ਹੋਣਗੇ ਡਿਪੋਰਟ, 15 ਫਰਵਰੀ ਨੂੰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਲਿਆਂਦਾ ਜਾਵੇਗਾ ਜਹਾਜ਼

67

14 ਫਰਵਰੀ Aj Di Awaaj

ਅਮਰੀਕੀ ਸਰਕਾਰ ਨੇ 100 ਹੋਰ ਭਾਰਤੀਆਂ ਨੂੰ ਡਿਪੋਰਟ ਕਰਨ ਦਾ ਫ਼ੈਸਲਾ ਕੀਤਾ ਹੈ। ਸੂਤਰਾਂ ਮੁਤਾਬਕ ਗ਼ੈਰ ਕਾਨੂੰਨੀ ਤੌਰ ’ਤੇ ਅਮਰੀਕਾ ’ਚ ਰਹਿ ਰਹੇ ਇਨ੍ਹਾਂ ਭਾਰਤੀਆਂ ਨੂੰ 15 ਫਰਵਰੀ ਨੂੰ ਅਮਰੀਕਾ ਦੇ ਵਿਸ਼ੇਸ਼ ਹਵਾਈ ਜਹਾਜ਼ ਰਾਹੀਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਲਿਆਂਦਾ ਜਾਵੇਗਾ। ਹਾਲਾਂਕਿ ਕਿਸੇ ਵੀ ਅਧਿਕਾਰੀ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ। ਜ਼ਿਲ੍ਹਾ ਪ੍ਰਸ਼ਾਸਨ ਵੀ ਇਸ ਮੁੱਦੇ ’ਤੇ ਚੁੱਪ ਧਾਰ ਕੇ ਬੈਠਾ ਹੈ।