100 ਸਾਲ ਪੁਰਾਣਾ ਮਕਾਨ ਡਿੱਗਿਆ, 6 ਦੀ ਮੌ*ਤ

21

ਪ੍ਰਤਾਪਗੜ੍ਹ: 06 Aug 2026 AJ DI Awaaj

National Desk : ਉੱਤਰ ਪ੍ਰਦੇਸ਼ ਦੇ ਪ੍ਰਤਾਪਗੜ੍ਹ ਜ਼ਿਲ੍ਹੇ ਵਿੱਚ ਵੀਰਵਾਰ ਤੜਕੇ ਇੱਕ ਦਰਦਨਾਕ ਹਾਦਸਾ ਵਾਪਰਿਆ। ਕੋਤਵਾਲੀ ਖੇਤਰ ਦੇ ਮਾਹੁਲੀ ਪਿੰਡ ਵਿੱਚ ਕਰੀਬ 100 ਸਾਲ ਪੁਰਾਣਾ ਮਕਾਨ ਅਚਾਨਕ ਢਹਿ ਗਿਆ, ਜਿਸ ਕਾਰਨ ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਮੌ*ਤ ਹੋ ਗਈ, ਜਦਕਿ ਇੱਕ ਵਿਅਕਤੀ ਜ਼ਿੰਦਾ ਬਚ ਗਿਆ।

ਇਹ ਹਾਦਸਾ ਰਾਤ ਕਰੀਬ 1 ਤੋਂ 2 ਵਜੇ ਦੇ ਵਿਚਕਾਰ ਵਾਪਰਿਆ। ਉਸ ਸਮੇਂ ਪਰਿਵਾਰ ਦੇ ਸੱਤ ਮੈਂਬਰ ਇੱਕੋ ਕਮਰੇ ਵਿੱਚ ਸੁੱਤੇ ਹੋਏ ਸਨ। ਮਕਾਨ ਡਿੱਗਣ ਦੀ ਤੇਜ਼ ਆਵਾਜ਼ ਸੁਣ ਕੇ ਪਿੰਡ ਵਾਸੀਆਂ ਨੇ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਰਾਹਤ ਅਤੇ ਬਚਾਅ ਟੀਮਾਂ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਮਲਬੇ ਹੇਠ ਫਸੇ ਸੱਤ ਲੋਕਾਂ ਨੂੰ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਛੇ ਨੂੰ ਮ੍ਰਿ*ਤਕ ਐਲਾਨ ਦਿੱਤਾ।

ਮ੍ਰਿ*ਤਕਾਂ ਦੀ ਪਛਾਣ ਪ੍ਰਮੋਦ ਸ਼੍ਰੀਵਾਸਤਵ, ਰੀਤਾ ਸ਼੍ਰੀਵਾਸਤਵ, ਨਿਤਿਨ ਸ਼੍ਰੀਵਾਸਤਵ, ਮਾਧੁਰੀ ਸ਼੍ਰੀਵਾਸਤਵ, ਮਾਧਵ ਅਤੇ ਮਾਸੂਮ ਅਦਵਿਕ ਵਜੋਂ ਹੋਈ ਹੈ। ਪ੍ਰਮੋਦ ਦਾ ਪੁੱਤਰ ਅਮਨ ਹਾਦਸੇ ਵਿੱਚ ਬਚ ਗਿਆ ਅਤੇ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

ਅਮਨ ਨੇ ਦੱਸਿਆ ਕਿ ਉਹ ਵੀ ਮਲਬੇ ਹੇਠ ਦੱਬ ਗਿਆ ਸੀ। ਹੋਸ਼ ਆਉਣ ‘ਤੇ ਉਸ ਨੇ ਪਰਿਵਾਰਕ ਮੈਂਬਰਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ, ਪਰ ਸਫਲ ਨਾ ਹੋ ਸਕਿਆ। ਬਾਅਦ ਵਿੱਚ ਹੋਰ ਪਰਿਵਾਰਕ ਮੈਂਬਰਾਂ ਅਤੇ ਰਾਹਤ ਟੀਮਾਂ ਨੇ ਉਸ ਨੂੰ ਬਾਹਰ ਕੱਢਿਆ।

ਪੁਲਿਸ ਨੇ ਲਾ*ਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਉੱਧਰ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਹਾਦਸੇ ‘ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਮ੍ਰਿ*ਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਜਤਾਈ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਰਾਹਤ ਕਾਰਜ ਤੇਜ਼ ਕਰਨ ਅਤੇ ਜ਼ਖ*ਮੀਆਂ ਨੂੰ ਹਰ ਸੰਭਵ ਇਲਾਜ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।