13 ਗ੍ਰਾਮ ਹੈਰੋਇਨ ਤੇ ਵੱਡੀ ਮਾਤਰਾ ਵਿੱਚ ਸ਼ਰਾਬ ਬਰਾਮਦ

8

ਮਾਨਸਾ, 23 ਫਰਵਰੀ 2026 AJ DI Awaaj

Punjab Desk :  ਸ੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਮਾਨਸਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਖ਼ਤ ਨੀਤੀ ਅਪਣਾਈ ਗਈ ਹੈ। ਜਿਸਦੀ ਲੜੀ ਵਿੱਚ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ੍ਰੀ ਗੌਰਵ ਯਾਦਵ ਆਈ.ਪੀ.ਐਸ ਦੇ ਅਦੇਸਾਂ ਅਨੁਸਾਰ ਅਤੇ ਸ੍ਰੀ ਹਰਜੀਤ ਸਿੰਘ ਆਈ.ਪੀ.ਐਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ ਦੀ ਅਗਵਾਈ ਹੇਠ ਮਾਨਸਾ ਪੁਲਿਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਕਾਰਵਾਈ ਕਰਦੇ ਹੋਏ ਵੱਖ ਵੱਖ ਥਾਣਿਆ ਵਿੱਚ 04 ਮੁਕਦੱਮੇ ਦਰਜ ਕਰਕੇ 05 ਵਿਅਕਤੀ ਨੂੰ ਕਾਬੂ ਕਰਕੇੇ ਉਨ੍ਹਾਂ ਪਾਸੋ 13 ਗ੍ਰਾਮ ਹੈਰੋਇਨ,40 ਲੀਟਰ ਲਾਹਣ, 360 ਬੋਤਲਾਂ ਸਰਾਬ ਠੇਕਾ ਚੰਡੀਗੜ੍ਹ ਸਮੇਤ ਸਕੂਟਰੀ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ।
ਸੀਨੀਅਰ ਕਪਤਾਨ ਪੁਲਿਸ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਥਾਣਾ ਬਰੇਟਾ ਦੀ ਪੁਲਿਸ ਟੀਮ ਨੇ ਇਕਬਾਲ ਸਿੰਘ ਪੁੱਤਰ ਜੀਤਾ ਸਿੰਘ ਵਾਸੀ ਸਸਪਾਲੀ ਪਾਸੋ ਗਸ਼ਤ ਦੌਰਾਨ 40 ਲੀੇਟਰ ਲਾਹਣ ਬ੍ਰਾਮਦ ਕਰਕੇ ਮੁਕਦੱਮਾ ਨੰ. 33 ਮਿਤੀ 22.02.26 ਅ/ਧ 61 ਐਕਸਾਇਜ ਐਕਟ ਥਾਣਾ ਬਰੇਟਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਦੀ। 2 ਥਾਣਾ ਸਰਦੂਲਗੜ੍ਹ ਦੀ ਪੁਲਿਸ ਟੀਮ ਨੇ ਸਮੇਸ ਕੁਮਾਰ ਪੁੱਤਰ ਜਗਨ ਨਾਥ ਵਾਸੀ ਰੰਗੀਖੇੜਾ ਹਾਲ ਵਾ.ਨੰ 03 ਸਰਦੂਲਗੜ੍ਹ ਪਾਸੋ ਦੌਰਾਨੇ ਗਸਤ 07 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਮੁਕਦੱਮਾ ਨੰ. 47 ਮਿਤੀ 22.02.26 ਅ/ਧ 21 ਐਨ.ਡੀ.ਪੀ.ਐਸ ਐਕਟ ਥਾਣਾ ਸਰਦੂਲਗੜ੍ਹ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ ।

ਥਾਣਾ ਸਿਟੀ ਬੁਢਲਾਡਾ ਵਿੱਚ ਸੀ.ਆਈ.ਏ ਸਟਾਫ ਦੀ ਪੁਲਿਸ ਟੀਮ ਨੇ ਰਵੀ ਪੁੱਤਰ ਪਾਲਾ ਸਿੰਘ ਵਾਸੀ ਬੋਹਾ ਪਾਸੋ ਗਸ਼ਤ ਦੌਰਾਨ 06 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਮੁਕਦੱਮਾ ਨੰ. 34 ਮਿਤੀ 22.02.26 ਅ/ਧ 21 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ ਬੁਢਲਾਡਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਦੀ ।

ਥਾਣਾ ਸਿਟੀ 1 ਮਾਨਸਾ ਦੀ ਪੁਲਿਸ ਟੀਮ ਨੇ ਸੇਵਕ ਸਿੰਘ ਵਾਸੀ ਜੋਗਾ, ਅਸ਼ੀਸ਼ ਕੁਮਾਰ ਪੁੱਤਰ ਮਨੀਸ਼ ਕੁਮਾਰ ਵਾਸੀ ਮੌੜ ਮੰਡੀ ਵਾ.ਨੰ 16 ਮਾਨਸਾ ਪਾਸੋਂ ਗਸ਼ਤ ਦੌਰਾਨ 360 ਬੋਤਲਾਂ ਸ਼ਰਾਬ ਠੇਕਾ ਚੰਡੀਗੜ੍ਹ ਸਮੇਤ ਸਕੂਟਰੀ ਬ੍ਰਾਮਦ ਕਰਕੇ ਮੁਕਦੱਮਾ ਨੰ. 30 ਮਿਤੀ 22.02.26 ਅ/ਧ 78,61 ਐਕਸਾਇਜ ਐਕਟ ਥਾਣਾ ਸਿਟੀ 1 ਮਾਨਸਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਦੀ ।