13 ਸਾਲਾ ਕੁੜੀ ਕਤ*ਲ ਮਾਮਲਾ: CP ਧਨਪ੍ਰੀਤ ਕੌਰ ਦਾ ਪਰਿਵਾਰ ਨੂੰ ਸਖ਼ਤ ਕਾਰਵਾਈ ਦਾ ਭਰੋਸਾ

57

ਜਲੰਧਰ: 25 Nov 2025 AJ DI Awaaj

Punjab Desk : ਜਲੰਧਰ ਦੇ ਪੱਛਮੀ ਹਲਕੇ ਦੇ ਪਾਰਸ ਅਸਟੇਟ ਵਿੱਚ 13 ਸਾਲਾ ਕੁੜੀ ਦੇ ਦਿਲ ਦਹਿਲਾ ਦੇਣ ਵਾਲੇ ਕਤ*ਲ ਮਾਮਲੇ ਵਿੱਚ ਪਰਿਵਾਰ ਅਤੇ ਸ਼ਹਿਰ ਵਾਸੀਆਂ ਵੱਲੋਂ ਲਗਾਤਾਰ ਵਿਰੋਧ ਦੇ ਮੱਦੇਨਜ਼ਰ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਘਟਨਾ ਤੋਂ ਤਿੰਨ ਦਿਨ ਬਾਅਦ ਪੀੜਤ ਪਰਿਵਾਰ ਨੂੰ ਮਿਲਣ ਪਹੁੰਚੀਆਂ। ਉਨ੍ਹਾਂ ਨੇ ਬੰਦ ਕਮਰੇ ਵਿਚ ਪਰਿਵਾਰ ਨਾਲ ਗੱਲਬਾਤ ਕਰਕੇ ਭਰੋਸਾ ਦਿੱਤਾ ਕਿ ਦੋਸ਼ੀ ਵਿਰੁੱਧ ਜਲਦੀ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਸ ਦੌਰਾਨ ADCP ਆਕ੍ਰਿਸ਼ੀ ਜੈਨ ਅਤੇ DCP ਨਰੇਸ਼ ਡੋਗਰਾ ਵੀ ਨਾਲ ਸਨ। CP ਨੇ ਕਿਹਾ ਕਿ ਜੇ ਕਿਸੇ ਪੁਲਿਸ ਕਰਮਚਾਰੀ ਵੱਲੋਂ ਲਾਪਰਵਾਹੀ ਹੋਈ ਹੈ, ਤਾਂ ਉਸ ‘ਤੇ ਵੀ ਕਾਰਵਾਈ ਕਰਨਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਯਕੀਨ ਦਵਾਇਆ ਕਿ ਇਨਸਾਫ਼ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ।

ਕਿਵੇਂ ਮਿਲੀ ਕੁੜੀ ਦੀ ਲਾ*ਸ਼?
13 ਸਾਲਾ ਕੁੜੀ ਆਪਣੀ ਸਹੇਲੀ ਦੇ ਘਰ ਗਈ ਸੀ ਪਰ ਘਰ ਵਾਪਸ ਨਾ ਆਉਣ ‘ਤੇ ਪਰਿਵਾਰ ਨੇ ਪੁਲਿਸ ਨੂੰ ਸੂਚਿਤ ਕੀਤਾ। ਲੋਕਾਂ ਨੇ ਉਸਨੂੰ ਦੋਸ਼ੀ ਹਰਮਿੰਦਰ ਸਿੰਘ ਉਰਫ਼ ਹੈਪੀ ਦੇ ਘਰ ਜਾਂਦੇ ਵੇਖਿਆ ਸੀ। ਪੁਲਿਸ ਨੇ ਪਹਿਲੀ ਤਲਾਸ਼ੀ ਦੌਰਾਨ ਕੁਝ ਨਹੀਂ ਲੱਭਿਆ, ਪਰ ਗੁਆਂਢੀਆਂ ਵੱਲੋਂ ਕੀਤੀ ਭਾਲ ਦੌਰਾਨ ਬਾਥਰੂਮ ‘ਚੋਂ ਲਾ*ਸ਼ ਮਿਲੀ, ਜਿਸ ਤੋਂ ਬਾਅਦ ਸਵਾਲ ਖੜੇ ਹੋਏ ਕਿ ਸ਼ੁਰੂਆਤੀ ਤਲਾਸ਼ੀ ਦੌਰਾਨ ਪੁਲਿਸ ਤੋਂ ਗਲਤੀ ਕਿਵੇਂ ਹੋਈ?

ਦੋਸ਼ੀ ਰਿਮਾਂਡ ‘ਤੇ
ਹਰਮਿੰਦਰ ਸਿੰਘ ਨੂੰ ਸਿਵਲ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਪੁਲਿਸ ਨੇ ਉਸਦਾ ਰਿਮਾਂਡ ਹਾਸਲ ਕਰ ਲਿਆ। ਪੁਲਿਸ ਦਾ ਕਹਿਣਾ ਹੈ ਕਿ ਰਿਮਾਂਡ ਦੌਰਾਨ ਕਤ*ਲ ਦਾ ਮਕਸਦ ਅਤੇ ਪੂਰੀ ਸਾਜ਼ਿਸ਼ ਦਾ ਖੁਲਾਸਾ ਕੀਤਾ ਜਾਵੇਗਾ।

ਪਰਿਵਾਰ ਦੀ ਮੰਗ — ਫਾਸਟ-ਟਰੈਕ ਟ੍ਰਾਇਲ ਤੇ ਮੌ*ਤ ਦੀ ਸਜ਼ਾ
ਕੁੜੀ ਦੇ ਪਰਿਵਾਰ ਨੇ ਮਾਮਲੇ ਦੀ ਸੁਣਵਾਈ ਫਾਸਟ-ਟਰੈਕ ਅਦਾਲਤ ਵਿਚ ਕਰਨ ਅਤੇ ਦੋਸ਼ੀ ਨੂੰ ਮੌ*ਤ ਦੀ ਸਜ਼ਾ ਦੇਣ ਦੀ ਮੰਗ ਕੀਤੀ ਹੈ। CP ਧਨਪ੍ਰੀਤ ਕੌਰ ਨੇ ਭਰੋਸਾ ਦਿੱਤਾ ਕਿ ਪੂਰੀ ਜਾਂਚ ਤੇਜ਼ੀ ਨਾਲ ਹੋਵੇਗੀ ਅਤੇ ਕਿਸੇ ਵੀ ਦੋਸ਼ੀ ਜਾਂ ਲਾਪਰਵਾਹ ਅਧਿਕਾਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।