134 ਵੀਂ ਡਾ. ਅੰਬੇਡਕਰ ਜਯੰਤੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸ੍ਰੀ ਮੁਕਤਸਰ ਸਾਹਿਬ ਵਿਖੇ ਮਨਾਈ ਗਈ

2

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਸ੍ਰੀ ਮੁਕਤਸਰ ਸਾਹਿਬ

ਡਾ. ਅੰਬੇਡਕਰ ਨੂੰ ਸ਼ਰਧਾਂਜਲੀ ਦਿੱਤੀ ਗਈ

ਸ੍ਰੀ ਮੁਕਤਸਰ ਸਾਹਿਬ,ਅੱਜ ਦੀ ਆਵਾਜ਼ | 14 ਅਪ੍ਰੈਲ 2025

ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਨੂੰ ਉਨ੍ਹਾਂ ਦੇ 134ਵੇਂ ਜਨਮਦਿਨ ਦੇ ਮੌਕੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸ੍ਰੀ ਮੁਕਤਸਰ ਸਾਹਿਬ ਵਿਖੇ ਨਿੱਘੀ ਸ਼ਰਧਾਂਜਲੀ ਭੇਂਟ ਕੀਤੀ ਗਈ।

ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ਼੍ਰੀ ਅਭਿਜੀਤ ਕਪਲਿਸ਼ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਗੁਰਪ੍ਰੀਤ ਸਿੰਘ ਥਿੰਦ, ਉੱਪ ਮੰਡਲ ਮਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਸ਼੍ਰੀਮਤੀ ਬਲਜੀਤ ਕੌਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ਼ਰਧਾਂਜਲੀ ਭੇਂਟ ਕੀਤੀ।

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸ੍ਰੀ ਮੁਕਤਸਰ ਸਾਹਿਬ ਵਿਖੇ ਸਥਿਤ ਮਾਨਯੋਗ ਡਾ. ਅੰਬੇਡਕਰ ਜੀ ਦੇ ਬੁੱਤ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ਬੋਲਦਿਆਂ ਸ਼੍ਰੀ ਥਿੰਦ ਨੇ ਕਿਹਾ ਕਿ ਡਾ. ਅੰਬੇਡਕਰ ਨਾ ਕੇਵਲ ਆਪਣੀ ਸਮੇਂ ਦੇ ਦੁਨੀਆ ਦੇ ਸਭ ਤੋਂ ਵਿਦਵਾਨ ਵਿਅਕਤੀ ਰਹੇ ਨੇ ਬਲਕਿ ਦਲਿਤਾਂ ਦੇ ਨਾਲ-ਨਾਲ ਦੇਸ਼ ਵਿੱਚ ਨਾਰੀਵਾਦ ਦੇ ਮੋਢੀ ਸਨ।

ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਇੱਕ ਵਰਗ ਨੂੰ ਡਾ. ਅੰਬੇਡਕਰ ਦੇ ਜੀਵਨ ਤੋਂ ਸੇਧ ਲੈਣੀ ਚਾਹੀਦੀ ਹੈ।