ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ IED ਧਮਾਕੇ ਵਿੱਚ 16 ਜਵਾਨ ਜ਼ਖਮੀ।

14

11 November 2025 Aj Di Awaaj

International Desk ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਇੱਕ ਗੰਭੀਰ ਆਈਈਡੀ ਧਮਾਕਾ ਵਾਪਰਿਆ ਹੈ। ਸੁਰੱਖਿਆ ਬਲਾਂ ਦੇ ਕਾਫਲੇ ‘ਤੇ ਹੋਏ ਇਸ ਆਤਮਘਾਤੀ ਹਮਲੇ ਵਿੱਚ ਕੁੱਲ 16 ਪੁਲਿਸ ਕਰਮਚਾਰੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ। ਇਹ ਹਮਲਾ ਖੈਬਰ ਪਖਤੂਨਖਵਾ ਦੇ ਡੇਰਾ ਇਸਮਾਈਲ ਖਾਨ ਜ਼ਿਲ੍ਹੇ ਦੇ ਨੇੜੇ ਹੋਇਆ, ਜੋ ਕਿ ਅਫਗਾਨਿਸਤਾਨ ਦੀ ਸਰਹੱਦ ਨਾਲ ਲੱਗਦਾ ਹੈ। ਮੌਕੇ ਤੇ ਪੁਲਿਸ ਅਤੇ ਰੈਸਕਿਊ ਟੀਮਾਂ ਪਹੁੰਚ ਗਈਆਂ ਅਤੇ ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲਾਂ ਵਿੱਚ ਭੇਜਿਆ ਗਿਆ। ਤਹਿਰੀਕ-ਏ-ਪਾਕਿਸਤਾਨ (ਟੀਟੀਪੀ) ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲੈ ਲਈ ਹੈ। ਅਫਗਾਨਿਸਤਾਨ ਸਰਹੱਦ ਦੇ ਨੇੜੇ ਵਾਕਫ਼ ਇਹ ਖੇਤਰ ਪਹਿਲਾਂ ਵੀ ਅੱਤਵਾਦੀ ਹਮਲਿਆਂ ਦੇ ਕੇਂਦਰ ਰਹੇ ਹਨ, ਅਤੇ ਇਨ੍ਹਾਂ ਹਮਲਿਆਂ ਵਿੱਚ ਵਾਧਾ ਪਿਛਲੇ ਕੁਝ ਮਹੀਨਿਆਂ ਤੋਂ ਦਰਜ ਕੀਤਾ ਗਿਆ ਹੈ। ਸਥਾਨਕ ਅਧਿਕਾਰੀਆਂ ਨੇ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ।