ਫਾਜ਼ਿਲਕਾ 12 ਮਈ 2025 Aj Di Awaaj
ਫਾਜ਼ਿਲਕਾ ਜ਼ਿਲੇ ਵਿੱਚ ਕਣਕ ਵੇਚਣ ਨਾਲ ਕਿਸਾਨਾਂ ਨੂੰ 1706 ਕਰੋੜ ਰੁਪਏ ਦੀ ਆਮਦਨ ਹੋਈ ਹੈ। ਸਰਕਾਰ ਵੱਲੋਂ ਖਰੀਦੀ ਗਈ ਕਣਕ ਦੇ ਬਦਲੇ ਇਹ ਰਾਸ਼ੀ ਕਿਸਾਨਾਂ ਦੇ ਖਾਤਿਆਂ ਵਿੱਚ ਤਬਦੀਲ ਕੀਤੀ ਗਈ ਹੈ। ਇਹ ਜਾਣਕਾਰੀ ਜ਼ਿਲਾ ਫੂਡ ਸਪਲਾਈ ਕੰਟਰੋਲਰ ਵੰਦਨਾ ਕੰਬੋਜ ਨੇ ਦਿੱਤੀ ਹੈ। ਉਹਨਾਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਕੁੱਲ 7,62,786 ਮਿਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਹਨਾਂ ਦੱਸਿਆ ਕਿ ਬੀਤੇ ਦਿਨ 1448 ਮਿਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਜਦਕਿ ਬੀਤੇ ਇੱਕ ਦਿਨ ਵਿੱਚ 19337 ਮਿਟ੍ਰਿਕ ਟਨ ਕਣਕ ਦੀ ਲਿਫਟਿੰਗ ਕੀਤੀ ਗਈ ਹੈ।
ਪਨਗਰੇਨ ਨੇ ਸਭ ਤੋਂ ਵੱਧ 2,07,095 ਮਿਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ ਅਤੇ ਮਾਰਕਫੈਡ ਨੇ 1,91,157 ਮਿਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ। ਪਨਸਪ ਵੱਲੋਂ 1,87,910 ਮਿਟ੍ਰਿਕ ਟਨ, ਪੰਜਾਬ ਰਾਜ ਵੇਅਰ ਹਾਊਸਿੰਗ ਕਾਰਪੋਰੇਸ਼ਨ ਵੱਲੋਂ 1,25,015 ਮਿਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 51,609 ਮਿਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।
