ਅੰਮ੍ਰਿਤਸਰ: 04 Dec 2025 AJ DI Awaaj
Punjab Desk : ਅੰਮ੍ਰਿਤਸਰ-ਪਠਾਨਕੋਟ ਸੜਕ ‘ਤੇ ਕੱਥੂਨੰਗਲ ਨੇੜੇ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਬਟਾਲਾ ਤੋਂ ਅੰਮ੍ਰਿਤਸਰ ਆ ਰਹੀ ਪ੍ਰਾਈਵੇਟ ਬੱਸ ਬੱਜਰੀ ਨਾਲ ਭਰੇ ਟਿੱਪਰ ਨਾਲ ਟਕਰਾ ਗਈ। ਸ਼ੁਰੂਆਤੀ ਜਾਣਕਾਰੀ ਅਨੁਸਾਰ, ਬੱਚੇ ਸਣੇ 2 ਲੋਕਾਂ ਦੀ ਮੌ*ਤ ਹੋ ਗਈ ਹੈ, ਜਦਕਿ 35 ਤੋਂ 40 ਲੋਕ ਜ਼*ਖਮੀ ਹੋਏ ਹਨ, ਜਿਨ੍ਹਾਂ ਵਿੱਚ ਕਈਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮੌ*ਤਾਂ ਦੀ ਗਿਣਤੀ ਵੱਧਣ ਦਾ ਖਤਰਾ ਹੈ।
ਪੁਲਿਸ ਦੇ ਮੁਤਾਬਿਕ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਟਿੱਪਰ ਟਰੱਕ ਨੇ ਗੋਪਾਲਪੁਰਾ ਨੇੜੇ ਅਚਾਨਕ ਯੂ-ਟਰਨ ਲਿਆ ਅਤੇ ਤੇਜ਼ ਰਫ਼ਤਾਰ ਬੱਸ ਉਸ ਨਾਲ ਜਾ ਟਕਰਾਈ। ਹਾਦਸੇ ਤੋਂ ਬਾਅਦ ਟਿੱਪਰ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਕੇਸ ਦਰਜ ਕੀਤਾ ਜਾ ਰਿਹਾ ਹੈ।
ਬਚਾਵ ਟੀਮਾਂ ਅਤੇ ਸੜਕ ਸੁਰੱਖਿਆ ਫੋਰਸ ਦੇ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਚਸ਼ਮਦੀਦਾਂ ਨੇ ਦੱਸਿਆ ਕਿ ਟੱਕਰ ਇੰਨੀ ਜ਼ੋਰਦਾਰ ਸੀ ਕਿ ਬੱਸ ਦੇ ਅੰਦਰ ਕਈ ਲੋਕ ਬੁਰੀ ਤਰ੍ਹਾਂ ਫਸ ਗਏ ਅਤੇ ਮੌਕੇ ਦਾ ਮੰਜਰ ਦਹਿਲਾ ਦੇਣ ਵਾਲਾ ਸੀ।














