ਬਰਨਾਲਾ ਵਿੱਚ 22 ਨਵੇਂ ਆਂਗਣਵਾੜੀ ਸੈਂਟਰ ਬਣ ਕੇ ਤਿਆਰ

29
ਬਰਨਾਲਾ, 30 ਜਨਵਰੀ 2026 AJ DI Awaaj
Punjab Desk :  ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵੱਖ ਵੱਖ ਵਿਭਾਗਾਂ ਨਾਲ ਮਹੀਨਾਵਾਰ ਮੀਟਿੰਗ ਕਰਕੇ ਵਿਭਾਗਾਂ ਦੀਆਂ ਸਕੀਮਾਂ ਅਤੇ ਪ੍ਰਗਤੀ ਦਾ ਜਾਇਜ਼ਾ ਲਿਆ।
     ਇਸ ਮੌਕੇ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਵਿੱਚ ਨਵੇਂ ਆਂਗਣਵਾੜੀ ਸੈਂਟਰਾਂ ਦੀ ਉਸਾਰੀ ਕੀਤੀ ਜਾ ਰਹੀ ਹੈ ਜਿਸ ਤਹਿਤ ਲੱਖਾਂ ਰੁਪਏ ਦੀ ਲਾਗਤ ਨਾਲ 25 ਸੈਂਟਰਾਂ ਦੀ ਉਸਾਰੀ ਕੀਤੀ ਜਾਣੀ ਸੀ। ਇਸ ਵਿੱਚੋਂ 22 ਸੈਂਟਰਾਂ ਦਾ ਕੰਮ ਮੁਕੰਮਲ ਹੋ ਚੁੱਕਿਆ ਹੈ ਅਤੇ 3 ਦਾ ਕੰਮ ਜਾਰੀ ਹੈ।
  ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਗੁਰਜੀਤ ਕੌਰ ਨੇ ਦੱਸਿਆ ਕਿ ਸਪਾਂਸਰਸ਼ਿਪ ਸਕੀਮ ਤਹਿਤ ਜ਼ਿਲ੍ਹੇ ਵਿੱਚ 291 ਬੱਚਿਆਂ ਨੂੰ ਲਾਭ ਦਿੱਤਾ ਜਾ ਰਿਹਾ ਹੈ ਜਿਸ ਅਧੀਨ ਹਰ ਮਹੀਨੇ 4000 ਰੁਪਏ ਅਨਾਥ ਜਾਂ ਇੱਕ ਮਾਪਿਆਂ ਵਾਲੇ ਬੱਚਿਆਂ ਨੂੰ ਦਿੱਤੇ ਜਾਂਦੇ ਹਨ।
   ਇਸ ਮੌਕੇ ਉਨ੍ਹਾਂ ਦੱਸਿਆ ਕਿ ਸਖੀ ਵਨ ਸਟਾਪ ਸੈਂਟਰ ਰਾਹੀਂ ਹੁਣ ਤੱਕ 1024 ਪੀੜਤ ਮਹਿਲਾਵਾਂ ਨੂੰ ਵੱਖ ਵੱਖ ਤਰਾਂ ਦੀ ਸਹਾਇਤਾ ਦਿੱਤੀ ਜਾ ਚੁੱਕੀ ਹੈ।
  ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵੱਖ ਵੱਖ ਵਿਕਾਸ ਕਾਰਜਾਂ, ਪੀ ਜੀ ਆਰ ਐੱਸ, ਸਿਹਤ ਸਕੀਮਾਂ, ਕਿਰਤ ਵਿਭਾਗ ਦੀਆਂ ਸਕੀਮਾਂ ਆਦਿ ਦਾ ਜਾਇਜ਼ਾ ਵੀ ਲਿਆ। ਓਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦਾ ਕੰਮ ਸਮਾਂਬੱਧ ਤਰੀਕੇ ਨਾਲ ਨੇਪਰੇ ਚੜ੍ਹਾਇਆ ਜਾਵੇ ਅਤੇ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ।