ਸੰਗਰੂਰ, 20 ਜੂਨ 2026 AJ DI Awaaj
Punjab Desk : ਡਾ. ਰਵਜੋਤ ਗਰੇਵਾਲ, ਐਸ.ਐਸ.ਪੀ. ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 13.06.2026 ਤੋਂ 19.06.2026 ਤੱਕ ਡਰੱ*ਗ ਦੇ 25 ਮੁਕੱਦਮੇਂ ਦਰਜ ਕਰਕੇ 40 ਮੁਲਜ਼ਮਾਂ ਨੂੰ ਕਾਬੂ ਕਰਕੇ 184 ਗ੍ਰਾਮ ਹੈ*ਰੋਇਨ, 01 ਕਿੱਲੋ ਸੁ*ਲਫਾ/ਗਾਂਜਾ, 09 ਗ੍ਰਾਮ ਨਸ਼ੀ*ਲਾ ਪਾਊਡਰ ਅਤੇ 95 ਨਸ਼ੀ*ਲੀਆਂ ਗੋ*ਲੀਆਂ ਬ੍ਰਾਮਦ ਕਰਵਾਈਆਂ ਗਈਆਂ।
ਸ਼*ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ 06 ਮੁਕੱਦਮੇਂ ਦਰਜ ਕਰਕੇ 06 ਮੁਲਜ਼ਮਾਂ ਨੂੰ ਕਾਬੂ ਕਰਕੇ 393 ਲੀਟਰ ਸ਼*ਰਾਬ ਠੇਕਾ ਦੇਸੀ, 11.250 ਲੀਟਰ ਸ਼*ਰਾਬ ਨਜਾਇਜ਼ ਅਤੇ 175 ਲੀਟਰ ਲਾਹਣ ਬ੍ਰਾਮਦ ਕਰਵਾਈ ਗਈ।
ਇਸ ਤੋਂ ਇਲਾਵਾ ਅਸਲਾ ਐਕਟ ਤਹਿਤ 01 ਮੁਕੱਦਮਾ ਦਰਜ ਕਰਕੇ 02 ਮੁਲਜ਼ਮਾਂ ਨੂੰ ਕਾਬੂ ਕੀਤਾ, ਜਿੰਨ੍ਹਾਂ ਪਾਸੋਂ 02 ਦੇਸੀ ਪਿ*ਸਟਲ ਅਤੇ 04 ਜਿੰਦਾ ਕਾ*ਰਤੂਸ ਬ੍ਰਾਮਦ ਕੀਤੇ ਗਏ। ਜੂ*ਆ ਐਕਟ ਤਹਿਤ 01 ਮੁਕੱਦਮਾ ਦਰਜ ਕਰਕੇ 04 ਮੁਲਜ਼ਮਾਂ ਨੂੰ ਗ੍ਰਿ*ਫਤਾਰ ਕਰਕੇ ਉਨ੍ਹਾਂ ਪਾਸੋਂ 5500/-ਰੁਪਏ ਬ੍ਰਾਮਦ ਕਰਾਏ ਗਏ। ਇਸ ਅਰਸੇ ਦੌਰਾਨ 02 ਪੀ.ਓਜ (ਭਗੌੜੇ) ਨੂੰ ਗ੍ਰਿਫਤਾਰ ਕੀਤਾ ਗਿਆ।
ਥਾਣਾ ਲਹਿਰਾ ਦੇ ਏਰੀਆ ਵਿੱਚ ਚੋਰੀਆਂ/ਲੁੱਟਾਂ-ਖੋਹਾਂ ਕਰਨ ਵਾਲੇ 02 ਮੁਲਜ਼ਮਾਂ ਨੂੰ ਗ੍ਰਿ*ਫਤਾਰ ਕਰਕੇ, ਉਨ੍ਹਾਂ ਪਾਸੋਂ 01 ਮੋਟਰ ਸਟਾਟਰ, 01 ਮੋਟਰ ਸਮਰਸੀਬਲ, 180 ਫੁੱਟ ਕੇਬਲ ਤਾਰ, 07 ਪਲਾਸਟਿਕ ਪਾਈਪਾਂ ਅਤੇ 01 ਮੋਟਰਸਾਈਕਲ ਬ੍ਰਾਮਦ ਕਰਵਾਇਆ ਗਿਆ।
ਥਾਣਾ ਭਵਾਨੀਗੜ੍ਹ ਦੇ ਏਰੀਆ ਵਿੱਚ ਸ਼ਰਾਬ ਦੇ ਠੇਕੇ ਵਿੱਚੋਂ ਸ਼ਰਾ*ਬ ਚੋਰੀ ਕਰਨ ਵਾਲੇ 04 ਮੁਲਜ਼ਮਾਂ ਨੂੰ ਗ੍ਰਿ*ਫਤਾਰ ਕਰਕੇ, ਉਨ੍ਹਾ ਪਾਸੋਂ ਚੋਰੀਸ਼ੁਦਾ 36.750 ਲੀਟਰ ਸ਼ਰਾਬ ਅਤੇ 01 ਮੋਟਰਸਾਈਕਲ ਬ੍ਰਾਮਦ ਕਰਵਾਇਆ ਗਿਆ।
ਪਬਲਿਕ ਨੂੰ ਵੀ ਨ*ਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਨ*ਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰਾਂ ਨਾਲ ਮੀਟਿੰਗਾਂ/ਸੰਪਰਕ ਮੀਟਿੰਗਾਂ ਕਰਕੇ ਆਮ ਪਬਲਿਕ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਅਰਸੇ ਦੌਰਾਨ ਵੱਖ-ਵੱਖ ਗਜ਼ਟਿਡ ਅਫਸਰਾਂ/ਮੁੱਖ ਅਫਸਰਾਂ ਵੱਲੋਂ 21 ਪਿੰਡਾਂ/ਸ਼ਹਿਰਾਂ ਵਿੱਚ ਆਮ ਪਬਲਿਕ ਨਾਲ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਆਮ ਪਬਲਿਕ ਨੂੰ ਨ*ਸ਼ੇ ਦਾ ਧੰਦਾਂ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਿਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨ*ਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ।
ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਨ*ਸ਼ਿਆਂ ਖਿਲਾਫ ਜੰਗ ਜਾਰੀ ਹੈ।














