350ਵਾਂ ਸ਼ਹੀਦੀ ਦਿਹਾੜਾ: ਅੱਜ ਤੋਂ ਸ਼ੁਰੂ ਹੋਣਗੇ ਲਾਈਟ ਐਂਡ ਸਾਊਂਡ ਸ਼ੋਅ; ਪਵਿੱਤਰ ਸ਼ਹਿਰ ਅੰਦਰ ਮੁਫ਼ਤ ਯਾਤਰਾ ਲਈ 500 ਈ-ਰਿਕਸ਼ੇ ਤੇ 100 ਮਿੰਨੀ ਬੱਸਾਂ ਚੱਲਣਗੀਆਂ।

13

4November 2025 Aj Di Awaaj

Punjab Desk ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮ 4 ਨਵੰਬਰ ਤੋਂ ਸ਼ੁਰੂ ਹੋਣਗੇ। ਉਨ੍ਹਾਂ ਕਿਹਾ ਕਿ 10 ਨਵੰਬਰ ਤੋਂ ਪੰਜਾਬ ਦੇ ਸਾਰੇ ਸਕੂਲਾਂ ਵਿੱਚ ਨਰਸਰੀ ਤੋਂ ਬਾਰ੍ਹਵੀਂ ਜਮਾਤ ਤੱਕ 15 ਦਿਨਾਂ ਦਾ ਲਾਜ਼ਮੀ ਵਿਦਿਆਕ ਪਾਠਕ੍ਰਮ ਲਾਗੂ ਕੀਤਾ ਜਾਵੇਗਾ। ਸਵੇਰ ਦੀ ਸਭਾ ਦੌਰਾਨ 10 ਤੋਂ 12 ਮਿੰਟ ਦਾ ਪਹਿਲਾਂ ਤੋਂ ਰਿਕਾਰਡ ਕੀਤਾ ਪਾਠ ਸੁਣਾਇਆ ਜਾਵੇਗਾ, ਜਿਸ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਸ਼ਹਾਦਤ ਅਤੇ ਖਾਲਸਾ ਪੰਥ ਦੀ ਸਿਰਜਣਾ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

ਇਸ ਪਹਿਲਕਦਮੀ ਦਾ ਮਕਸਦ ਬੱਚਿਆਂ ਨੂੰ ਇਤਿਹਾਸ ਦੇ ਇਸ ਮਹੱਤਵਪੂਰਨ ਪੜਾਅ ਬਾਰੇ ਜਾਗਰੂਕ ਕਰਨਾ ਹੈ। ਇਸਦੇ ਨਾਲ ਹੀ ਸਾਰੀਆਂ ਯੂਨੀਵਰਸਿਟੀਆਂ, ਕਾਲਜਾਂ, ਆਈਟੀਆਈਆਂ ਅਤੇ ਪੌਲੀਟੈਕਨਿਕ ਕਾਲਜਾਂ ਨੂੰ ਵੀ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰਾਂ ਤੇ ਸਮਾਗਮ ਕਰਵਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਕੈਬਨਿਟ ਮੰਤਰੀ ਨੇ ਇਨ੍ਹਾਂ ਸੰਸਥਾਵਾਂ ਵੱਲੋਂ ਮਿਲੇ ਉਤਸ਼ਾਹਪੂਰਨ ਸਹਿਯੋਗ ’ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ।