36 ਸਕੂਲੀ ਬੱਸਾਂ ਦੀ ਜਾਂਚ, 13 ‘ਤੇ ਕਾਰਵਾਈ

20

ਮਾਲੇਰਕੋਟਲਾ10 ਜੁਲਾਈ 2026 AJ DI Awaaj

Punjab Desk :    ਜ਼ਿਲ੍ਹੇ ਵਿੱਚ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਦੇ ਦਿਸ਼ਾ- ਨਿਰਦੇਸ਼ਾ ਹੇਠ ਵੱਖ- ਵੱਖ ਸਕੂਲਾਂ ਦੀਆਂ ਬੱਸਾਂ ਦੀ ਚੈਕਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਦੀ ਟੀਮ ਨੇ ਦੱਸਿਆ ਕਿ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਜਾ ਕੇ ਸਕੂਲੀ ਬੱਸਾਂ ਦੀ ਨਿਯਮਿਤ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਸਰਕਾਰ ਦੀ ਤਰਜੀਹ ਹੈ ਅਤੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

                   ਚੈਕਿੰਗ ਮੁਹਿੰਮ ਦੌਰਾਨ ਕੁੱਲ 36 ਸਕੂਲੀ ਬੱਸਾਂ ਦੀ ਜਾਂਚ ਕੀਤੀ ਗਈ। ਟੀਮ ਵੱਲੋਂ ਬੱਸਾਂ ਦੇ ਸਾਰੇ ਲਾਜ਼ਮੀ ਦਸਤਾਵੇਜ਼ਾਂ ਦੀ ਪੜਤਾਲ ਕੀਤੀ ਗਈਜਿਨ੍ਹਾਂ ਵਿੱਚ ਰਜਿਸਟ੍ਰੇਸ਼ਨ ਸਰਟੀਫਿਕੇਟਬੀਮਾਫਿਟਨੈਸ ਸਰਟੀਫਿਕੇਟਪ੍ਰਦੂਸ਼ਣ ਸਰਟੀਫਿਕੇਟਡਰਾਈਵਰਾਂ ਦੇ ਡਰਾਈਵਿੰਗ ਲਾਇਸੰਸ ਅਤੇ ਨਿਰਧਾਰਿਤ ਰੂਟ ਨਾਲ ਸਬੰਧਤ ਦਸਤਾਵੇਜ਼ ਸ਼ਾਮਲ ਸਨ। ਇਸ ਤੋਂ ਇਲਾਵਾ ਬੱਸਾਂ ਵਿੱਚ ਫਸਟ ਏਡ ਕਿੱਟਅੱਗ ਬੁਝਾਊ ਯੰਤਰਐਮਰਜੈਂਸੀ ਦਰਵਾਜ਼ਾਸਪੀਡ ਗਵਰਨਰਸੀਸੀਟੀਵੀ ਕੈਮਰੇ ਅਤੇ ਹੋਰ ਲਾਜ਼ਮੀ ਸੁਰੱਖਿਆ ਉਪਕਰਨਾਂ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਗਈ।

                   ਇਸ ਜਾਂਚ ਦੌਰਾਨ 13 ਸਕੂਲੀ ਬੱਸਾਂ ਵਿੱਚ ਸੁਰੱਖਿਆ ਸਬੰਧੀ ਕਮੀਆਂ ਪਾਈਆਂ ਗਈਆਂ। ਇਨ੍ਹਾਂ ਵਿੱਚ ਸੀਸੀਟੀਵੀ ਕੈਮਰਿਆਂ ਦੀ ਘਾਟਫਸਟ ਏਡ ਕਿੱਟ ਦੀ ਅਣਹੋਂਦਰੋਡ ਟੈਕਸ ਅਤੇ ਪ੍ਰਦੂਸ਼ਣ ਸਰਟੀਫਿਕੇਟ ਨਾਲ ਸਬੰਧਤ ਕਮੀਆਂਵਰਦੀ ਸਬੰਧੀ ਨਿਯਮਾਂ ਦੀ ਉਲੰਘਣਾ ਅਤੇ ਹੋਰ ਲਾਜ਼ਮੀ ਸੁਰੱਖਿਆ ਪ੍ਰਬੰਧਾਂ ਦੀ ਕਮੀ ਸ਼ਾਮਲ ਸੀ। ਇਨ੍ਹਾਂ ਖਾਮੀਆਂ ਦੇ ਮੱਦੇਨਜ਼ਰ 13 ਸਕੂਲੀ ਬੱਸਾਂ ਦੇ ਚਲਾਨ ਕੀਤੇ ਗਏ। ਇਸ ਦੇ ਨਾਲ ਹੀ ਸੰਬੰਧਿਤ ਸਕੂਲ ਪ੍ਰਬੰਧਕਾਂ ਅਤੇ ਵਾਹਨ ਚਾਲਕਾਂ ਨੂੰ ਤੁਰੰਤ ਸਾਰੀਆਂ ਕਮੀਆਂ ਦੂਰ ਕਰਨ ਅਤੇ ਭਵਿੱਖ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ।

                    ਇਸ ਮੌਕੇ ਲੀਗਲ ਅਫ਼ਸਰ ਬਬੀਤਾ ਕੁਮਾਰੀ,  ਟ੍ਰੈਫਿਕ ਇੰਚਾਰਜ ਏ.ਐਸ.ਆਈ ਹਰਭਜਨ ਸਿੰਘਸਿੱਖਿਆ ਵਿਭਾਗ ਤੋਂ ਗੁਰਵੀਰ ਸਿੰਘਸੋਸ਼ਲ ਵਰਕਰ ਗੁਰਜੰਟ ਸਿੰਘਲਵਪ੍ਰੀਤ ਸਿੰਘ ਅਤੇ ਮੀਡੀਆ ਸਹਾਇਕ ਪਰਗਟ ਸਿੰਘ ਹਾਜ਼ਰ ਸਨ।