ਐਸ.ਸੀ. ਸ਼੍ਰੇਣੀ ਦੇ ਲਾਭਪਾਤਰੀਆਂ ਲਈ 4 ਹਫ਼ਤੇ ਦਾ ਸਿਖ਼ਲਾਈ ਬੈਚ

19
ਬਰਨਾਲਾ, 20 ਫਰਵਰੀ 2026 AJ DI Awaaj
Punjab Desk :  ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਖੇਤੀਬਾੜੀ ਅਤੇ ਡੇਅਰੀ ਵਿਕਾਸ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ੍ਰੀ ਵਰਿਆਮ ਸਿੰਘ ਦੀ  ਅਗਵਾਈ ਹੇਠ ਅਨੁਸੂਚਿਤ ਸ਼੍ਰੇਣੀਆਂ ਦੇ ਸਿਖਿਆਰਥੀਆਂ ਲਈ 4 ਹਫ਼ਤੇ ਸਿਖਲਾਈ ਦਾ ਬੈਚ ਮਿਤੀ 23 ਫਰਵਰੀ 2026 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।
ਜ਼ਿਲ੍ਹਾ ਬਰਨਾਲਾ ਦੇ ਸਿਖਿਆਰਥੀ ਡੇਅਰੀ ਸਿਖ਼ਲਾਈ ਕੇਂਦਰ ਸੰਗਰੂਰ ਅਤੇ ਗਿੱਲ (ਮੋਗਾ) ਵਿਖੇ ਟ੍ਰੇਨਿੰਗ ਕਰ ਸਕਦੇ ਹਨ । ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਬਰਨਾਲਾ ਸ੍ਰੀ ਸੁਰਿੰਦਰ ਸਿੰਘ ਨੇ ਦੱਸਿਆ ਕਿ ਐਨ.ਐੱਲ.ਐੱਮ ਸਕੀਮ (ਕੇਂਦਰੀ ਪ੍ਰੋਜਜਿਤ ਸਕੀਮ) ਅਧੀਨ ਚਲਾਏ ਜਾਣ ਵਾਲੇ ਬੈਚ ਵਿੱਚ ਟ੍ਰੇਨਿੰਗ ‘ਚ ਭਾਗ ਲੈਣ ਵਾਲਾ ਸਿਖਿਆਰਥੀ ਅਨੁਸੂਚਿਤ ਜਾਤੀ ਨਾਲ ਸਬੰਧਤ ਹੋਵੇ, ਪੇਂਡੂ ਖੇਤਰ ਦਾ ਵਸਨੀਕ ਹੋਵੇ, ਘੱਟੋ-ਘੱਟ ਦਸਵੀਂ ਪਾਸ ਹੋਵੇ, ਉਮਰ 18 ਸਾਲ ਤੋਂ ਵੱਧ ਹੋਵੇ ਅਤੇ 55 ਸਾਲ ਤੋਂ ਘੱਟ ਹੋਵੇ।
ਉਨ੍ਹਾਂ ਦੱਸਿਆ ਕਿ ਚਾਹਵਾਨ ਸਿਖਿਆਰਥੀ ਆਪਣੇ ਦਸਤਾਵੇਜ਼ ਜਿਵੇਂ ਯੋਗਤਾ ਸਰਟੀਫ਼ਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ 1 ਪਾਸਪੋਰਟ ਸਾਇਜ਼ ਫ਼ੋਟੋ ਲੈ ਕੇ ਦਫ਼ਤਰ ‘ਚ ਆਉਣ। ਉਨ੍ਹਾਂ ਹੋਰ ਦਸਿਆ ਕਿ ਇਸ ਵਿਚ ਦੁਧਾਰੂ ਪਸ਼ੂਆਂ ਦੀ ਖ਼ਰੀਦ ਤੋਂ ਲੈ ਕੇ ਰੱਖ-ਰਖਾਵ, ਖਾਦ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁੱਚਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਭਾਗ ਲੈਣ ਵਾਲੇ ਐਸ.ਸੀ.ਸਿਖਿਆਰਥੀਆਂ ਨੂੰ ਕੇਂਦਰੀ ਸਕੀਮ ਦੀਆਂ ਸ਼ਰਤਾਂ ਪੂਰੀਆਂ ਕਰਨ ਅਨੁਸਾਰ ਵਿੱਤੀ ਸਹਾਇਤਾ ਵੀ ਦਿੱਤੀ ਜਾਵੇਗੀ ਅਤੇ ਉਨ੍ਹਾਂ ਦਾ ਡੇਅਰੀ ਯੂਨਿਟ 2,5,10 ਪਸੂਆਂ ਤੱਕ ਬਣਾਉਣ ‘ਤੇ 33% ਸਬਸਿਡੀ ਵੀ ਦਿਤੀ ਜਾਵੇਗੀ।
ਉਨ੍ਹਾਂ ਸਮੂਹ ਚਾਹਵਾਨ ਐਸ.ਸੀ ਸਿਖਿਆਰਥੀ/ਦੁੱਧ ਉਤਪਾਦਕਾਂ ਨੂੰ ਅਪੀਲ ਕੀਤੀ ਕਿ ਉਹ ਜਲਦੀ ਤੋਂ ਜਲਦੀ ਆਪਣੇ ਆਪ ਨੂੰ ਇਸ ਸਿਖ਼ਲਾਈ ਪ੍ਰੋਗਰਾਮ ਵਿਚ ਦਾਖਲ ਕਰਵਾ ਕੇ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਵੱਧ ਤੋ ਵੱਧ ਲਾਭ ਉਠਾਉਣ। ਵਧੇਰੇ ਜਾਣਕਾਰੀ ਲੈਣ ਲਈ 96462-33999, 97812-25425 ਜਾਂ 70099-32439 ‘ਤੇ ਸੰਪਰਕ ਕੀਤਾ ਜਾ ਸਕਦਾ ਹੈ ।