ਮੰਡੀਆਂ ਵਿੱਚ ਹੁਣ ਤੱਕ 4588 ਮੀਟ੍ਰਿਕ ਟਨ ਝੋਨੇ ਦੀ ਆਮਦ

1

ਬਰਨਾਲਾ, 13 ਅਕਤੂਬਰ 2026 AJ DI Awaaj

Punjab Desk :    ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈ.ਏ.ਐੱਸ. ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਸ਼ੁਰੂ ਹੋ ਚੁੱਕੀ ਹੈ।
ਉਹਨਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਵੱਖ ਵੱਖ ਮੰਡੀਆਂ ਵਿੱਚ ਕੁੱਲ 4588 ਮੀਟ੍ਰਿਕ ਟਨ ਜਿਣਸ ਦੀ ਆਮਦ ਹੋਈ, ਜਿਸ ਵਿਚੋਂ ਹੁਣ ਤਕ ਕੁੱਲ 3750 ਮੀਟ੍ਰਿਕ ਟਨ ਫ਼ਸਲ ਖ਼ਰੀਦੀ ਗਈ ਹੈ। ਜਿਸ ਵਿੱਚੋਂ 7.03 ਕਰੋੜ ਰੁਪਏ ਦੀ ਅਦਾਇਗੀ ਹੋ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਪਨਗ੍ਰੇਨ ਵਲੋਂ 1433 ਮੀਟ੍ਰਿਕ ਟਨ, ਮਾਰਕਫੈੱਡ ਵਲੋਂ 992 ਮੀਟ੍ਰਿਕ ਟਨ, ਪਨਸਪ ਵਲੋਂ 880 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 415 ਮੀਟ੍ਰਿਕ ਟਨ ਤੇ ਟਰੇਡਰਜ਼ ਵੱਲੋਂ 30 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਫਸਲ ਦੀ ਲਿਫਟਿੰਗ ਵੀ ਨਾਲੋ-ਨਾਲ ਚੱਲ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕੀ ਫ਼ਸਲ ਹੀ ਮੰਡੀਆਂ ਵਿਚ ਲਿਆਉਣ ਤਾਂ ਜੋ ਓਹਨਾਂ ਦੀ ਫ਼ਸਲ ਦੀ ਨਾਲੋ ਨਾਲ ਖਰੀਦ ਹੋ ਸਕੇ।