5.25 ਕਰੋੜ ਨਾਲ ਹੋਣਗੇ ਫਿਰੋਜ਼ਪੁਰ ਦਿਹਾਤੀ ਦੀਆਂ ਦਾਣਾ ਮੰਡੀਆਂ ਵਿੱਚ ਵਿਕਾਸ ਕਾਰਜ

39

ਫ਼ਿਰੋਜ਼ਪੁਰ, 6 ਅਗਸਤ 2025 AJ DI Awaaj
Punjab Desk : ਸੀਜ਼ਨ ਦੌਰਾਨ ਮੰਡੀਆਂ ਵਿੱਚ ਆਪਣੀ ਫਸਲ ਲਿਆਉਣ ਵਾਲੇ ਕਿਸਾਨਾਂ ਨੂੰ ਬੁਨਿਆਦੀ ਸੇਵਾਵਾਂ ਅਤੇ ਸਹੂਲਤਾਂ, ਫਸਲਾਂ ਦੀ ਰੱਖ ਰਖਾਵ ਲਈ ਸਵਾ ਪੰਜ (5.25) ਕਰੋੜ ਰੁਪਏ ਦੇ ਵਿਕਾਸ ਕਾਰਜ ਨਾਲ ਫਿਰੋਜ਼ਪੁਰ ਦਿਹਾਤੀ ਹਲਕੇ ਦੀਆਂ ਦਾਣਾ ਮੰਡੀਆਂ ਨੂੰ ਸੰਵਾਰਿਆ ਜਾਵੇਗਾ।
ਇਹ ਜਾਣਕਾਰੀ ਦਿੰਦੇ ਹੋਏ ਹਲਕਾ ਵਿਧਾਇਕ ਰਜਨੀਸ਼ ਕੁਮਾਰ ਦਹੀਯਾ ਨੇ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਤੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੀ ਰਹਿਨੁਮਾਈ ਹੇਠ ਦਾਣਾ ਮੰਡੀਆਂ ਵਿੱਚ ਵਿਕਾਸ ਕਾਰਜਾਂ ਦੀ ਕੋਈ ਕਮੀ ਨਹੀਂ ਛੱਡੀ ਜਾਵੇਗੀ। ਵਿਧਾਇਕ ਰਜਨੀਸ਼ ਦਹੀਯਾ ਦੇ ਦਫਤਰ ਵਿਖੇ ਜ਼ਿਲ੍ਹਾ ਮੰਡੀ ਅਫਸਰ ਜਸਪ੍ਰੀਤ ਸਿੰਘ ਬਰਾੜ ਅਤੇ ਮਾਰਕੀਟ ਕਮੇਟੀ ਤਲਵੰਡੀ ਭਾਈ,ਮਮਦੋਟ ਅਤੇ ਫਿਰੋਜ਼ਪੁਰ ਛਾਉਣੀ ਦੇ ਸਕੱਤਰ ਸਾਹਿਬਾਨਾਂ ਨਾਲ ਮੀਟਿੰਗ ਕਰਦਿਆਂ ਹੋਇਆ ਹੋਣ ਵਾਲੇ ਵਿਕਾਸ ਕਾਰਜਾਂ ਦੀ ਸੰਖੇਪ ਜਾਣਕਾਰੀ ਹਾਸਲ ਕੀਤੀ ਅਤੇ ਆਉਂਦੇ ਦਿਨਾਂ ਵਿੱਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਸਬੰਧੀ  ਵਿਚਾਰ ਵਟਾਂਦਰਾ ਕੀਤਾ ਗਿਆ। ਵਿਧਾਇਕ ਰਜਨੀਸ਼ ਦਹੀਯਾ ਨੇ ਦੱਸਿਆ ਕਿ ਮਾਰਕੀਟ ਕਮੇਟੀ ਤਲਵੰਡੀ ਭਾਈ ਦਾਣਾ ਮੰਡੀ ਵਿੱਚ 2, ਘੱਲ ਖੁਰਦ ਵਿਖੇ ਇੱਕ, ਲੋਹਾਮ ਵਿਖੇ 1 ਅਤੇ ਕਬਰਵੱਛਾ ਵਿਖੇ ਇਕ, ਫਿਰੋਜ਼ਪੁਰ ਛਾਉਣੀ ਅਤੇ ਲੋਹਗੜ ਮੰਡੀ ਵਿੱਚ ਇੱਕ ਇੱਕ ਨਵੇਂ ਸ਼ੈਡ ਬਣਾਏ ਜਾਣਗੇ। ਇਸ ਤੋਂ ਇਲਾਵਾ ਮਮਦੋਟ ਦਾਣਾ ਮੰਡੀ ਵਿੱਚ ਸ਼ੈਡ ਦੀ ਰਿਪੇਅਰ ਹੋਵੇਗੀ ਅਤੇ ਸਬਜ਼ੀਆਂ ਵਾਲੇ ਯਾਰਡ ਨੂੰ ਕੰਕਰੀਟ ਫਲੋਰਿੰਗ ਨੂੰ ਪੱਕਾ ਕੀਤਾ ਜਾਵੇਗਾ।

ਵਿਧਾਇਕ ਰਜਨੀਸ਼ ਦਹੀਯਾ ਨੇ ਦੱਸਿਆ ਕਿ ਮੰਡੀ ਬੋਰਡ ਵਿਭਾਗ ਦੀ ਨਿਗਰਾਨੀ ਹੇਠ ਮੁਕੰਮਲ ਹੋਣ ਵਾਲੇ ਇਨਾਂ ਵਿਕਾਸ ਕਾਰਜਾਂ ਰਾਹੀਂ ਨਵੇਂ ਬਣਨ ਵਾਲੇ ਸ਼ੈਡਾਂ ਵਿੱਚ ਜਿਥੇ ਫਸਲਾਂ ਦੀ ਵਧੀਆ ਤਰੀਕੇ ਨਾਲ ਸਾਂਭ ਸੰਭਾਲ ਹੋਵੇਗੀ ਉੱਥੇ ਕਿਸਾਨਾਂ ਨੂੰ ਵੀ ਧੁੱਪ- ਮੀਹ ਤੋਂ ਬਚਾਉਣ ਵਿੱਚ ਸਹਾਈ ਹੋਣਗੇ।
ਵਿਧਾਇਕ ਦਹੀਯਾ ਨੇ ਦੱਸਿਆ ਕਿ ਸਰਕਾਰ ਬਣਨ ਤੋਂ ਬਾਅਦ ਪਹਿਲੇ ਸੀਜਨ ਦੌਰਾਨ ਜਦੋਂ ਉਹ ਮੰਡੀਆਂ ਵਿੱਚ ਗਏ ਸੀ ਤਾਂ ਉਹਨਾਂ ਨੇ ਮੰਡੀਆਂ ਵਿੱਚ ਹੋਣ ਵਾਲੇ ਵਿਕਾਸ ਕਾਰਜਾਂ ਨੂੰ  ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ  ਦੇ  ਧਿਆਨ ਵਿੱਚ ਲਿਆਂਦਾ ਗਿਆ ਸੀ। ਕੁੱਝ ਮਹੀਨੇ ਪਹਿਲਾਂ ਤਲਵੰਡੀ ਭਾਈ ਦਾਣਾ ਮੰਡੀ ਵਿਖੇ ਕਰੀਬ ਇੱਕ ਕਰੋੜ ਦੀ ਲਾਗਤ ਨਾਲ ਬਣੇ ਨਵੇਂ ਬਣੇ ਸ਼ੈਡ ਦਾ ਉਦਘਾਟਨ ਵੀ ਕੀਤਾ ਗਿਆ ਸੀ। ਇਸ ਮੌਕੇ ਸਕੱਤਰ ਮਾਰਕੀਟ ਕਮੇਟੀ ਫਿਰੋਜ਼ਪੁਰ ਛਾਉਣੀ ਜਸਪ੍ਰੀਤ ਸਿੰਘ ਗਿੱਲ, ਤਲਵੰਡੀ ਭਾਈ ਹਰਦੀਪ ਸਿੰਘ, ਮਮਦੋਟ ਬਿਕਰਮਜੀਤ ਸਿੰਘ ਸੰਧੂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ|