ਪੜਤਾਲ ਪਿੱਛੋਂ 258 ਵਿਚੋਂ 5 ਨਾਮਜ਼ਦਗੀ ਪੱਤਰ ਰੱਦ

44

ਗੁਰਦਾਸਪੁਰ, 4 ਜੂਨ 2026 AJ DI Awaaj

Punjab Desk :  ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਨੇ ਚੋਣ ਪ੍ਰੋਗਰਾਮ ਅਨੁਸਾਰ ਨਗਰ ਕੌਂਸਲ ਗੁਰਦਾਸਪੁਰ, ਦੀਨਾਨਗਰ ਅਤੇ ਕਾਦੀਆਂ ਦੀ ਚੋਣਾਂ 13 ਜੂਨ ਨੂੰ ਹੋਣਗੀਆਂ।

ਸ੍ਰੀ ਗੁਰਪ੍ਰੀਤ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ)- ਕਮ- ਵਧੀਕ ਜ਼ਿਲ੍ਹਾ ਚੋਣਕਾਰ ਅਫਸਰ ਗੁਰਦਾਸਪੁਰ ਨੇ ਦੱਸਿਆ ਕਿ ਗੁਰਦਾਸਪੁਰ, ਦੀਨਾਨਗਰ ਤੇ ਕਾਦੀਆਂ ਨਗਰ ਕੌਂਸਲਾਂ ਵਿੱਚ ਕੁਲ 258 ਨਾਮਜਦਗੀ ਪੱਤਰ ਪ੍ਰਾਪਤ ਹੋਏ ਸਨ, ਪੜਤਾਲ ਕਰਨ ਉਪਰੰਤ 5 ਨਾਮਜ਼ਦਗੀ ਪੱਤਰ ਰੱਦ ਹੋਏ ਹਨ।

ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਗੁਰਦਾਸਪੁਰ ਤੋਂ 170 ਵਿੱਚੋਂ 2 , ਦੀਨਾਨਗਰ ਤੋਂ 95 ਵਿਚੋਂ 2 ਅਤੇ ਕਾਦੀਆਂ ਤੋਂ 93 ਨਾਮਜ਼ਦਗੀ ਪੱਤਰਾਂ ਵਿੱਚੋਂ 01 ਨਾਮਜ਼ਦਗੀ ਪੱਤਰ ਪੜਤਾਲ ਦੌਰਾਨ ਰੱਦ ਹੋਏ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 5 ਜੂਨ ਦਿਨ ਸ਼ੁੱਕਰਵਾਰ ਨੂੰ ਦੁਪਹਿਰ 3 ਵਜੇ ਤੱਕ ਹੈ।

ਦੱਸਣਯੋਗ ਹੈ ਕਿ ਨਗਰ ਕੌਂਸਲ ਗੁਰਦਾਸਪੁਰ ਦੇ 29 ਵਾਰਡ, ਦੀਨਾਨਗਰ ਨਗਰ ਕੌਂਸਲ ਦੇ 15 ਵਾਰਡ ਅਤੇ ਕਾਦੀ ਨਗਰ ਕੌਂਸਲ ਦੇ 15 ਵਾਰਡ ਹਨ।