ਕੋਟਕਪੂਰਾ 29 ਸਤੰਬਰ 2025 Aj Di Awaaj
Punjab Desk : ਪਿੰਡ ਢੀਮਾਂ ਵਾਲੀ ਵਿਖੇ ਬਾਬਾ ਫੱਕਰ ਦਾਸ ਜੀ ਦੀ ਯਾਦ ਨੂੰ ਸਮਰਪਿਤ 54ਵਾਂ ਸ਼ਾਨਦਾਰ ਕਬੱਡੀ ਕੱਪ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਤੇ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ ਨੇ ਖਾਸ ਸ਼ਿਰਕਤ ਕੀਤੀ।
ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਖੇਡਾਂ ਨੂੰ ਉਤਸ਼ਾਹਤ ਕਰਨ ਲਈ 10 ਲੱਖ ਰੁਪਏ ਦੀ ਗ੍ਰਾਂਟ ਕਲੱਬ ਨੂੰ ਐਲਾਨੀ, ਜਦਕਿ ਗੁਰਮੀਤ ਸਿੰਘ ਖੁੱਡੀਆ ਵੱਲੋਂ 1 ਲੱਖ ਰੁਪਏ ਦੀ ਰਾਸ਼ੀ ਦਾ ਯੋਗਦਾਨ ਦਿੱਤਾ ਗਿਆ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕਬੱਡੀ ਵਰਗੀਆਂ ਪਰੰਪਰਾਗਤ ਖੇਡਾਂ ਪੰਜਾਬ ਦੀ ਸ਼ਾਨ ਹਨ, ਜਿੰਨਾਂ ਰਾਹੀਂ ਨੌਜਵਾਨਾਂ ਵਿੱਚ ਜੁਝਾਰੂਪਣ, ਹਿੰਮਤ ਅਤੇ ਆਪਸੀ ਭਾਵਨਾ ਦਾ ਵਿਕਾਸ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਿੰਡਾਂ ਵਿੱਚ ਖੇਡਾਂ ਨੂੰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਮੰਨਿਆ ਜਾਂਦਾ ਹੈ। ਇਸੇ ਕਰਕੇ ਸਰਕਾਰ ਵੱਲੋਂ ਵੱਡੀ ਪੱਧਰ ਤੇ ਪਿੰਡਾਂ ਵਿੱਚ ਖੇਡ ਮੈਦਾਨਾਂ ਦਾ ਵਿਕਾਸ ਕੀਤਾ ਜਾ ਰਿਹਾ ਹੈ ਅਤੇ ਕਬੱਡੀ, ਹਾਕੀ, ਵਾਲੀਬਾਲ, ਐਥਲੈਟਿਕਸ ਵਰਗੀਆਂ ਖੇਡਾਂ ਨੂੰ ਵਧਾਵਾ ਦਿੱਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਪੰਜਾਬ ਵਾਸੀਆਂ ਵੱਲੋਂ ਹੜ੍ਹਾਂ ਦੇ ਦੌਰਾਨ ਪੰਜਾਬ ਵਿੱਚ ਆਪਣਾ ਯੋਗਦਾਨ ਦੇਣ ਦੀ ਵੀ ਭਰਪੂਰ ਸਰਾਹਨਾ ਕੀਤੀ।
ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਨੋਜਵਾਨਾਂ ਵਿੱਚ ਖੇਡਾਂ ਪ੍ਰਤੀ ਉਤਸ਼ਾਹ ਦੇਖ ਕੇ ਉਨ੍ਹਾਂ ਨੂੰ ਬਹੁਤ ਖੁਸ਼ੀ ਹੋਈ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਪੰਜਾਬੀ ਹਮੇਸ਼ਾ ਆਪਣੀ ਨਿਵੇਕਲੀ ਥਾਂ ਬਣਾ ਕੇ ਰੱਖਣਗੇ। ਵੀ ਨੌਜਵਾਨਾਂ ਨੂੰ ਖੇਡਾਂ ਵਿੱਚ ਅੱਗੇ ਆਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਸਿਹਤਮੰਦ ਜ਼ਿੰਦਗੀ ਅਤੇ ਤਰੱਕੀਸ਼ੀਲ ਸਮਾਜ ਲਈ ਖੇਡਾਂ ਬਹੁਤ ਜ਼ਰੂਰੀ ਹਨ। ਉਨ੍ਹਾਂ ਨੌਜਵਾਨਾਂ ਨੂੰ ਖੇਡਾਂ ਵਿੱਚ ਅੱਗੇ ਆਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਸਿਹਤਮੰਦ ਜ਼ਿੰਦਗੀ ਅਤੇ ਤਰੱਕੀਸ਼ੀਲ ਸਮਾਜ ਲਈ ਖੇਡਾਂ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੀ ਖੇਡਾਂ ਦੇ ਨਾਲ ਨਾਲ ਹਰ ਖੇਤਰ ਚਾਹੇ ਉਹ ਸਿਹਤ ਦਾ ਹੋਵੇ, ਸਿੱਖਿਆ ਦਾ ਜਾਂ ਖੇਤੀਬਾੜੀ ਦਾ ਵਿਕਾਸ ਕਾਰਜ ਕਰਵਾ ਰਿਹਾ ਹੈ ਜੋਂ ਅੱਗੇ ਵੀ ਜਾਰੀ ਰਹਿਣਗੇ।
ਇਸ ਮੌਕੇ ਖਿਡਾਰੀਆਂ ਨੇ ਸ਼ਾਨਦਾਰ ਖੇਡਾਂ ਦਾ ਪ੍ਰਦਰਸ਼ਨ ਕੀਤਾ ਅਤੇ ਦਰਸ਼ਕਾਂ ਨੇ ਖੂਬ ਆਨੰਦ ਉਠਾਇਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ, ਖੇਡ ਪ੍ਰੇਮੀ ਅਤੇ ਖਿਡਾਰੀ ਹਾਜ਼ਰ ਸਨ।
