ਕੈਨੇਡਾ ’ਚ 16 ਵਿਅਕਤੀਆਂ ’ਤੇ 56 ਦੋਸ਼, ਜਬਰੀ ਵਸੂਲੀ ਮਾਮਲੇ ’ਚ ਕਾਰਵਾਈ

19

ਕੈਲਗਰੀ: 08 Sep 2026 AJ DI Awaaj

International Desk :  ਕੈਨੇਡਾ ਦੇ ਕੈਲਗਰੀ ਵਿੱਚ ਪੁਲਿਸ ਨੇ ਦੱਖਣੀ ਏਸ਼ੀਆਈ ਭਾਈਚਾਰੇ ਨੂੰ ਨਿਸ਼ਾਨਾ ਬਣਾ ਕੇ ਕੀਤੀਆਂ ਕਥਿਤ ਜਬਰੀ ਵਸੂਲੀ ਦੀਆਂ ਘਟਨਾਵਾਂ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ 16 ਵਿਅਕਤੀਆਂ ਖ਼ਿਲਾਫ਼ ਕੁੱਲ 56 ਦੋਸ਼ ਦਰਜ ਕੀਤੇ ਹਨ। ਇਨ੍ਹਾਂ ਵਿੱਚ ਟਾਰਗੇਟ ਫਾ*ਇਰਿੰਗ, ਜਬਰੀ ਵਸੂਲੀ, ਅਗਵਾ ਅਤੇ ਕਾਰੋਬਾਰੀਆਂ ਨੂੰ ਧਮ*ਕਾਉਣ ਵਰਗੇ ਗੰਭੀਰ ਦੋਸ਼ ਸ਼ਾਮਲ ਹਨ।

ਕੈਲਗਰੀ ਪੁਲਿਸ ਸਰਵਿਸ (CPS) ਨੇ 15 ਦੋਸ਼ੀਆਂ ਦੀਆਂ ਤਸਵੀਰਾਂ ਜਾਰੀ ਕਰਦਿਆਂ ਲੋਕਾਂ ਨੂੰ ਉਨ੍ਹਾਂ ਅਤੇ ਉਨ੍ਹਾਂ ਦੇ ਸਾਥੀਆਂ ਬਾਰੇ ਜਾਣਕਾਰੀ ਦੇਣ ਦੀ ਅਪੀਲ ਕੀਤੀ ਹੈ। ਪੁਲਿਸ ਮੁਤਾਬਕ ਇਨ੍ਹਾਂ ਮਾਮਲਿਆਂ ਵਿੱਚ ਸਿਰਫ਼ ਇੱਕ ਵਿਅਕਤੀ ਇਸ ਸਮੇਂ ਹਿਰਾਸਤ ਵਿੱਚ ਹੈ, ਜਦਕਿ ਬਾਕੀ ਮੁਲਜ਼ਮ ਜ਼ਮਾਨਤ ’ਤੇ ਰਿਹਾਅ ਕੀਤੇ ਜਾ ਚੁੱਕੇ ਹਨ।

ਪੁਲਿਸ ਨੇ ਦੱਸਿਆ ਕਿ ਗ੍ਰਿਫ਼*ਤਾਰ ਜਾਂ ਨਾਮਜ਼ਦ ਕੀਤੇ ਗਏ ਵਿਅਕਤੀਆਂ ਵਿੱਚੋਂ ਕੋਈ ਵੀ ਕੈਨੇਡਾ ਦਾ ਨਾਗਰਿਕ ਨਹੀਂ ਹੈ। ਹਾਲਾਂਕਿ, ਇਨ੍ਹਾਂ ਦੇ ਪੰਜਾਬ ਨਾਲ ਸਬੰਧਤ ਹੋਣ ਅਤੇ ਗੈਂ*ਗ ਨਾਲ ਜੁੜਨ ਬਾਰੇ ਸਾਹਮਣੇ ਆ ਰਹੀਆਂ ਜਾਣਕਾਰੀਆਂ ਦੀ ਅਧਿਕਾਰਤ ਪੁਸ਼ਟੀ ਵੱਖਰੇ ਤੌਰ ’ਤੇ ਕੀਤੀ ਜਾ ਰਹੀ ਹੈ।

49 ਜਬਰੀ ਵਸੂਲੀ ਦੀਆਂ ਘਟਨਾਵਾਂ

CPS ਮੁਤਾਬਕ ਅਪ੍ਰੈਲ 2025 ਤੋਂ ਹੁਣ ਤੱਕ ਕੈਲਗਰੀ ਵਿੱਚ ਜਬਰੀ ਵਸੂਲੀ ਨਾਲ ਸਬੰਧਤ 49 ਘਟਨਾਵਾਂ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ ਵਿੱਚ 19 ਗੋ*ਲੀਬਾਰੀ ਦੀਆਂ ਘਟਨਾਵਾਂ ਵੀ ਸ਼ਾਮਲ ਹਨ।

ਪੁਲਿਸ ਅਨੁਸਾਰ 18 ਗੋ*ਲੀਬਾਰੀ ਦੀਆਂ ਘਟਨਾਵਾਂ ਵਿੱਚ ਪੀੜਤਾਂ ਜਾਂ ਉਨ੍ਹਾਂ ਦੀ ਜਾਇਦਾਦ ਨੂੰ ਨਿਸ਼ਾਨਾ ਬਣਾਇਆ ਗਿਆ, ਜਦਕਿ ਇੱਕ ਘਟਨਾ ਵਿੱਚ ਸ਼ੱਕੀ ਵਿਅਕਤੀਆਂ ਵੱਲੋਂ ਆਪਸ ਵਿੱਚ ਗੋ*ਲੀਬਾਰੀ ਕੀਤੀ ਗਈ।

ਕੈਲਗਰੀ ਪੁਲਿਸ ਨੇ ਮਾਮਲੇ ਦੀ ਜਾਂਚ ਜਾਰੀ ਰੱਖਦਿਆਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਕੋਲ ਦੋਸ਼ੀਆਂ ਜਾਂ ਇਨ੍ਹਾਂ ਘਟਨਾਵਾਂ ਨਾਲ ਜੁੜੀ ਕੋਈ ਜਾਣਕਾਰੀ ਹੈ ਤਾਂ ਉਹ ਪੁਲਿਸ ਨਾਲ ਸਾਂਝੀ ਕਰਨ।