ਅਫਗਾਨ ਨਾਗਰਿਕ ਸਮੇਤ 6 ਗ੍ਰਿਫ਼*ਤਾਰ, ਹੈ*ਰੋਇਨ ਤੇ ਪਿਸ*ਤੌਲ ਬਰਾਮਦ

56

ਅੰਮ੍ਰਿਤਸਰ 05 June 2026 AJ DI Awaaj

Punjab Desk :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਸੁਰੱਖਿਅਤ ਅਤੇ ਨ*ਸ਼ਾ-ਮੁਕਤ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਇੱਕ ਅੰਤਰਰਾਸ਼ਟਰੀ ਹਥਿ*ਆਰ, ਨ*ਸ਼ਾ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ਵਿੱਚ ਇੱਕ ਅਫਗਾਨ ਨਾਗਰਿਕ ਅਤੇ ਦੋ ਨਾਬਾਲਗਾਂ ਸਮੇਤ ਛੇ ਵਿਅਕਤੀਆਂ ਨੂੰ ਗ੍ਰਿ*ਫ਼ਤਾਰ ਕੀਤਾ ਗਿਆ ਹੈ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 1.035 ਕਿਲੋਗ੍ਰਾਮ ਹੈ*ਰੋਇਨ, ਪੰਜ ਆਧੁਨਿਕ ਪਿਸ*ਤੌਲ, ਦੋ ਜ਼ਿੰਦਾ ਕਾਰ*ਤੂਸ ਅਤੇ 5 ਲੱਖ ਰੁਪਏ ਦੀ ਡ*ਰੱਗ ਮਨੀ ਬਰਾਮਦ ਕੀਤੀ ਹੈ।

ਗ੍ਰਿ*ਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਅਫਗਾਨਿਸਤਾਨ ਦਾ ਨਾਗਰਿਕ ਬਾਜ਼ ਮੁਹੰਮਦ, ਨਵਾਂਸ਼ਹਿਰ ਦਾ ਅੰਕੁਸ਼ ਬਰਥਵਾਲ, ਜਲੰਧਰ ਦਾ ਦੇਸ਼ ਰਾਜ ਉਰਫ਼ ਵਿੱਕੀ ਅਤੇ ਅੰਮ੍ਰਿਤਸਰ ਦਾ ਰਾਜਨਦੀਪ ਸਿੰਘ ਉਰਫ਼ ਰਾਜਾ ਸ਼ਾਮਲ ਹਨ। ਇਸ ਤੋਂ ਇਲਾਵਾ ਦੋ ਨਾਬਾਲਗਾਂ ਨੂੰ ਵੀ ਇਸ ਮਾਮਲੇ ਵਿੱਚ ਕਾਬੂ ਕੀਤਾ ਗਿਆ ਹੈ।

ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਇਹ ਗਿਰੋਹ ਸੋਸ਼ਲ ਮੀਡੀਆ ਰਾਹੀਂ ਵਿਦੇਸ਼ੀ ਹੈਂਡਲਰਾਂ ਦੇ ਸੰਪਰਕ ਵਿੱਚ ਸੀ ਅਤੇ ਉਨ੍ਹਾਂ ਦੇ ਨਿਰਦੇਸ਼ਾਂ ‘ਤੇ ਹਥਿ*ਆਰਾਂ ਅਤੇ ਨਸ਼ੀ*ਲੇ ਪਦਾਰਥਾਂ ਦੀ ਸਪਲਾਈ ਕਰਦਾ ਸੀ। ਪੁਲਿਸ ਮੁਤਾਬਕ ਇਹ ਨੈੱਟਵਰਕ ਮਾਝਾ ਅਤੇ ਦੋਆਬਾ ਖੇਤਰ ਵਿੱਚ ਸਰਗਰਮ ਸੀ।

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸ਼ੁਰੂਆਤੀ ਕਾਰਵਾਈ ਦੌਰਾਨ ਦੋ ਨਾਬਾਲਗਾਂ ਨੂੰ ਇੱਕ ਗਲਾਕ ਪਿ*ਸਤੌਲ ਅਤੇ ਦੋ ਕਾਰ*ਤੂਸਾਂ ਸਮੇਤ ਗ੍ਰਿ*ਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਦੀ ਪੁੱਛਗਿੱਛ ਤੋਂ ਬਾਅਦ 500 ਗ੍ਰਾਮ ਹੈਰੋ*ਇਨ ਅਤੇ ਇੱਕ ਹੋਰ ਪਿ*ਸਤੌਲ ਬਰਾਮਦ ਕੀਤੀ ਗਈ।

ਅਗਲੀ ਜਾਂਚ ਵਿੱਚ ਬਾਜ਼ ਮੁਹੰਮਦ, ਅੰਕੁਸ਼ ਬਰਥਵਾਲ ਅਤੇ ਦੇਸ਼ ਰਾਜ ਨੂੰ ਗ੍ਰਿ*ਫ਼ਤਾਰ ਕਰਕੇ ਉਨ੍ਹਾਂ ਕੋਲੋਂ ਤਿੰਨ ਪਿ*ਸਤੌਲ, 535 ਗ੍ਰਾਮ ਹੈ*ਰੋਇਨ ਅਤੇ 5 ਲੱਖ ਰੁਪਏ ਦੀ ਡਰੱ*ਗ ਮਨੀ ਜ਼ਬਤ ਕੀਤੀ ਗਈ। ਬਾਅਦ ਵਿੱਚ ਰਾਜਨਦੀਪ ਸਿੰਘ ਨੂੰ ਵੀ ਕਾਬੂ ਕਰ ਲਿਆ ਗਿਆ।

ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਅੰਕੁਸ਼ ਬਰਥਵਾਲ ਹਾਲ ਹੀ ਵਿੱਚ ਯੂਗਾਂਡਾ ਤੋਂ ਵਾਪਸ ਆਇਆ ਸੀ ਅਤੇ ਵਿਦੇਸ਼ ਵਿੱਚ ਇੱਕ ਸਾਥੀ ਰਾਹੀਂ ਉਸ ਦੀ ਜਾਣ-ਪਛਾਣ ਬਾਜ਼ ਮੁਹੰਮਦ ਨਾਲ ਹੋਈ ਸੀ। ਭਾਰਤ ਪਰਤਣ ਤੋਂ ਬਾਅਦ ਦੋਵਾਂ ਨੇ ਮਿਲ ਕੇ ਨ*ਸ਼ਾ ਅਤੇ ਹ*ਥਿਆਰ ਤਸਕਰੀ ਦਾ ਨੈੱਟਵਰਕ ਚਲਾਉਣਾ ਸ਼ੁਰੂ ਕਰ ਦਿੱਤਾ।

ਇਸ ਸਬੰਧੀ ਥਾਣਾ ਛਾਵਣੀ, ਅੰਮ੍ਰਿਤਸਰ ਵਿੱਚ ਆਰਮਜ਼ ਐਕਟ ਅਤੇ ਐਨਡੀਪੀਐਸ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਅਤੇ ਵਿਦੇਸ਼ੀ ਲਿੰਕਾਂ ਦੀ ਜਾਂਚ ਜਾਰੀ ਹੈ।