ਫਾਜ਼ਿਲਕਾ, 27 ਅਗਸਤ 2025 AJ DI Awaaj
Punjab Desk : ਫਾਜ਼ਿਲਕਾ ਜਿਲ੍ਹਾ ਪ੍ਰਸ਼ਾਸਨ ਵੱਲੋਂ ਹੜ ਪੀੜਤਾਂ ਦੇ ਆਰਜੀ ਠਹਿਰਾਓ ਲਈ ਛੇ ਰਾਹਤ ਕੈਂਪ ਬਣਾਏ ਗਏ ਹਨ। ਇਹ ਜਾਣਕਾਰੀ ਫਾਜਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਸਰਕਾਰੀ ਸਕੂਲ ਪਿੰਡ ਮੌਜਮ ਦੇ ਵਿੱਚ ਬਣੇ ਰਾਹਤ ਕੈਂਪ ਦਾ ਜਾਇਜ਼ਾ ਲੈਣ ਮੌਕੇ ਦੱਸੀ। ਉਹਨਾਂ ਨੇ ਕਿਹਾ ਕਿ ਮੌਜਮ ਤੋਂ ਇਲਾਵਾ ਹਸਤਾਂ ਕਲਾਂ, ਸਲੇਮ ਸ਼ਾਹ, ਰਾਣਾ, ਸੰਤ ਕਬੀਰ ਪੋਲੀਟੈਕਨਿਕ ਕਾਲਜ ਫਾਜ਼ਿਲਕਾ ਅਤੇ ਅਸਫ ਵਾਲਾ ਵਿਖੇ ਰਾਹਤ ਕੈਂਪ ਬਣਾਏ ਗਏ ਹਨ। ਉਹਨਾਂ ਨੇ ਕਿਹਾ ਕਿ ਫਿਲਹਾਲ ਇਹਨਾਂ ਕੈਂਪਾਂ ਵਿੱਚ 25 ਲੋਕ ਆਏ ਹਨ। ਉਨਾਂ ਨੇ ਕਿਹਾ ਕਿ ਲੋਕ ਕਿਸੇ ਵੀ ਅਪਾਤ ਸਥਿਤੀ ਵਿੱਚ ਇਹਨਾਂ ਕੈਂਪਾਂ ਵਿੱਚ ਪਹੁੰਚ ਕਰ ਸਕਦੇ ਹਨ। ਉਹਨਾਂ ਨੇ ਇੱਥੇ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ। ਉਹਨਾਂ ਨੇ ਕਿਹਾ ਕਿ ਹਰੇਕ ਕੈਂਪ ਲਈ ਇੱਕ ਸੀਨੀਅਰ ਅਧਿਕਾਰੀ ਨੂੰ ਇੰਚਾਰਜ ਲਾਇਆ ਗਿਆ ਹੈ ਤਾਂ ਜੋ ਇੱਥੇ ਇੰਤਜ਼ਾਮ ਕਰਨ ਵਿੱਚ ਕੋਈ ਕਮੀ ਨਾ ਰਹੇ। ਇਸ ਮੌਕੇ ਉਨਾਂ ਦੇ ਨਾਲ ਐਸਐਸਪੀ ਗੁਰਮੀਤ ਸਿੰਘ ਵੀ ਹਾਜ਼ਰ ਸਨ। ਉਹਨਾਂ ਨੇ ਕਿਹਾ ਕਿ ਰਾਹਤ ਕੈਂਪਾਂ ਵਿੱਚ ਸੁਰੱਖਿਆ ਦੇ ਇੰਤਜ਼ਾਮ ਵੀ ਕੀਤੇ ਗਏ ਹਨ।
ਇਸ ਵੇਲੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ ਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਭਾਸ਼ ਚੰਦਰ, ਐਸਡੀਐਮ ਵੀਰਪਾਲ ਕੌਰ ਅਤੇ ਕਾਰਜ ਸਾਧਕ ਅਫਸਰ ਨਗਰ ਕੌਂਸਲ ਫਾਜ਼ਿਲਕਾ ਵਿਕਰਮ ਧੂੜੀਆ ਵੀ ਇੱਥੇ ਹਾਜਰ ਸਨ। ਕਿਸੇ ਵੀ ਹੋਰ ਜਾਣਕਾਰੀ ਲਈ ਜਿਲ੍ਹਾ ਪੱਧਰੀ ਹੜ੍ਹ ਕੰਟਰੋਲ ਰੂਮ ਨੰਬਰ 01638-262153 ਤੇ ਸੰਪਰਕ ਕੀਤਾ ਜਾ ਸਕਦਾ ਹੈ।
