ਧਨੌਲਾ/ਬਰਨਾਲਾ, 10 ਅਕਤੂਬਰ 2026 AJ DI Awaaj
Punjab Desk : ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਸੁਨੀਤਇੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਇੱਥੇ ਪੀਐਮ ਸ੍ਰੀ ਸਸਸਸ (ਮੁੰਡੇ) ਵਿੱਚ ਚੱਲ ਰਹੀਆਂ 70ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਸਫਲਤਾਪੂਰਵਕ ਸੰਪੰਨ ਹੋ ਗਈਆਂ ਹਨ ਅਤੇ ਕੁੜੀਆਂ ਤੋਂ ਬਾਅਦ ਬਰਨਾਲਾ ਦੇ ਮੁੰਡਿਆਂ ਨੇ ਵੀ ਗੋਲਡ ਮੈਡਲ ਹਾਸਲ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਧਨੌਲਾ ਦੀ ਸਮੁੱਚੀ ਟੀਮ ਨੇ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ। ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਅਤੇ ਹੈੱਡ ਮਾਸਟਰ ਪ੍ਰਦੀਪ ਕੁਮਾਰ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕਰਦਿਆਂ ਜੇਤੂ ਟੀਮਾਂ ਦਾ ਮੈਡਲ ਅਤੇ ਟਰਾਫੀ ਦੇ ਕੇ ਸਨਮਾਨ ਕੀਤਾ। ਅਖੀਰ ਵਿੱਚ ਸਿਮਰਦੀਪ ਸਿੰਘ ਸਿੱਧੂ ਨੇ ਇਸ ਟੂਰਨਾਮੈਂਟ ਨੂੰ ਸਫਲਤਾਪੂਰਵਕ ਸੰਪੰਨ ਕਰਵਾਉਣ ਵਿੱਚ ਦਿੱਤੇ ਸਹਿਯੋਗ ਲਈ ਸਕੂਲ ਇੰਚਾਰਜ ਪੀਐਮ ਸ੍ਰੀ ਸਸਸਸ (ਮੁੰਡੇ) ਧਨੌਲਾ ਹਰਪ੍ਰੀਤ ਕੌਰ, ਸਕੂਲ ਇੰਚਾਰਜ ਸਸਸਸ (ਕੰ) ਧਨੌਲਾ ਸੁਖਵਿੰਦਰ ਕੌਰ ਅਤੇ ਟੂਰਨਾਮੈਂਟ ਦੇ ਪ੍ਰਬੰਧਾਂ ਵਿੱਚ ਲੱਗੇ ਸਮੂਹ ਅਧਿਆਪਕਾਂ ਦਾ ਧੰਨਵਾਦ ਕੀਤਾ।
ਬਰਨਾਲਾ ਅਤੇ ਲੁਧਿਆਣਾ ਵਿਚਕਾਰ ਖੇਡੇ ਗਏ ਫਾਈਨਲ ਮੈਚ ਵਿੱਚ ਹੋਏ ਫਸਵੇਂ ਮੁਕਾਬਲੇ ਦੌਰਾਨ ਮੇਜ਼ਬਾਨ ਬਰਨਾਲਾ ਦੇ ਮੁੰਡਿਆਂ ਨੇ ਲੁਧਿਆਣਾ ਨੂੰ ਪਛਾੜਦਿਆਂ 21 ਦੇ ਮੁਕਾਬਲੇ 35 ਅੰਕਾਂ ਦੇ ਫਰਕ ਨਾਲ ਹਰਾ ਕੇ ਗੋਲਡ ਮੈਡਲ ਜਿੱਤਿਆ ਹੈ। ਜਦਕਿ ਮਾਨਸਾ ਦੀ ਟੀਮ ਨੇ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੂੰ 15 ਦੇ ਮੁਕਾਬਲੇ 27 ਅੰਕਾਂ ਨਾਲ ਹਰਾ ਕੇ ਤੀਸਰਾ ਸਥਾਨ ਹਾਸਲ ਕੀਤਾ ਹੈ। ਜਿਕਰਯੋਗ ਹੈ ਕਿ ਨੈੱਟਬਾਲ ਅੰਡਰ 19 ਸਾਲ ਕੁੜੀਆਂ ਦੇ ਵਰਗ ਵਿੱਚ ਵੀ ਬਰਨਾਲਾ ਨੇ ਗੋਲਡ ਮੈਡਲ ਹਾਸਲ ਕੀਤਾ ਸੀ। ਇਸ ਮੌਕੇ ਟੂਰਨਾਮੈਂਟ ਆਬਜਰਬਰ ਇੰਦਰਪਾਲ ਸਿੰਘ, ਸਕੂਲ ਇੰਚਾਰਜ ਹਰਪ੍ਰੀਤ ਕੌਰ, ਬਲਜਿੰਦਰ ਸਿੰਘ, ਦਲਜੀਤ ਸਿੰਘ, ਦਿਨੇਸ਼ ਕੁਮਾਰ, ਮਨਜੀਤ ਸਿੰਘ, ਲਿਵਲੀਨ ਸਿੰਘ, ਰਜਿੰਦਰ ਸਿੰਘ, ਅਵਤਾਰ ਸਿੰਘ, ਗੁਰਲਾਲ ਰਿਸ਼ੀ, ਪਰਮਜੀਤ ਕੌਰ, ਸੁਖਰਾਜ ਕੌਰ, ਤੇਜਿੰਦਰ ਸਿੰਘ, ਅਰਵਿੰਦ ਕੁਮਾਰ, ਜਸਪ੍ਰੀਤ ਸਿੰਘ, ਜਸਪਿੰਦਰ ਕੌਰ, ਸਵੇਤਾ ਕਟਾਰੀਆ, ਹਰਮਨਦੀਪ ਕੌਰ, ਪ੍ਰਿਤਪਾਲ ਸਿੰਘ, ਖੁਸ਼ਦੀਪ ਸਿੰਘ, ਸੁਖਵੀਰ ਸਿੰਘ, ਜਸਵੀਰ ਸਿੰਘ, ਪਰਮਜੀਤ ਕੌਰ, ਸੰਦੀਪ ਸਿੰਘ, ਗੁਰਪ੍ਰੀਤ ਸਿੰਘ, ਜਰਨੈਲ ਸਿੰਘ, ਨਰਪਿੰਦਰ ਸਿੰਘ, ਜਗਸੀਰ ਸਿੰਘ, ਅਰਚਨਾ, ਅਰਸ਼ਦੀਪ ਸਿੰਘ ਸਮੇਤ ਵੱਖ–ਵੱਖ ਜਿਲ੍ਹਿਆਂ ਤੋਂ ਆਏ ਹੋਏ ਟੀਮ ਇੰਚਾਰਜ਼, ਕੋਚ ਅਤੇ ਖਿਡਾਰੀ ਮੌਜੂਦ ਸਨ।
ਫੋਟੋ ਕੈਪਸ਼ਨ : ਪੀਐਮ ਸ੍ਰੀ ਸਸਸਸ (ਮੁੰਡੇ) ਧਨੌਲਾ ਵਿਖੇ 70ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਮੌਕੇ ਜੇਤੂ ਟੀਮਾਂ ਦਾ ਸਨਮਾਨ ਕਰਦੇ ਹੋਏ ਪਤਵੰਤੇ।



















