70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ

1

ਫ਼ਿਰੋਜ਼ਪੁਰ, 24 ਸਤੰਬਰ 2026 AJ DI Awaaj

Punjab Desk :     ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ, ਉਨ੍ਹਾਂ ਅੰਦਰ ਖੇਡ ਭਾਵਨਾ ਪੈਦਾ ਕਰਨ ਅਤੇ ਖੇਡ ਪ੍ਰਤਿਭਾਵਾਂ ਨੂੰ ਨਿਖਾਰਨ ਦੇ ਉਦੇਸ਼ ਨਾਲ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ (2026-27) ਤਹਿਤ ਕ੍ਰਿਕਟ ਅੰਡਰ-19 ਲੜਕੀਆਂ ਦੇ ਰਾਜ ਪੱਧਰੀ ਮੁਕਾਬਲੇ ਕਰਵਾਏ ਜਾ ਰਹੇ ਹਨ। ਇਨ੍ਹਾਂ ਮੁਕਾਬਲਿਆਂ ਦੇ ਤੀਜੇ ਦਿਨ ਕੁਆਟਰ ਫਾਈਨਲ ਮੈਚਾਂ ਤੋਂ ਬਾਅਦ ਜੇਤੂ ਟੀਮਾਂ ਨੇ ਸੈਮੀਫਾਈਨਲ ਵਿੱਚ ਆਪਣੀ ਜਗ੍ਹਾ ਪੱਕੀ ਕੀਤੀ।

ਇਹ ਰਾਜ ਪੱਧਰੀ ਖੇਡ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਫ਼ਿਰੋਜ਼ਪੁਰ ਸ੍ਰੀਮਤੀ ਮੁਨੀਲਾ ਅਰੋੜਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਨੈਸ਼ਨਲ ਅਵਾਰਡੀ ਡਾ. ਸਤਿੰਦਰ ਸਿੰਘ ਦੀ ਅਗਵਾਈ ਹੇਠ ਸੁਚੱਜੇ ਢੰਗ ਨਾਲ ਕਰਵਾਏ ਜਾ ਰਹੇ ਹਨ।

ਟੂਰਨਾਮੈਂਟ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਮ. ਸਪੋਰਟਸ ਅਕਸ਼ ਕੁਮਾਰ ਅਤੇ ਲੈਕਚਰਾਰ ਦਲਬੀਰ ਸਿੰਘ ਨੇ ਦੱਸਿਆ ਕਿ ਵੱਖ-ਵੱਖ ਜ਼ਿਲ੍ਹਿਆਂ ਦੀਆਂ ਟੀਮਾਂ ਵੱਲੋਂ ਪੂਰੇ ਉਤਸ਼ਾਹ ਨਾਲ ਭਾਗ ਲਿਆ ਜਾ ਰਿਹਾ ਹੈ ਅਤੇ ਹਰ ਮੈਚ ਵਿੱਚ ਖਿਡਾਰਨਾਂ ਵੱਲੋਂ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 23 ਸਤੰਬਰ ਨੂੰ ਹੋਏ ਮੁਕਾਬਲਿਆਂ ਵਿੱਚ ਫ਼ਤਹਿਗੜ੍ਹ ਸਾਹਿਬ ਦੀ ਟੀਮ ਨੂੰ ਪਟਿਆਲਾ ਨੇ ਹਰਾਇਆ, ਜਦਕਿ ਕਪੂਰਥਲਾ ਨੇ ਜਲੰਧਰ ਨੂੰ ਮਾਤ ਦਿੱਤੀ। ਇਸੇ ਤਰ੍ਹਾਂ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਫ਼ਿਰੋਜ਼ਪੁਰ ਨੂੰ ਹਰਾਇਆ ਅਤੇ ਗੁਰਦਾਸਪੁਰ ਨੇ ਸੰਗਰੂਰ ਨੂੰ ਹਰਾ ਕੇ ਅਗਲੇ ਪੜਾਅ ਵਿੱਚ ਆਪਣੀ ਜਗ੍ਹਾ ਬਣਾਈ। ਮੋਗਾ ਦੀ ਟੀਮ ਨੇ ਫਾਜ਼ਿਲਕਾ ਨੂੰ ਹਰਾਇਆ। 24 ਸਤੰਬਰ ਨੂੰ ਹੋਏ ਕੁਆਟਰ ਫਾਈਨਲ ਮੁਕਾਬਲਿਆਂ ਵਿੱਚ ਲੁਧਿਆਣਾ ਨੇ ਫ਼ਰੀਦਕੋਟ ਨੂੰ ਅਤੇ ਕਪੂਰਥਲਾ ਨੇ ਬਠਿੰਡਾ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਪ੍ਰਵੇਸ਼ ਕੀਤਾ।

ਉਹਨਾਂ ਦੱਸਿਆ ਕਿ ਸੈਮੀਫਾਈਨਲ ਮੁਕਾਬਲੇ ਵਿੱਚ ਮੋਹਾਲੀ ਅਤੇ ਲੁਧਿਆਣਾ ਦੀਆਂ ਟੀਮਾਂ ਵਿਚਕਾਰ ਸੈਮੀਫਾਈਨਲ ਮੈਚ ਹੋਇਆ ਅਤੇ ਇਸ ਵਿੱਚ ਮੋਹਾਲੀ ਦੀ ਟੀਮ ਨੇ ਸ਼ਾਨਦਾਰ ਜਿੱਤ ਦਰਜ਼ ਕਰਕੇ ਫਾਈਨਲ ਵਿੱਚ ਆਪਣੀ ਜਗ੍ਹਾ ਬਣਾਈ ਅਤੇ ਮੋਗਾ ਤੇ ਕਪੂਰਥਲਾ ਦੀਆਂ ਟੀਮਾਂ ਵਿਚਕਾਰ ਦੂਜਾ ਮੁਕਾਬਲਾ ਚੱਲ ਰਿਹਾ ਸੀ। ਇਨ੍ਹਾਂ ਰਾਜ ਪੱਧਰੀ ਖੇਡ ਮੁਕਾਬਲਿਆਂ ਦਾ ਫਾਈਨਲ ਮੈਚ 25 ਸਤੰਬਰ ਨੂੰ ਐੱਮ.ਐੱਲ.ਐੱਮ. ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਇਆ ਜਾਵੇਗਾ।

ਉਹਨਾਂ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਅੱਗੇ ਵਧਣ ਲਈ ਲੋੜੀਂਦੇ ਮੌਕੇ ਅਤੇ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਅਜਿਹੇ ਰਾਜ ਪੱਧਰੀ ਮੁਕਾਬਲੇ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਟੀਮ ਭਾਵਨਾ, ਆਤਮ-ਵਿਸ਼ਵਾਸ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

ਇਸ ਮੌਕੇ ਅਬਜ਼ਰਵਰ ਸੰਦੀਪ ਕੁਮਾਰੀ ,ਨੇਹਾ ਖਾਨ, ਸ਼ਰਨਜੀਤ ਕੌਰ ਜਲੰਧਰ, ਰਵਿੰਦਰ ਸਿੰਘ ਬਠਿੰਡਾ,ਨਵਿੰਦਰ ਕੁਮਾਰ, ਜਸਵੀਰ ਕੌਰ, ਸੂਰਜ ਪ੍ਰਕਾਸ਼, ਭੁਪਿੰਦਰ ਸਿੰਘ ਬੀਪੀਈਓ ਜੀਰਾ, ਰਵੀ ਇੰਦਰ ਸਿੰਘ, ਈਸ਼ਵਰ ਸ਼ਰਮਾ, ਸਰਬਜੀਤ ਸਿੰਘ ਭਾਵੜਾ, ਵਰਿੰਦਰਪਾਲ ਸਿੰਘ, ਮਨਦੀਪ ਕੌਰ, ਅਮਨਦੀਪ ਕੌਰ, ਮਨਪ੍ਰੀਤ ਕੌਰ, ਮੋਨਿਕਾ, ਡਿੰਪਲ,ਅਮਨਦੀਪ,  ਅਮਨਦੀਪ ਕੌਰ, ਗੁਰਸਾਹਿਬ ਸਿੰਘ,ਗੁਰਵਿੰਦਰ ਸਿੰਘ ਮਠਾੜੂ,ਗੁਰਚਰਨ ਸਿੰਘ, ਗੁਰਬਚਨ ਸਿੰਘ ਭੁੱਲਰ, ਤਲਵਿੰਦਰ ਸਿੰਘ,ਗੁਰਪ੍ਰੀਤ ਸਿੰਘ, ਪਰਮਜੀਤ ਸਿੰਘ ਪੰਮਾ, ਹਰਵਿੰਦਰ ਸਿੰਘ ਕੈਲਾਸ਼, ਸੁਨੀਲ ਕੁਮਾਰ ਬਾਜੇ ਕੇ, ਸਮਸ਼ੇਰ ਸਿੰਘ, ਸੁਰਿੰਦਰ ਸਿੰਘ, ਜੁਗਦੀਪ ਬਰਾੜ, ਕੁਲਦੀਪ ਰਾਜ, ਸ਼ੇਰ ਸਿੰਘ, ਮੁਕੇਸ਼ ਕੁਮਾਰ, ਸੰਦੀਪ ਕੰਬੋਜ, ਨੀਤਿਨ, ਹਰੀਸ਼ ਕੁਮਾਰ, ਸੁਨੀਲ ਕੁਮਾਰ, ਸਮੇਤ ਸਿੱਖਿਆ ਵਿਭਾਗ ਦੇ ਅਧਿਕਾਰੀ, ਅਧਿਆਪਕ, ਕੋਚ ਅਤੇ ਹੋਰ ਪਤਵੰਤੇ ਹਾਜ਼ਰ ਸਨ।