ਫਰੀਦਕੋਟ ਜਿਲ੍ਹੇ ਵਿੱਚ ਕਣਕ ਦੀ ਖਰੀਦ ਦਾ 95 ਪ੍ਰਤੀਸ਼ਤ ਟੀਚਾ ਹੋਇਆ ਪੂਰਾ-ਡਿਪਟੀ ਕਮਿਸ਼ਨਰ

54

ਫ਼ਰੀਦਕੋਟ 5 ਮਈ, 2025 Aj Di Awaaj

ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਜ਼ਿਲੇ ਦੀਆ ਮੰਡੀਆ ਵਿੱਚ ਕਣਕ ਦੀ ਖਰੀਦ  ਲਿਫਟਿੰਗ ਤੇ ਅਦਾਇਗੀ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਖਰੀਦ ਦਾ 95 ਪ੍ਰਤੀਸ਼ਤ ਟੀਚਾ ਪੂਰਾ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਬੀਤੀ ਸ਼ਾਮ ਤੱਕ 481263 ਮੀਟਰਿਕ ਟਨ ਕਣਕ ਦੀ ਆਮਦ ਹੋਈ ਅਤੇ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 481234 ਮੀਟਰਕ ਟਨ ਕਣਕ ਖਰੀਦੀ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਕਣਕ ਦੀ ਲਿਫਟਿੰਗ ਦੇ ਕੰਮ ਵੀ ਤੇਜੀ ਲਿਆਂਦੀ ਗਈ ਹੈ ਅਤੇ ਕਿਸਾਨਾਂ ਵੱਲੋਂ ਲਿਆਂਦੀ ਫਸਲ ਦੀ ਖਰੀਦ ਬਦਲੇ ਉਨ੍ਹਾਂ ਨੂੰ ਹੁਣ ਤੱਕ ਕਰੀਬ 860.19 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।

ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ. ਗੁਰਜੀਤ ਸਿੰਘ ਨੇ ਦੱਸਿਆ ਕਿ ਕੱਲ ਸ਼ਾਮ ਤੱਕ ਹੋਈ ਖਰੀਦ ਦੇ ਅੰਕੜਿਆਂ ਮੁਤਾਬਕ ਵੱਖ ਵੱਖ ਏਜੰਸੀਆਂ ਜਿੰਨਾਂ ਵਿੱਚ ਪਨਗ੍ਰੇਨ ਨੇ 100079 ਮੀਟ੍ਰਿਕ ਟਨ, ਮਾਰਕਫੈਡ ਨੇ 103785  ਮੀਟ੍ਰਿਕ ਟਨ,  ਪਨਸਪ ਨੇ 98225 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਗੋਦਾਮ ਨਿਗਮ ਨੇ 60449 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਨੇ 118696 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ। ਖਰੀਦੇ ਗਏ ਕਣਕ ਵਿੱਚੋਂ 354012 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ।