ਹੁਸ਼ਿਆਰਪੁਰ 19 Feb 2026 AJ DI Awaaj
Punjab Desk : ਹੁਸ਼ਿਆਰਪੁਰ ਦੇ ਭਾਮ ਇਲਾਕੇ ਵਿੱਚ ਇਕੱਲੀ ਰਹਿੰਦੀ 99 ਸਾਲਾ ਬਜ਼ੁਰਗ ਮਹਿਲਾ ਦਾ ਕ*ਤਲ ਹੋਣ ਦੀ ਸੰਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਮ੍ਰਿ*ਤਕ ਦੀ ਪਹਿਚਾਣ ਜੋਗਿੰਦਰ ਕੌਰ ਪਤਨੀ ਮਲਕੀਤ ਸਿੰਘ ਵਜੋਂ ਹੋਈ ਹੈ।
ਜਾਣਕਾਰੀ ਮੁਤਾਬਕ ਅਣਪਛਾਤੇ ਵਿਅਕਤੀਆਂ ਵੱਲੋਂ ਬਜ਼ੁਰਗ ਦਾ ਕ*ਤਲ ਕਰ ਦਿੱਤਾ ਗਿਆ ਅਤੇ ਉਸਦੀ ਲਾ*ਸ਼ ਘਰ ਅੰਦਰ ਪਈ ਪੇਟੀ ਵਿੱਚੋਂ ਬਰਾਮਦ ਹੋਈ। ਘਟਨਾ ਦਾ ਪਤਾ ਲੱਗਣ ‘ਤੇ ਪਿੰਡ ਵਾਸੀਆਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ।
ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਦੋਸ਼ੀਆਂ ਦੀ ਪਹਿਚਾਣ ਨਹੀਂ ਹੋ ਸਕੀ ਅਤੇ ਪੁਲਿਸ ਮਾਮਲੇ ਦੀ ਗਹਿਰਾਈ ਨਾਲ ਪੜਤਾਲ ਕਰ ਰਹੀ ਹੈ।














