ਬਸੀ ਪਠਾਣਾ ਹਲਕੇ ਦੇ ਪਿੰਡਾਂ ਦੀ ਬਦਲੀ ਜਾਵੇਗੀ ਨੁਹਾਰ-ਵਿਧਾਇਕ ਹੈਪੀ 

54
logo

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਫ਼ਤਹਿਗੜ੍ਹ ਸਾਹਿਬ                                                                             ਪਿੰਡਾਂ ਦੇ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਫੰਡਾਂ ਦੀ ਨਹੀਂ ਆਵੇਗੀ ਘਾਟ                                ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਪਿੰਡ ਹਾਜੀਪੁਰ ਵਿਖੇ ਇੰਟਰਲਾਕ ਟਾਇਲ ਅਤੇ ਨਾਲੀਆਂ ਦੀ ਉਸਾਰੀ ਦਾ ਰੱਖਿਆ ਨੀਂਹ ਪੱਥਰ

ਬਸੀ ਪਠਾਣਾ/24 ਮਾਰਚ 2025 Aj Di Awaaj

ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਤੇ ਸ਼ਹਿਰਾਂ ਦਾ ਸਰਵਪੱਖੀ ਵਿਕਾਸ ਕਰਵਾਉਣ ਲਈ ਵਚਨਬਧ ਹੈ ਅਤੇ ਵਿਕਾਸ ਕੰਮਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਬਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਪਿੰਡ ਹਾਜੀਪੁਰ ਵਿਖੇ ਇੰਟਰਲਾਕ ਟਾਈਲਾਂ ਲਗਾਉਣ ਅਤੇ ਨਵੀਆਂ ਨਾਲੀਆਂ ਬਣਾਉਣ ਦੇ ਕੰਮ ਦਾ ਨੀਹ ਪੱਥਰ ਰੱਖਣ ਮੌਕੇ ਕੀਤਾ।

 ਵਿਧਾਇਕ ਹੈਪੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਵਿਕਾਸ ਪੱਖੀ ਸੋਚ ਕਾਰਨ ਬਸੀ ਪਠਾਣਾ ਹਲਕੇ ਦੇ ਪਿੰਡਾਂ ਦੀ ਨੁਹਾਰ ਬਦਲੀ ਜਾ ਰਹੀ ਹੈ ਅਤੇ ਹਲਕੇ ਦੇ ਪਿੰਡਾਂ ਵਿੱਚ ਵੱਡੀ ਪੱਧਰ ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਹਨਾਂ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਚੱਲ ਰਹੇ ਵਿਕਾਸ ਕਾਰਜਾਂ ਦੀ ਖੁਦ ਨਿਗਰਾਨੀ ਕੀਤੀ ਜਾਵੇ ਤਾਂ ਜੋ ਕੰਮਾਂ ਦੇ ਮਿਆਰ ਵਿੱਚ ਕੋਈ ਘਾਟ ਨਾ ਰਹੇ।

ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਪਿੰਡਾਂ ਦੇ ਲੋਕਾਂ ਨੂੰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ ਤਾਂ ਜੋ ਇਸ ਮੁਹਿੰਮ ਨੂੰ ਜਮੀਨੀ ਪੱਧਰ ਤੇ ਸਫਲ ਬਣਾ ਕੇ ਨਸ਼ਿਆਂ ਦਾ ਮੁਕੰਮਲ ਖਾਤਮਾ ਕੀਤਾ ਜਾ ਸਕੇ। ਉਹਨਾਂ ਦਾ ਇਹ ਵੀ ਕਿਹਾ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਸਬੰਧੀ ਪੁਲਿਸ ਨਾਲ ਸੰਪਰਕ ਕੀਤਾ ਜਾਵੇ ਤਾਂ ਜੋ ਸੂਬੇ ਦੀ ਜਵਾਨੀ ਨੂੰ ਨਸ਼ਿਆਂ ਦੇ ਦਲ ਦਲ ਵਿੱਚ ਧਕੇਲਣ ਵਾਲੇ ਇਹਨਾਂ ਲੋਕਾਂ ਨੂੰ ਇਹਨਾਂ ਦੇ ਅੰਜਾਮ ਤੱਕ ਪਹੁੰਚਾਇਆ ਜਾ ਸਕੇ।

ਇਸ ਮੌਕੇ ਸ੍ਰੀਮਤੀ ਰਣਜੀਤ ਕੌਰ ਸਰਪੰਚ,

 ਸ੍ਰੀ ਅਮਿਤ ਕੁਮਾਰ ਬਲਾਕ ਵਿਕਾਸ ਤੇ ਪੰਚਾਇਤ ਅਫਸਰ, ਡਾਇਰੈਕਟਰ ਲੇਬਰ ਵੈੱਲਫੇਅਰ ਬੋਰਡ ਪੰਜਾਬ ਰਾਜ ਪੂਰੀ, ਡਾਇਰੈਕਟਰ ਮੰਡੀ ਬੋਰਡ ਪੰਜਾਬ ਇੰਦਰਜੀਤ ਸਿੰਘ ,ਚੇਅਰਮੈਨ ਮਾਰਕੀਟ ਕਮੇਟੀ ਮਨਪ੍ਰੀਤ ਸੋਮਲ, ਜਸਵੀਰ ਸਿੰਘ,ਜਸਵਿੰਦਰ ਸਿੰਘ ਪਿੰਕਾ,ਰਾਹੁਲ ਕੁਮਾਰ ਹਰਪ੍ਰੀਤ ਧੀਮਾਨ, ਅੰਮ੍ਰਿਤਪਾਲ ਸਿੰਘ ਬਾਜਵਾ, ਕਸ਼ਮੀਰ ਸਿੰਘ ,ਪਲਵਿੰਦਰ ਸਲ੍ਹ, ਸ. ਸੁਰਜੀਤ ਸਿੰਘ ਪੰਚਾਇਤ ਸਕੱਤਰ ਅਤੇ ਕਰਮਜੀਤ ਸਿੰਘ ਧੂੰਦਾ ਤੋਂ ਇਲਾਵਾ ਪਿੰਡ ਦੇ ਪਤਵੰਤੇ ਹਾਜ਼ਰ ਸਨ।