ਮਾਲੇਰਕੋਟਲਾ ਵਿੱਚ 65 ਸਥਾਨਾਂ ‘ਤੇ 1500 ਨਾਗਰਿਕ ਮੁਫਤ ਯੋਗ ਕਲਾਸਾਂ ਦਾ ਲਾਹਾ ਉਠਾ ਰਹੇ ਹਨ – ਡਿਪਟੀ ਕਮਿਸ਼ਨਰ।

92

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਮਾਲੇਰਕੋਟਲਾ                                                                          ਸੀ.ਐਮ. ਯੋਗਸ਼ਾਲਾ ਸਕੀਮ ਲੋਕਾਂ ਨੂੰ ਨਿਰੋਗ ਜੀਵਨ ਵੱਲ ਪ੍ਰੇਰਿਤ ਕਰ ਰਹੀ                                                      ਉਨ੍ਹਾਂ ਕਿਹਾ ਕਿ ਤਨਾਅ ਅਤੇ ਭੱਜ-ਦੌੜ ਭਰੀ ਜ਼ਿੰਦਗੀ ਵਿੱਚ ਸ਼ਾਰੀਰਿਕ ਅਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜਰੂਰੀ ਹੈ। ਮਲਕੀਤ ਕੌਰ ਨੇ ਦੱਸਿਆ ਕਿ ਇਸ ਪ੍ਰੋਜੈਕਟ ਦਾ ਉਦੇਸ਼ ਪੰਜਾਬੀਆਂ ਨੂੰ ਧਿਆਨ ਅਤੇ ਯੋਗਾ ਰਾਹੀਂ ਸ਼ਾਰੀਰਿਕ, ਮਾਨਸਿਕ ਅਤੇ ਸਮਾਜਿਕ ਤੌਰ ‘ਤੇ ਮਜ਼ਬੂਤ ਬਣਾਉਣਾ ਹੈ, ਨਾਲ ਹੀ ਰੋਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਕਰਨੇ ਹਨ।

ਮਾਲੇਰਕੋਟਲਾ 28 ਮਾਰਚ 2025 Aj Di Awaaj

ਦੌੜ ਭੱਜ, ਵਿਅਸਤ ਜੀਵਨਸ਼ੈਲੀ ਪ੍ਰਦੂਸਿਤ ਵਾਤਾਵਰਨ ਅਤੇ ਤਨਾਅ ਭਰੇ ਮਾਹੌਲ ਵਿੱਚ ਮਨੁੱਖ ਲਈ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਸਰੀਰਕ ਕਸਰਤ ਬਹੁਤ ਜਰੂਰੀ ਹੈ ਅਜਿਹੇ ਸਮੇਂ ਵਿੱਚ ਲੋਕਾਂ ਨੂੰ ਸਰੀਰ ਪ੍ਰਤੀ ਜਾਗਰੂਕ ਕਰਨ ਲਈ ਸੀ.ਐਮ. ਦੀ ਯੋਗਸ਼ਾਲਾ ਬਹੁਤ ਮਹੱਤਵਪੂਰਨ ਯੋਗਦਾਨ ਪਾ ਰਹੀ ਹੈ।

ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 65 ਥਾਵਾਂ ਤੇ ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ ਜਿਸ ਵਿੱਚ ਹੁਣ ਤੱਕ ਕਰੀਬ 1695 ਲੋਕਾਂ ਦੀ ਯੋਗਾ ਵਿੱਚ ਰਜਿਸਟਰੇਸ਼ਨ ਹੋ ਚੁੱਕੀ ਹੈ । ਜਿਸ ਵਿਚੋਂ ਕਰੀਬ 1500 ਲੋਕ ਮੁਫ਼ਤ ਯੋਗ ਕਲਾਸਾ ਦਾ ਫਾਇਦਾ ਲੈ ਰਹੇ ਹਨ । ਉਨ੍ਹਾਂ ਸੀ.ਐਮ. ਦੀ ਯੋਗਸ਼ਾਲਾ ਵਿੱਚ ਵੱਧ ਤੋਂ ਵੱਧ ਲਾਭ ਲੈਣ ਲਈ ਲੋਕਾਂ ਨੂੰ ਅਪੀਲ ਕਰਦਿਆਂ ਦੱਸਿਆ ਕਿ ਲੋਕਾਂ ਨੂੰ ਮੁਫਤ ਯੋਗ ਸਿਖਲਾਈ ਦੇਣ ਦਾ ਇਹ ਪ੍ਰੋਜੈਕਟ ਪੰਜਾਬ ਸਰਕਾਰ ਦਾ ਇੱਕ ਮਹੱਤਵਪੂਰਨ ਉਪਰਾਲਾ ਹੈ। ਉਨ੍ਹਾਂ ਦੱਸਿਆ ਕਿ ਇਸ ਤਹਿਤ ਮਾਲੇਰਕੋਟਲਾ ਜ਼ਿਲ੍ਹੇ ਅੰਦਰ 13 ਯੋਗਾ ਟਰੇਨਰ ਤਾਇਨਾਤ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਸੱਦਾ ਦਿੰਦਿਆ ਕਿਹਾ ਉਹ ਸੀ.ਐਮ. ਦੀ ਯੋਗਸ਼ਾਲਾ ਦਾ ਵੱਧ ਤੋਂ ਵੱਧ ਲਾਭ ਲੈਣ।  ਉਨ੍ਹਾਂ ਦੱਸਿਆ ਕਿ ਯੋਗ ਕਲਾਸਾਂ ਲਈ ਘੱਟ ਤੋਂ ਘੱਟ 25 ਵਿਅਕਤੀਆਂ ਦਾ ਇੱਕ ਯੋਗ ਗਰੁੱਪ ਬਣਾਇਆ ਜਾਂਦਾ ਹੈ। ਇਸ ਗਰੁੱਪ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਯੋਗ ਕਲਾਸ ਚਲਾਉਣ ਲਈ ਸਰਕਾਰ ਵੱਲੋਂ ਪ੍ਰਮਾਣਿਤ ਯੋਗ ਟੀਚਰ ਫਰੀ ਮੁਹੱਈਆ ਕਰਵਾਇਆ ਜਾਂਦਾ ਹੈ।ਚਾਹਵਾਨ