ਪ੍ਰੈਸ ਨੋਟ
ਫਿਰੋਜ਼ਪੁਰ 02 ਅਪ੍ਰੈਲ 2025 ਅੱਜ ਦੀ ਆਵਾਜ਼
ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਦੇ ਮੰਤਵ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਫਿਰੋਜ਼ਪੁਰ ਵੱਲੋਂ ਕਮਾਂਡਿੰਗ ਅਫਸਰ ਭਾਰਤੀ ਹਵਾਈ ਸੈਨਾ ਅੰਬਾਲਾ ਕੈਂਟ ਦੇ ਸਹਿਯੋਗ ਨਾਲ ਇੱਕ ਆਨਲਾਈਨ ਵੈਬੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸਬੰਧੀ ਜ਼ਿਲ੍ਹਾ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ਼੍ਰੀ ਦਿਲਬਾਗ ਸਿੰਘ ਨੇ ਦੱਸਿਆ ਕਿ ਇਸ ਆਨਲਾਈਨ ਵੈਬੀਨਾਰ ਵਿੱਚ ਭਾਰਤੀ ਹਵਾਈ ਸੈਨਾ ਵਿੱਚ ਅਗਨੀਵੀਰਵਾਯੂ ਦੀ ਕੀਤੀ ਜਾ ਰਹੀ ਭਰਤੀ ਸਬੰਧੀ ਪ੍ਰਾਰਥੀਆਂ ਨੂੰ ਜਾਗਰੂਕ ਕੀਤਾ ਗਿਆ। ਇਸ ਵੈਬੀਨਾਰ ਵਿੱਚ ਪ੍ਰਾਰਥੀਆਂ ਨੂੰ ਭਰਤੀ ਸਬੰਧੀ ਦੱਸਿਆ ਗਿਆ ਕਿ ਇਸ ਭਰਤੀ ਵਿੱਚ ਬਾਰਵੀਂ ਪਾਸ ਪ੍ਰਾਰਥੀ ਰਜਿਸਟਰ ਕਰ ਸਕਦੇ ਹਨ ਅਤੇ ਇਸ ਤੋਂ ਇਲਾਵਾ ਉਨ੍ਹਾਂ ਨੂੰ ਅਗਨੀਵੀਰਵਾਯੂ ਵਿੱਚ ਰੋਜ਼ਗਾਰ ਦੇ ਮੌਕੇ ਅਤੇ ਚੁਣੌਤੀਆਂ ਦੇ ਵਿਸ਼ੇ ਉੱਤੇ ਵੀ ਗਾਈਡ ਕੀਤਾ ਗਿਆ ਤਾਂ ਜੋ ਇਸ ਕਿੱਤੇ ਸਬੰਧੀ ਭਰਪੂਰ ਜਾਣਕਾਰੀ ਹਾਸਿਲ ਕਰ ਉਹ ਰੋਜਗਾਰ ਵੱਲ ਵੱਧ ਸਕਣ। ਉਨ੍ਹਾਂ ਕਿਹਾ ਕਿ ਚਾਹਵਾਨ ਪ੍ਰਾਰਥੀ ਜੋ ਅਗਨੀਵੀਰਵਾਯੂ ਸਬੰਧੀ ਵਧੇਰੇ ਜਾਣਕਾਰੀ ਲੈਣਾ ਚਾਹੁੰਦੇ ਹਨ ਉਹ 94654—74122 ਤੇ ਸੰਪਰਕ ਕਰ ਸਕਦੇ ਹਨ ਜਾਂ ਦਫ਼ਤਰ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਫਿਰੋਜਪੁਰ, ਆਈ—ਬਲਾਕ, ਦੂਜੀ ਮੰਜਿਲ, ਡੀHਸੀH ਕੰਪਲੈਕਸ ਫਿਰੋਜਪੁਰ ਵਿਖੇ ਆ ਸਕਦੇ ਹਨ।














