ਸ੍ਰੀ ਅਨੰਦਪੁਰ ਸਾਹਿਬ 05 ਅਪ੍ਰੈਲ 2025 ਅੱਜ ਦੀ ਆਵਾਜ਼
ਸ.ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤੇ ਸ. ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਹਲਕਾ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਦੇ ਯਤਨਾਂ ਸਦਕਾ ਪੰਜਾਬ ਦੀ ਨੌਜਵਾਨ ਪੀੜੀ ਨੂੰ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਬਚਾਉਣ ਲਈ ਜਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਪੰਜਾਬ ਪੁਲਿਸ ਵੱਲੋਂ ਲਗਾਤਰ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਨਸ਼ਿਆਂ ਦੇ ਖਾਤਮੇ ਲਈ ਕਈ ਵੱਡੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੀ ਹਮਾਇਤ ਕਰਦਿਆਂ ਨਸ਼ਿਆਂ ਦੀ ਵਰਤੋਂ,ਨਸ਼ਾ ਵੇਚਣ ਅਤੇ ਖਰੀਦਣ ਦੀ ਪੂਰਨ ਪਾਬੰਦੀ ਹੋਵੇਗੀ।
ਇਹ ਪ੍ਰਗਟਾਵਾ ਹਰਜੀਤ ਸਿੰਘ ਜੀਤਾ ਪ੍ਰਧਾਨ ਨਗਰ ਕੋਂਸਲ ਨੇ ਕੀਤਾ। ਸ੍ਰੀ ਅਨੰਦਪੁਰ ਸਾਹਿਬ ਜੋ ਕਿ ਖਾਲਸੇ ਦੀ ਜਨਮ ਭੂਮੀ ਹੈ ਅਤੇ ਮਾਤਾ ਸ੍ਰੀ ਨੈਣਾ ਦੇਵੀ ਦੇ ਦਰਸ਼ਨਾਂ ਨੂੰ ਲੋਕ ਸ਼ਹਿਰ ਵਿੱਚੋਂ ਲੰਘ ਕੇ ਜਾਂਦੇ ਹਨ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਨੂੰ ਪੰਜਾਬ ਪੁਲਿਸ ਵੱਲੋਂ ਕੀਤੀ ਹੋਈ ਸਖਤੀ ਕਰਕੇ ਖਰੀਦ ਅਤੇ ਨਸ਼ਾ ਵੇਚਣ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਜਨਤਕ ਥਾਵਾਂ ਤੇ ਨਸ਼ਾ ਅਤੇ ਤੰਬਾਕੂ ਨੋਸ਼ੀ ਵਿਰੁੱਧ ਪ੍ਰਚਾਰ ਬੋਰਡ ਲਗਾਏ ਜਾਣਗੇ ਅਤੇ ਰੈਗੂਲਰ ਤੌਰ ਤੇ ਮੁਨਿਆਦੀ ਕੀਤੀ ਜਾਵੇਗੀ।














