ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਲੁਧਿਆਣਾ

3 ਦਸੰਬਰ ਨੂੰ ਵਿਸ਼ਵ ਦਿਵਿਆਂਗ ਦਿਵਸ ਲੁਧਿਆਣਾ ਵਿਖੇ ਮਨਾਇਆ ਜਾਵੇਗਾ :- ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਇੰਦਰਪ੍ਰੀਤ ਕੌਰ ਸਮਾਗਮ ਦੌਰਾਨ ਦਿਵਿਆਂਗਾ ਵੱਲੋਂ ਆਪਣੀ ਕਲਾ ਦਾ ਪਰਦਰਸ਼ਨ ਕਰਕੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਜਾਣਗੇ :- ਇੰਦਰਪ੍ਰੀਤ ਕੌਰ ਸਮੂਹ ਦਿਵਿਆਂਗ ਭੈਣ-ਭਰਾਵਾਂ ਨੂੰ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ

ਲੁਧਿਆਣਾ,
ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਲੁਧਿਆਣਾ ਸ੍ਰੀਮਤੀ ਇੰਦਰਪ੍ਰੀਤ ਕੌਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ, ਚੰਡੀਗੜ੍ਹ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਅਨੁਸਾਰ 3 ਦਸੰਬਰ, 2024, ਦਿਨ ਮੰਗਲਵਾਰ ਨੂੰ ਵਿਸ਼ਵ ਦਿਵਿਆਂਗ ਦਿਵਸ, ਵੋਕੇਸ਼ਨਲ ਰੀਹੇਬਲੀਟੇਸ਼ਨ ਅਤੇ ਟੈਨਿੰਗ ਸੈਂਟਰ, (ਵੀ.ਆਰ.ਟੀ.ਸੀ) ਹੈਬੋਵਾਲ, ਲੁਧਿਆਣਾ ਵਿਖੇ ਜਿਲ੍ਹਾ ਪ੍ਰਸ਼ਾਸਨ, ਲੁਧਿਆਣਾ ਦੀ ਅਗਵਾਈ ਹੇਠ ਮਨਾਇਆ ਜਾ ਰਿਹਾ ਹੈ।

ਸ੍ਰੀਮਤੀ ਇੰਦਰਪ੍ਰੀਤ ਕੌਰ ਨੇ ਕਿਹਾ ਕਿ ਇਸ ਦਿਵਸ ਨੂੰ ਮਾਨਉਣ ਦਾ ਮੁੱਖ ਉਦੇਸ਼ ਦਿਵਿਆਂਗਤਾ ਦੇ ਮੁੱਦਿਆਂ ਦੀ ਸਮਝ ਨੂੰ ਉਤਸ਼ਾਹਿਤ ਕਰਨਾ ਅਤੇ ਦਿਵਿਆਂਗ ਵਿਅਕਤੀਆਂ ਦੇ ਸਨਮਾਨ, ਅਧਿਕਾਰਾਂ ਅਤੇ ਤੰਦਰੁਸਤੀ ਲਈ ਸਮਰਥਨ ਜੁਟਾਉਣਾ ਹੈ ਕਿਉਂਕਿ ਜਿਲ੍ਹੇ ਦੇ ਦਿਵਿਆਂਗ ਸਮਾਜ ਦਾ ਮਹੱਤਵਪੂਰਨ ਅੰਗ ਹਨ ਅਤੇ ਇਹਨਾਂ ਨੂੰ ਸਮਾਜ ਵਿੱਚ ਬਰਾਬਰੀ ਦੇ ਅਧਿਕਾਰ ਦੇਣਾ ਵਿਭਾਗ, ਜਿਲ੍ਹਾ ਪ੍ਰਸਾਸ਼ਨ ਅਤੇ ਸਰਕਾਰ ਦਾ ਮੁੱਖ ਮੰਤਵ ਹੈ। ਇਸ ਸਮਾਗਮ ਵਿੱਚ ਜਿਲ੍ਹੇ ਭਰ ਤੋਂ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਅਤੇ ਦਿਵਿਆਂਗਾਂ ਦੀ ਭਲਾਈ ਲਈ ਕੰਮ ਕਰ ਰਹੀਆਂ ਸੰਸਥਾਵਾਂ ਵੱਲੋਂ ਵੀ ਸ਼ਮੂਲੀਅਤ ਕੀਤੀ ਜਾਵੇਗੀ ਅਤੇ ਵੱਖ ਵੱਖ ਖੇਤਰਾਂ ਵਿੱਚ ਮੁਕਾਮ ਹਾਸਲ ਕਰਨ ਵਾਲੇ ਦਿਵਿਆਂਗ ਵਿਆਕਤੀਆਂ ਨੂੰ ਜਿਲ੍ਹਾ ਪ੍ਰਸਾਸ਼ਨ ਅਤੇ ਸਮਾਜਿਕ ਸੁਰਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸਨਮਾਨਿਤ ਵੀ ਕੀਤਾ ਜਾਵੇਗਾ। ਸਮਾਗਮ ਦੌਰਾਨ ਦਿਵਿਆਂਗਾ ਵੱਲੋਂ ਆਪਣੀ ਕਲਾ ਦਾ ਪਰਦਰਸ਼ਨ ਕਰਦੇ ਹੋਏ ਸਭਿਆਚਾਰਕ ਪ੍ਰੋਗਰਾਮ ਪੇਸ਼ ਵੀ ਕੀਤੇ ਜਾਣਗੇ। ਇਸ ਲਈ ਸਮੂਹ ਦਿਵਿਆਂਗ ਭੈਣ-ਭਰਾਵਾਂ ਨੂੰ ਉਕਤ ਸਮਾਗਮ ਵਿੱਚ 03 ਦਸੰਬਰ,2024 ਦਿਨ ਮੰਗਲਵਾਰ ਸਵੇਰੇ 10 ਵਜੇ ਸ਼ਾਮਿਲ ਹੋਣ ਦਾ ਖੁੱਲਾ ਸੱਦਾ ਦਿੱਤਾ ਜਾਂਦਾ ਹੈ।