ਯੁੱਧ ਨਸ਼ਿਆ ਵਿਰੁੱਧ ਮੁਹਿੰਮ ਦਾ ਅਸਰ, ਸ੍ਰੀ ਅਨੰਦਪੁਰ ਸਾਹਿਬ ਵਿੱਚ ਨਗਰ ਕੋਂਸਲ ਦਾ ਚੱਲਿਆ ਪੀਲਾ ਪੰਜਾ

28

ਸ੍ਰੀ ਅਨੰਦਪੁਰ ਸਾਹਿਬ 05 ਮਈ 2025 Aj Di Awaaj

ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਗੁਰੂਆਂ ਪੀਰਾਂ ਦੀ ਧਰਤੀ ਪੰਜਾਬ ਨੂੰ ਖੁਸ਼ਹਾਲ ਅਤੇ ਨਸ਼ਾ ਰਹਿਤ ਬਣਾਉਣ ਲਈ ਵਿੱਢੀ ਮੁਹਿੰਮ ਦੀ ਰਾਜ ਦੇ ਲੋਕਾਂ ਵੱਲੋਂ ਖੂਬ ਸ਼ਲਾਘਾ ਕੀਤੀ ਜਾ ਰਹੀ ਹੈ। ਪੰਜਾਬ ਦੀ ਧਰਤੀ ਜੁਝਾਰੂ ਲੋਕਾਂ ਦੀ ਧਰਤੀ ਹੈ ਅਤੇ ਪੰਜਾਬੀ ਨਸ਼ਿਆ ਖਿਲਾਫ਼ ਸ਼ੁਰੂ ਕੀਤੀ ਜੰਗ ਵਿੱਚ ਲੋਕ ਸਰਕਾਰ ਦਾ ਡੱਟ ਕੇ ਸਾਥ ਦੇ ਰਹੇ ਹਨ। ਪੰਜਾਬ ਅੰਦਰ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀ ਜਾਵੇਗਾ, ਇਸ ਦੇ ਲਈ ਸਰਕਾਰ ਸਿਰਤੋੜ ਯਤਨ ਕਰ ਰਹੀ ਹੈ।

      ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਰਜੀਤ ਸਿੰਘ ਜੀਤਾ ਪ੍ਰਧਾਨ ਨਗਰ ਕੋਂਸਲ ਨੇ ਕੀਤਾ।ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਦੀ ਗੱਲ ਹੌਵੇ, ਭਾਵੇਂ ਪੰਜਾਬ ਦੇ ਪਾਣੀਆਂ ਦੀ ਜਾਂ ਰਾਜ ਦੇ ਲੋਕਾਂ ਦੀ ਭਲਾਈ ਅਤੇ ਵਿਕਾਸ ਕੰਮਾਂ ਦੀ ਸਰਕਾਰ ਹਰ ਪੱਖ ਤੋਂ ਪੰਜਾਬੀਆ ਦੇ ਮੋਢੇ ਨਾਲ ਮੋਢੇ ਲਾ ਕੇ ਖੜੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਲੋਕਾਂ ਦੇ ਭਲੇ ਲਈ ਮਿਸਾਲੀ ਕੰਮ ਕੀਤਾ ਹੈ।

        ਉਨ੍ਹਾਂ ਨੇ ਪਿੰਡਾਂ ਤੇ ਸ਼ਹਿਰੀ ਪੱਧਰ ਤੇ ਬਣੀਆਂ ਡਿਫੈਂਸ ਕਮੇਟੀਆਂ ਨੂੰ ਨਸ਼ਿਆਂ ਖਿਲਾਫ ਇਸ ਯੁੱਧ ਵਿੱਚ ਮੋਹਰੀ ਭੂਮਿਕਾ ਨਿਭਾਉਣ ਲਈ ਕਿਹਾ। ਉਹਨਾਂ ਨੇ ਕਿਹਾ ਕਿ ਤੁਹਾਡੇ ਸਭ ਦੇ ਬੁਲੰਦ ਹੋਂਸਲਿਆ ਸਦਕਾ ਇਸ ਜੰਗ ਤੇ ਫਤਿਹ ਹਾਸਿਲ ਹੋਵੇਗੀ ਅਤੇ ਪੰਜਾਬ ਅੰਦਰ ਨਸ਼ਿਆ ਦਾ ਧੰਦਾ ਕਰਨ ਵਾਲਿਆ ਲਈ ਕੋਈ ਥਾਂ ਨਹੀ।

     ਅੱਜ ਨਗਰ ਕੋਂਸਲ ਦੀ ਟੀਮ ਕਾਰਜ ਸਾਧਕ ਅਫਸਰ ਗੁਰਦੀਪ ਸਿੰਘ ਦੀ ਅਗਵਾਈ ਵਿੱਚ ਐਸ.ਐਚ.ਓ ਦਾਨਿਸ਼ਵੀਰ ਸਿੰਘ ਦੇ ਨਾਲ ਵਾਰਡ ਨੰ:12 ਲੋਧੀਪੁਰ ਤੇ ਚਰਨ ਗੰਗਾ ਪੁੱਲ ਦੇ ਪਾਰ ਨਜਾਇਜ਼ ਤੌਰ ਤੇ ਬਣਾਇਆ ਝੁੰਗੀਆਂ ਤੇ ਪਹੁੰਚੇ ਜਿੱਥੇ ਅਕਸਰ ਨਸ਼ਾ ਵੇਚਣ ਦੀਆਂ ਸ਼ਿਕਾਇਤਾ ਮਿਲਦੀਆਂ ਸਨ। ਨਗਰ ਕੋਂਸਲ ਦੀ ਟੀਮ ਦੀ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਇਨ੍ਹਾਂ ਨਜਾਇਜ਼ ਤੌਰ ਤੇ ਬਣਾਇਆ ਝੁੰਗੀਆਂ ਨੂੰ ਇੱਥੋ ਹਟਾਂ ਦਿੱਤਾ ਅਤੇ ਨਸ਼ਾ ਵੇਚਣ ਵਾਲੇ ਗੈਰ ਸਮਾਜੀ ਅਨਸਰਾਂ ਨੂੰ ਬਾਰਨਿੰਗ ਦਿੱਤੀ ਕਿ ਹੁਣ ਪੰਜਾਬ ਵਿਚ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਚੱਲ ਰਹੀ ਹੈ,ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀ ਜਾਵੇਗਾ।

        ਇਸ ਮੌਕੇ ਰੇਹੜੀ ਫੜੀ ਯੂਨੀਅਨ ਦੇ ਪ੍ਰਧਾਨ ਸੁਨੀਲ ਅੱਡਵਾਲ ,ਬਾਬਾ ਜਰਨੈਲ ਸਿੰਘ, ਪ੍ਰਧਾਨ ਟੈਕਸੀ ਯੂਨੀਅਨ ਨਛੱਤਰ ਸਿੰਘ ਰੰਧਾਵਾ, ਮਦਨ ਲਾਲ ਇੰਸਪੈਕਟਰ ਸੈਨੇਟਰੀ, ਇੰਦਰਜੀਤ ਸਿੰਘ, ਮਾਸਟਰ ਬੰਤ ਸਿੰਘ ਆਦਿ ਹਾਜ਼ਰ ਸਨ।