ਸ੍ਰੀ ਮੁਕਤਸਰ ਸਾਹਿਬ, 06 ਮਈ 2025 Aj Di AWaaj
ਜ਼ਿਲ੍ਹਾ ਮੰਡੀ ਅਫ਼ਸਰ ਸ਼੍ਰੀ ਅਜੇਪਾਲ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਕਣਕ ਦੀ ਆਮਦ ਆਖਰੀ ਪੜਾਅ ‘ਤੇ ਪਹੁੰਚ ਚੁੱਕੀ ਹੈ। ਜ਼ਿਲ੍ਹੇ ਭਰ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿੱਚ ਕਣਕ ਦੀ ਖ੍ਰੀਦ, ਚੁਕਾਈ ਆਦਿ ਤਸੱਲੀਬਖ਼ਸ਼ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ ਚੱਲ ਰਹੀ ਕਣਕ ਦੀ ਖ੍ਰੀਦ ਦੇ ਮੱਦੇਨਜ਼ਰ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੇ ਕੋਈ ਸਮੱਸਿਆਂ ਨਹੀ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ 120 ਅਨਾਜ ਮੰਡੀਆਂ ਤੇ ਖਰੀਦ ਕੇਂਦਰਾਂ ਵਿੱਚ 05 ਮਈ 2025 ਤੱਕ ਕੁੱਲ 796064 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਜਿਨ੍ਹਾਂ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 787602 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।ਉਨ੍ਹਾਂ ਅੱਗੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਵਿਖੇ 35 ਮੰਡੀਆਂ ਤੇ ਖਰੀਦ ਕੇਂਦਰਾਂ ਵਿੱਚ 275228 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਅਤੇ 272912 ਮੀਟ੍ਰਿਕ ਟਨ ਕਣਕ ਦੀ ਵੱਖ-ਵੱਖ ਏਜੰਸੀਆਂ ਵਲੋਂ ਖਰੀਦ ਕੀਤੀ ਗਈ। ਇਸੇ ਤਰਾਂ ਮਲੋਟ ਵਿਖੇ 49 ਮੰਡੀਆਂ ਵਿੱਚ 315733 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਅਤੇ 310884 ਮੀਟ੍ਰਿਕ ਟਨ ਕਣਕ ਦੀ ਏਜੰਸੀਆਂ ਵਲੋਂ ਖਰੀਦ ਕੀਤੀ ਗਈ। ਗਿੱਦੜਬਾਹਾ ਵਿਖੇ 22 ਮੰਡੀਆਂ ਵਿੱਚ 130604 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਅਤੇ 129492 ਮੀਟ੍ਰਿਕ ਟਨ ਕਣਕ ਦੀ ਖਰੀਦ ਏਜੰਸੀਆਂ ਵਲੋਂ ਖਰੀਦ ਕੀਤੀ ਗਈ। ਇਸ ਤੋਂ ਇਲਾਵਾ ਬਰੀਵਾਲਾ ਵਿਖੇ 14 ਮੰਡੀਆਂ ਵਿੱਚ 74499 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਅਤੇ 74314 ਮੀਟ੍ਰਿਕ ਟਨ ਕਣਕ ਦੀ ਵੱਖ-ਵੱਖ ਏਜੰਸੀਆਂ ਵੱਲੋਂ ਖਰੀਦ ਕੀਤੀ ਗਈ।ਵੱਖ-ਵੱਖ ਏਜੰਸੀਆਂ ਦੁਆਰਾ ਕਣਕ ਦੀ ਕੀਤੀ ਗਈ ਖਰੀਦ ਬਾਰੇ ਅੱਗੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪਨਗ੍ਰੇਨ ਵੱਲੋ 201272 ਮੀਟ੍ਰਿਕ ਟਨ, ਮਾਰਕਫ਼ੈਡ 230031, ਪਨਸਪ 178399, ਵੇਅਰ ਹਾਊਸ 171569 ਤੇ ਪ੍ਰਾਈਵੇਟ ਵਪਾਰੀਆਂ ਵਲੋਂ 6331 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ।














