ਚੇਅਰਮੈਨ ਢਿੱਲਵਾਂ ਨੇ ਸਕੂਲ ਦੀ ਨਵੀਂ ਇਮਾਰਤ ਦਾ ਰੱਖਿਆ ਨੀਂਹ ਪੱਥਰ

24

ਕੋਟਕਪੂਰਾ 7 ਮਈ 2025 Aj DI Awaaj

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਚਲਾਈ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਜਿੱਥੇ ਜਿਲ੍ਹੇ ਦੇ ਵੱਖ ਵੱਖ ਸਕੂਲਾਂ ਦੇ ਬੁਨਿਆਦੀ ਵਿਕਾਸ ਕਰਕੇ ਲਗਾਤਾਰ ਉਦਘਾਟਨ ਕੀਤੇ ਜਾ ਰਹੇ ਹਨ, ਉੱਥੇ ਹੀ ਸਕੂਲ ਆਫ ਹੈਪੀਨੈਸ ਤਹਿਤ ਸਕੂਲਾਂ ਵਿੱਚ ਨਵੀਆਂ ਇਮਾਰਤਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਢਿੱਲਵਾਂ ਵਿਖੇ ਨਵੀਂ ਇਮਾਰਤ ਦਾ ਕੰਮ ਸ਼ੁਰੂ ਕਰਵਾਉਣ ਮੌਕੇ ਕੀਤਾ।

ਇਸ ਮੌਕੇ ਚੇਅਰਮੈਨ ਸ. ਸੁਖਜੀਤ ਸਿੰਘ ਢਿੱਲਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਟੀਚਾ ਹੀ ਬੱਚਿਆਂ ਨੂੰ ਉਚੇਰੀ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਦਾ ਭਵਿੱਖ ਰੋਸ਼ਨ ਕਰਨਾ ਹੈ। ਜਿਸ ਤਹਿਤ ਟੀਚਾ ਪੂਰਾ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਢਿੱਲਵਾਂ ਵਿਖੇ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਜਿਸ ਤੇ ਲਗਭਗ 40 ਲੱਖ ਰੁਪਏ ਦਾ ਖਰਚ ਆਵੇਗਾ। ਉਨ੍ਹਾਂ ਕਿਹਾ ਕਿ ਜਲਦ ਹੀ ਇਮਾਰਤ ਦੇ ਨਿਰਮਾਣ ਦਾ ਕੰਮ ਪੂਰਾ ਹੋਣ ਉਪਰੰਤ ਇਨ੍ਹਾਂ ਨੂੰ ਲੋਕ ਅਰਪਣ ਕੀਤਾ ਜਾਵੇਗਾ।

ਇਸ ਮੌਕੇ ਸਰਪੰਚ ਰਾਜਵਿੰਦਰ ਸਿੰਘ, ਸਰਪੰਚ ਯੋਧਬੀਰ ਸਿੰਘ, ਪੰਚਾਇਤ ਸਕੱਤਰ ਰਾਕੇਸ਼ ਕੁਮਾਰ, ਪੰਚਾਇਤ ਮੈਂਬਰ ਦੀਪਾ ਢਿੱਲੋਂ , ਮਹਾਂਵੀਰ ਢਿੱਲੋ , ਗੁਰਪ੍ਰੀਤ ਗਿੱਲ ਅਤੇ ਗੁਰਮੀਤ ਗੀਤਾ ਤੋਂ ਇਲਾਵਾ ਸਕੂਲ ਦਾ ਸਟਾਫ ਅਤੇ ਪਿੰਡ ਵਾਸੀ ਹਾਜ਼ਰ ਸਨ