ਕੇਂਦਰੀ ਜਾਂਚ ਸੇਵਾਵਾਂ ਵੱਲੋਂ ਸਕਿਊਰਟੀ ਗਾਰਡ ਭਰਤੀ ਲਈ 9 ਮਈ ਨੂੰ ਪਲੇਸਮੈਂਟ ਕੈਂਪ

47
logo

ਮਾਨਸਾ, 07 ਮਈ 2025 AJ DI Awaaj

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ/ਮਾਡਲ ਕੈਰੀਅਰ ਸੈਂਟਰ ਮਾਨਸਾ ਵਿਖੇ ਕੇਂਦਰੀ ਜਾਂਚ ਤੇ ਸੁਰੱਖਿਆ ਸੇਵਾਵਾਂ ਲਿਮਟਡ ਵੱਲੋਂ 09 ਮਈ 2025 ਨੂੰ ਸਕਿਊਰਟੀ ਗਾਰਡਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦਿਆਂ ਪਲੇਸਮੈਂਟ ਅਫ਼ਸਰ ਗੌਰਵ ਗੋਇਲ ਨੇ ਦੱਸਿਆ ਕਿ ਇਸ ਕੈਂਪ ਵਿਚ ਘੱਟੋ ਘੱਟ ਯੋਗਤਾ 10 ਵੀਂ ਪਾਸ ਮੁੰਡੇ ਤੇ ਕੁੜੀਆਂ ਭਾਗ ਲੈ ਸਕਦੇ ਹਨ ਜਿੰਨ੍ਹਾਂ ਦੀ ਉਮਰ ਸੀਮਾਂ 20 ਤੋਂ 25 ਸਾਲ, ਕੱਦ ਮੁੰਡਿਆਂ ਲਈ 05 ਫੁੱਟ 06 ਇੰਚ ਅਤੇ ਕੁੜੀਆਂ ਲਈ 05 ਫੁੱਟ 02 ਇੰਚ ਹੋਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਚਾਹਵਾਨ ਪ੍ਰਾਰਥੀ ਆਪਣੀ ਵਿੱਦਿਅਕ ਯੋਗਤਾ ਦੇ ਸਰਟੀਫਿਕੇਟਾਂ ਦੀਆਂ ਕਾਪੀਆਂ ਅਤੇ ਯੋਗਤਾ ਦਾ ਵੇਰਵਾ (ਰਜ਼ਿਊਮ) ਲੈ ਕੇ ਕੈਂਪ ਵਾਲੇ ਦਿਨ ਸਵੇਰੇ 10:30 ਵਜੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ ਪਹਿਲੀ ਮੰਜ਼ਿਲ ’ਤੇ) ਪਹੁੰਚ ਸਕਦੇ ਹਨ। ਚੁਣੇ ਗਏ ਪ੍ਰਾਰਥੀਆਂ ਨੂੰ ਤਨਖ਼ਾਹ 24647 ਰੁਪਏ ਮਿਲਣਯੋਗ ਹੋਵੇਗੀ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 98711-93130, 94641-78030 ’ਤੇ ਸੰਪਰਕ ਕੀਤਾ ਜਾ ਸਕਦਾ ਹੈ।