ਫ਼ਿਰੋਜ਼ਪੁਰ ,19 ਮਈ 2025 Aj DiAwaaj
ਸਿਵਲ ਸਰਜਨ ਫਿਰੋਜ਼ਪੁਰ ਡਾ. ਰਾਜਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਫਿਰੋਜ਼ਪੁਰ ਦੇ ਨਵੇਂ ਚੁਣੇ ਸਰਪੰਚਾਂ /ਪੰਚਾਂ ਨੂੰ ਸਿਹਤ ਸੰਭਾਲ ਸੰਬਧੀ ਜਾਗਰੂਕ ਕਰਨ ਲਈ ਬਲਾਕ ਪੰਚਾਇਤ ਡਿਵੈਲਪਮੈਂਟ ਦਫ਼ਤਰ ਵਿੱਖੇ ਵਿਸ਼ਵ ਹਾਈਪਰਟੈਂਸ਼ਨ ਦਿਵਸ, ਜਿਸ ਨੂੰ ਆਮ ਤੌਰ ‘ਤੇ ਹਾਈ ਬਲੱਡ ਪ੍ਰੈਸ਼ਰ ਵੀ ਕਿਹਾ ਜਾਂਦਾ ਹੈ, ਸੰਬਧੀ ਜਾਗਰੂਕਤਾ ਕੈਂਪ ਲਗਾਇਆ ਗਿਆ।
ਇਸ ਮੌਕੇ ਜਾਣਕਾਰੀ ਦਿੰਦਿਆ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਨੇ ਕਿਹਾ ਕਿ ਹਾਈਪਰਟੈਨਸ਼ਨ ਕਈ ਤਰ੍ਹਾਂ ਦੀਆਂ ਸਿਹਤ ਸਮੱਸਿਆਵਾਂ ਦਾ ਮੁੱਖ ਕਾਰਨ ਹੈ ਜਿਵੇਂ ਕਿ ਸਟ੍ਰੋਕ, ਦਿਲ ਦੇ ਦੋਰੇ ਅਤੇ ਗੁਰਦੇ ਦੀ ਬਿਮਾਰੀ, ਅਤੇ ਇਹ ਡਿਮੇਨਸ਼ੀਆ (ਦਿਮਾਗੀ ਕਮਜੋਰੀ) ਵਿੱਚ ਵੀ ਪ੍ਰਭਾਵਿਤ ਕਰ ਸਕਦੀ ਹੈ। ਬਹੁਤ ਸਾਰੇ ਲੋਕ ਜੋ ਹਾਈਪਰਟੈਨਸ਼ਨ ਤੋਂ ਪੀੜਤ ਹੁੰਦੇ ਹਨ, ਉਹਨਾਂ ਨੂੰ ਇਹ ਪਤਾ ਨਹੀਂ ਹੁੰਦਾ ਕਿ ਉਹ ਇਸ ਬੀਮਾਰੀ ਨਾਲ ਗ੍ਰਸਤ ਹਨ। ਕਿਉਂਕਿ ਇਸਦਾ ਕੋਈ ਵੀ ਲੱਛਣ ਨਹੀਂ ਹੋ ਸਕਦਾ, ਅਕਸਰ ਲੋਕਾਂ ਨੂੰ ਦਿਲ ਦਾ ਦੌਰਾ ਪੈਣ ਜਾਂ ਦੌਰਾ ਪੈਣ ਤੋਂ ਬਾਅਦ ਹੀ ਪਤਾ ਲੱਗਦਾ ਹੈ। ਵਿਸ਼ਵ ਹਾਈਪਰਟੈਨਸ਼ਨ ਦਿਵਸ ਮਨਾਉਣ ਦਾ ਮੁੱਖ ਉਦੇਸ਼ ਲੋਕਾਂ ਵਿੱਚ ਹਾਈਪਰਟੈਨਸ਼ਨ ਬਾਰੇ ਜਾਗਰੂਕਤਾ ਵਧਾਉਣਾ ਹੈ, ਜਿਸ ਨੂੰ ਆਮ ਤੌਰ ‘ਤੇ ਹਾਈ ਬਲੱਡ ਪ੍ਰੈਸ਼ਰ ਵੀ ਕਿਹਾ ਜਾਂਦਾ ਹੈ।
ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ ਨੇ ਦੱਸਿਆ ਕਿ ਵਿਸ਼ਵ ਦੀ ਆਬਾਦੀ ਦਾ 30 ਪ੍ਰਤੀਸ਼ਤ ਤੋਂ ਵੱਧ, ਭਾਵ ਵਿਸ਼ਵ ਦੀ 1 ਅਰਬ ਤੋਂ ਵੱਧ ਆਬਾਦੀ ਹਾਈਪਰਟੈਨਸ਼ਨ ਤੋਂ ਪ੍ਰਭਾਵਿਤ ਹੈ। ਹਾਈਪਰਟੈਨਸ਼ਨ ਭਾਰਤ ਵਿੱਚ ਇੱਕ ਵਧ ਰਹੀ ਸਮੱਸਿਆ ਹੈ ਅਤੇ ਸਿਹਤ ਪ੍ਰਣਾਲੀ ‘ਤੇ ਮਹੱਤਵਪੂਰਨ ਬੋਝ ਦਾ ਕਾਰਨ ਬਣਦੀ ਜਾ ਰਹੀ ਹੈ। ਬਲੱਡ ਪ੍ਰੈਸ਼ਰ ਆਮ ਆਬਾਦੀ ਲਈ 140/90 ਤੋਂ ਘੱਟ ਹੋਣਾ ਚਾਹੀਦਾ ਹੈ ਅਤੇ ਹਾਈਪਰਟੈਂਸਿਵ ਆਬਾਦੀ ਲਈ ਬਿਨਾਂ ਕਿਸੇ ਹੋਰ ਪੇਚੀਦਗੀਆਂ ਦੇ, ਅਤੇ ਸ਼ੂਗਰ ਰੋਗ ਜਾਂ ਗੰਭੀਰ ਗੁਰਦੇ ਦੀ ਬਿਮਾਰੀ ਵਾਲੇ ਲੋਕਾਂ ਲਈ 130/80 ਤੋਂ ਘੱਟ ਹੋਣਾ ਚਾਹੀਦਾ ਹੈ। ਦਵਾਈਆਂ ਦੀ ਵਰਤੋਂ ਅਤੇ ਜੀਵਨਸ਼ੈਲੀ ਵਿੱਚ ਤਬਦੀਲੀਆਂ ਕਰਨ ਨਾਲ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਵਿੱਚ ਰੱਖਿਆ ਜਾ ਸਕਦਾ ਹੈ। ਜੀਵਨਸ਼ੈਲੀ ਵਿੱਚ ਮਹੱਤਵਪੂਰਨ ਤਬਦੀਲੀਆਂ, ਜਿਵੇਂ ਕਿ ਚੰਗੀ-ਸੰਤੁਲਿਤ ਖੁਰਾਕ , ਲੂਣ ਦੀ ਮਾਤਰਾ ਘੱਟ, ਸ਼ਰਾਬ ਦੀ ਵਰਤੋ ਨਾ ਕਰਨਾ, ਨਿਯਮਤ ਸਰੀਰਕ ਗਤੀਵਿਧੀ ਕਰਨਾ, ਤਣਾਅ ਦਾ ਪ੍ਰਬੰਧਨ ਕਰਨਾ, ਸਹੀ ਸ਼ਰੀਰਕ ਭਾਰ ਬਣਾ ਕੇ ਰੱਖਣਾ, ਸਿਗਰਟਨੋਸ਼ੀ ਨਾ ਕਰਨਾ, ਆਪਣੀਆਂ ਦਵਾਈਆਂ ਸਹੀ ਸਮੇ ਅਤੇ ਸਹੀ ਢੰਗ ਨਾਲ ਲ਼ੈਣਾ ਅਤੇ ਆਪਣੇ ਡਾਕਟਰ ਦੀ ਸਲਾਹ ਅਨੁਸਾਰ ਚੱਲਣਾ ਆਦਿ ਨਾਲ ਕਾਫੀ ਹੱਦ ਤੱਕ ਬਲੱਡ ਪ੍ਰੈਸਰ ਨੂੰ ਕਾਬੂ ਵਿੱਚ ਰੱਖਿਆ ਜਾ ਸਕਦਾ ਹੈ।
ਇਸ ਮੌਕੇ ਸਟੇਟ ਇੰਸਟੀਚਿਊਟ ਆਫ ਰੂਰਲ ਡਿਵੈਲਪਮੈਂਟ ਦੇ ਟ੍ਰੇਨਰ ਰੁਪਿੰਦਰ ਸਰਾਂ ਅਤੇ ਮਨਪ੍ਰੀਤ ਕੌਰ ਵੀ ਮੋਜੂਦ ਸਨ।
