ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਿੱਕਰ ਖੇੜਾ ਵਿਖੇ ਪਹੁੰਚੀ ਨਸ਼ਾ ਮੁਕਤੀ ਯਾਤਰਾ

51

ਫਾਜਿਲਕਾ 20 ਮਈ 2025 Aj Di Awaaj
ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਕੱਢੀ ਜਾ ਰਹੀ ਨਸ਼ਾ ਮੁਕਤੀ ਯਾਤਰਾ ਅੱਜ ਪਿੰਡ ਕਿੱਕਰ ਖੇੜਾ ਵਿਖੇ ਪਹੁੰਚੀ। ਇੱਥੇ ਬੱਲੂਆਣਾ ਦੇ ਵਿਧਾਇਕ ਸ਼੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਇਹ ਯਾਤਰਾ ਇੱਕ ਲੋਕ ਲਹਿਰ ਬਣ ਗਈ ਹੈ। ਉਨਾਂ ਨੇ ਕਿਹਾ ਕਿ ਇਸ ਸਮਾਜਿਕ ਕਾਰਜ ਵਿੱਚ ਸਾਰੇ ਲੋਕ ਸਹਿਯੋਗ ਕਰ ਰਹੇ ਹਨ।
ਵਿਧਾਇਕ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਪਿੰਡ ਵਿੱਚ ਕੋਈ ਨਸ਼ੇ ਵੇਚਦਾ ਹੈ ਤਾਂ ਉਸਦੀ ਸੂਚਨਾ ਦਿੱਤੀ ਜਾਵੇ। ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖਦੇ ਹੋਏ ਦੋਸ਼ੀ ਖਿਲਾਫ ਕਾਰਵਾਈ ਕੀਤੀ ਜਾਵੇਗੀ। ਇਸੇ ਤਰਾਂ ਨਸ਼ੇ ਕਰਨ ਵਾਲਾ ਹੋਰਨਾਂ ਬਿਮਾਰੀਆਂ ਵਾਂਗ ਬਿਮਾਰੀ ਤੋਂ ਪੀੜਿਤ ਵਿਅਕਤੀ ਵਾਂਗ ਹੁੰਦਾ ਹੈ ਅਤੇ ਉਸਦਾ ਇਲਾਜ ਸੰਭਵ ਹੈ। ਪੰਜਾਬ ਸਰਕਾਰ ਨਸ਼ੇ ਤੋਂ ਪੀੜਤ ਲੋਕਾਂ ਦਾ ਮੁਫਤ ਇਲਾਜ ਕਰਵਾ ਰਹੀ ਹੈ। ਜੇਕਰ ਕੋਈ ਨਸ਼ਾ ਪੀੜਿਤ ਹੈ ਅਤੇ ਇਲਾਜ ਕਰਵਾਉਣਾ ਚਾਹੁੰਦਾ ਹੈ ਤਾਂ ਉਹ ਅਬੋਹਰ ਦੇ ਸਿਵਲ ਹਸਪਤਾਲ ਵਿੱਚ ਬਣੇ ਨਸ਼ਾ ਮੁਕਤੀ ਕੇਂਦਰ ਵਿੱਚ ਜਾ ਕੇ ਆਪਣਾ ਇਲਾਜ ਕਰਵਾ ਸਕਦਾ ਹੈ। ਇਲਾਜ ਕਰਵਾਉਣ ਵਾਲੇ ਦੀ ਪਹਿਚਾਣ ਵੀ ਗੁਪਤ ਰੱਖੀ ਜਾਂਦੀ ਹੈ।
ਇਸ ਮੌਕੇ ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਸ਼ੇ ਦੀ ਸਮਾਪਤੀ ਲਈ ਕੋਈ ਉਪਰਾਲਾ ਨਹੀਂ ਕੀਤਾ ਅਤੇ ਉਨਾਂ ਸਰਕਾਰਾਂ ਸਮੇਂ ਨਸ਼ਾ ਤਸਕਰਾਂ ਨੂੰ ਸਰਪਰਸਤੀ ਮਿਲਦੀ ਰਹੀ ਹੈ ਪਰ ਹੁਣ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ ਵਿੱਡੀ ਗਈ ਹੈ ਅਤੇ ਇਸ ਦੇ ਸਾਰਥਕ ਨਤੀਜੇ ਵੀ ਨਿਕਲਣ ਲੱਗੇ ਹਨ।
ਇਸ ਮੌਕੇ ਬਲਾਕ ਵਿਕਾਸ ਅਤੇ ਪੰਚਾਇਤੀ ਅਫਸਰ ਅੰਤਰਪ੍ਰੀਤ ਸਿੰਘ ਤੋਂ ਇਲਾਵਾ ਪਿੰਡ ਦੀ ਸਰਪੰਚ ਸੋਨੂ ਦੇਵੀ ਅਤੇ ਹੋਰ ਪਤਵੰਤੇ ਹਾਜ਼ਰ ਸਨ। ਇਸ ਮੌਕੇ ਵਿਧਾਇਕ ਨੇ ਲੋਕਾਂ ਨੂੰ ਪਿੰਡਾਂ ਦੇ ਪਹਿਰੇਦਾਰ ਬਣਨ ਲਈ ਸਹੁੰ ਵੀ ਚੁਕਾਈ।
ਬੋਕਸ ਲਈ ਪ੍ਰਸਤਾਵਿਤ
ਪਿੰਡ ਨੂੰ ਦਿੱਤੀ 26 ਲੱਖ ਦੀ ਗ੍ਰਾਂਟ
ਇਸ ਮੌਕੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਪਿੰਡ ਕਿੱਕਰ ਖੇੜਾ ਦੇ ਵੱਖ-ਵੱਖ ਵਿਕਾਸ ਕਾਰਜਾਂ, ਜਿਸ ਵਿੱਚ ਛੱਪੜ ਦੇ ਨਵੀਨੀਕਰਨ ਅਤੇ ਹੋਰ ਕੰਮ ਸ਼ਾਮਿਲ ਹਨ ਲਈ 26 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਉਨਾਂ ਨੇ ਦੱਸਿਆ ਕਿ ਹਲਕੇ ਵਿੱਚ 100 ਕਰੋੜ ਤੋਂ ਵੱਧ ਰੁਪਏ ਸਕੂਲਾਂ ਦੇ ਵਿਕਾਸ ਤੇ ਖਰਚ ਕੀਤੇ ਗਏ ਹਨ ਅਤੇ 7 ਨਵੀਆਂ ਮਾਈਨਰ ਨਹਿਰਾਂ ਹਲਕੇ ਵਿਚ ਬਣਾਈਆਂ ਗਈਆਂ ਹਨ।